21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 75ਵੀਂ ਬਰਸੀ ਮਨਾਈ

ਅਜੀਤ ਡੈਸਕ 16-06-2025

ਵੈਨਿਸ (ਇਟਲੀ), 15 ਜੂਨ (ਹਰਦੀਪ ਸਿੰਘ ਕੰਗ)-ਵਿੱਦਿਆ ਦੇ ਦਾਨੀ, ਮਹਾਨ ਸਮਾਜ ਸੁਧਾਰਕ, ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 75ਵੀਂ ਬਰਸੀ ਦੇ ਸਬੰਧ ਵਿਚ ਹੋਏ ਸਮਾਗਮਾਂ ਦੀ ਲੜੀ ਤਹਿਤ ਇਟਲੀ ਦੇ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਸਨਬੋਨੀਫਾਚੋ ਵਿਖੇ ਬਹੁਤ ਹੀ ਸ਼ਰਧਾ ਤੇ ਪ੍ਰੇਮ ਭਾਵਨਾ ਤਹਿਤ ਬਰਸੀ ਸਮਾਗਮ ਕਰਵਾਇਆ, ਜਿਸ ਦੌਰਾਨ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਗੁਰਬਾਣੀ ਸ਼ਬਦਾਂ ਦਾ ਰਸ-ਭਿੰਨਾਂ ਕੀਰਤਨ ਹੋਇਆ | ਸਮਾਗਮ ਦੌਰਾਨ ਪੰਥ ਪ੍ਰਸਿੱਧ ਢਾਡੀ ਗਿਆਨੀ ਹਰਜਿੰਦਰ ਸਿੰਘ ਪਰਵਾਨਾ ਦੇ ਢਾਡੀ ਜਥੇ ਦੁਆਰਾ ਵਿਸ਼ੇਸ਼ ਤੌਰ 'ਤੇ ਹਾਜਰੀ ਭਰੀ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ | ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਸਮੂਹ ਸੰਗਤ ਦਾ ਧੰਨਵਾਦ ਕੀਤਾ ਗਿਆ ਤੇ ਭਾਈ ਹਰਜਿੰਦਰ ਸਿੰਘ ਪਰਵਾਨਾ ਦੇ ਢਾਡੀ ਜਥੇ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ |

ਪਿਛਲੀ ਖ਼ਬਰ ਗ੍ਰਿਫ਼ਤਾਰੀ ਦੌਰਾਨ ਪੁਲਿਸ ਵਲੋਂ ਧੌਣ 'ਤੇ ਗੋਡਾ ਰੱਖਣ ਕਾਰਨ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ ਅਗਲੀ ਖ਼ਬਰ ਹਥਿਆਰਬੰਦ ਸੇਵਾਵਾਂ ਦੀ 250ਵੀਂ ਵਰ੍ਹੇਗੰਢ ਮੌਕੇ ਵਿਸ਼ਾਲ ਫ਼ੌਜੀ ਪਰੇਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।