ਸੈਕਰਾਮੈਂਟੋ, 17 ਜੂਨ (ਹੁਸਨ ਲੜੋਆ ਬੰਗਾ)-ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਵੈਸਟ ਸੈਕਰਾਮੈਂਟੋ ਕੈਲੀਫੋਰਨੀਆ ਵਿਚ ਮਨਾਇਆ ਗਿਆ | ਇਸ ਮੌਕੇ ਕੈਨੇਡਾ ਤੋਂ ਪਹੁੰਚੇ ਬਲਬੀਰ ਸਿੰਘ ਚੰਗਿਆੜਾ ਨੇ ਆਖਿਆ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰੂ ਕੀ ਵਡਾਲੀ ਦੀ ਧਰਤੀ 'ਤੇ ਮਾਤਾ ਗੰਗਾ ਜੀ ਦੀ ਕੁੱਖੋਂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗ੍ਰਹਿ ਵਿਖੇ ਹੋਇਆ | ਪੰਜਵੇਂ ਪਾਤਿਸ਼ਾਹ ਨੇ ਛੇਹਰਟਾ ਸਾਹਿਬ ਦਾ ਇਤਿਹਾਸਕ ਅਸਥਾਨ ਸਥਾਪਤ ਕਰ ਇਲਾਕੇ ਦੀ ਪਾਣੀ ਦੀ ਘਾਟ ਨੂੰ ਪੂਰਾ ਕੀਤਾ, ਅੱਜ ਤੁਸੀ ਹਜ਼ਾਰਾਂ ਮੀਲਾਂ ਦੀ ਦੂਰੀ 'ਤੇ ਅਮਰੀਕਾ ਦੀ ਧਰਤੀ 'ਤੇ ਸਤਿਗੁਰੂ ਸੱਚੇ ਪਾਤਸ਼ਾਹ ਦੀਆਂ ਅਸੀਸਾਂ ਪ੍ਰਾਪਤ ਕਰ ਰਹੇ ਹੋ¢ ਬੱਬਰ ਅਕਾਲੀ ਲਹਿਰ 'ਤੇ ਬੋਲਦਿਆਂ ਆਖਿਆ ਕਿ ਸਾਡੇ ਬਜ਼ੁਰਗਾਂ ਨੇ ਦੇਸ਼ ਵਿਚ ਜਾ ਕੇ ਕੁਰਬਾਨੀਆਂ ਦਿੱਤੀਆਂ | ਕਰਮ ਸਿੰਘ ਦੌਲਤਪੁਰ ਕੈਨੇਡਾ ਦੀ ਧਰਤੀ ਤੋਂ ਚੱਲ ਕੇ ਬਬੇਲੀ ਵਿਚ ਪਹਿਲੀ ਸਤੰਬਰ 1923 ਨੂੰ ਸ਼ਹੀਦੀਆਂ ਪ੍ਰਾਪਤ ਕੀਤੀਆਂ | ਅੱਜ ਉਸ ਨਗਰ ਦੇ ਹੀ ਨਰਿੰਦਰ ਸਿੰਘ ਥਾਂਦੀ ਇਸ ਗੁਰੂ ਘਰ ਦੇ ਮੁੱਖ ਸੇਵਾਦਾਰ ਹਨ ਉਨ੍ਹਾਂ ਨੂੰ ਤੇ ਗੁਰੂ ਘਰ ਦਾ ਪ੍ਰਬੰਧ ਦੇਖ ਕੇ ਗੋਲ਼ਡ ਹਰੀ ਸਿੰਘ ਨਲੂਆ ਦੇ ਸਿੱਕੇ ਨਾਲ ਸਨਮਾਨਿਤ ਕੀਤਾ ¢ ਇਸ ਦੌਰਾਨ ਗੁਰੂ ਘਰ ਦੇ ਸਮੁੱਚੇ ਰਾਗੀ ਸਿੰਘਾਂ ਤੇ ਕਮੇਟੀ ਵਲੋਂ ਗਿ ਬਲਬੀਰ ਸਿੰਘ ਚੰਗਿਆੜਾ ਦਾ ਸਨਮਾਨ ਕੀਤਾ |