ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਬਰਸੀ ਸਮਾਗਮ ਅੱਜ ਤੋਂ
ਅਜੀਤ ਡੈਸਕ
21-06-2025
ਬਰੇਸ਼ੀਆ (ਇਟਲੀ), 20 ਜੂਨ (ਬਲਦੇਵ ਸਿੰਘ ਬੂਰੇ ਜੱਟਾਂ)- ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 75ਵੀਂ ਬਰਸੀ ਮÏਕੇ ਬਰੇਸ਼ੀਆ ਦੇ ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ, ਕਸਤੇਨੇਦੋਲੋ ਵਿਖੇ ਤਿੰਨ ਦਿਨਾ ਸਮਾਗਮ 21 ਜੂਨ ਤੋਂ ਆਰੰਭ ਹੋਣਗੇ ¢ ਇਸ ਸੰਬੰਧੀ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਟਲੀ ਦੀਆਂ ਪ੍ਰਮੁੱਖ ਧਾਰਮਿਕ ਸੰਸਥਾਵਾਂ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਤਿੰਨ ਦਿਨਾ ਸਮਾਗਮ ਦÏਰਾਨ ਪਾਠ ਦੇ ਭੋਗ ਐਤਵਾਰ ਨੂੰ ਪਾਏ ਜਾਣਗੇ , ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ ¢ ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਲਈ ਅੰਤਰਰਾਸ਼ਟਰੀ ਢਾਡੀ ਭਾਈ ਸੁਖਵੀਰ ਸਿੰਘ ਭÏਰ ਦਾ ਜਥਾ ਬਰੇਸ਼ੀਆ ਪਹੁੰਚ ਚੁੱਕਾ ਹੈ ¢ ਉਨ੍ਹਾਂ ਇਟਲੀ ਦੀਆਂ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿਚ ਹਾਜਰੀ ਭਰਨ ਦੀ ਅਪੀਲ ਕੀਤੀ ¢