ਸਰੀ, 20 ਜੂਨ (ਸੰਦੀਪ ਸਿੰਘ ਧੰਜੂ)- ਚੜ੍ਹਦੀਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਵੱਲੋਂ ਅੱਜ ਲੈਂਗਲੀ ਦੇ ਸਹੋਤਾ ਲਾਈਵ ਗਰਿੱਲ ਵਿਖੇ ਮੀਡੀਆ ਦੀ ਨਾਮਵਰ ਸਖਸ਼ੀਅਤ ਹਰਜਿੰਦਰ ਸਿੰਘ ਥਿੰਦ ਨੂੰ ਉਨ੍ਹਾਂ ਦੀਆਂ ਪੱਤਰਕਾਰੀ ਦੇ ਖੇਤਰ ਵਿਚ ਵਡਮੁੱਲੀਆਂ ਪ੍ਰਾਪਤੀਆਂ ਅਤੇ ਕਮਿਊਨਿਟੀ ਦੀਆਂ ਸੇਵਾਵਾਂ ਦੇ ਮੱਦੇਨਜ਼ਰ ਸਨਮਾਨਿਤ ਕੀਤਾ ਗਿਆ ¢ ਅਸੋਸੀਏਸ਼ਨ ਦੇ ਫਾਊਾਡਰ ਡਾਇਰੈਕਟਰ ਜਸਵਿੰਦਰ ਸਿੰਘ ਦਿਲਾਵਰੀ ਨੇ ਆਪਣੀ ਕੋਰ ਕਮੇਟੀ ਵਲੋਂ ਥਿੰਦ ਨੂੰ ਜੀ ਆਇਆਂ ਆਖਿਆ ਅਤੇ ਪੱਤਰਕਾਰੀ ਵਿਚ ਉਨ੍ਹਾਂ ਦੀਆਂ ਉਪਲੱਬਧੀਆਂ ਦੱਸਦਿਆਂ ਕਮਿਉਨਿਟੀ ਵਿਚ ਉਨ੍ਹਾਂ ਦੇ ਯੋਗਦਾਨ ਉਤੇ ਵੀ ਚਾਨਣਾ ਪਾਇਆ ¢ ਉਪਰੰਤ ਉਘੇ ਕਾਰੋਬਾਰੀ ਅਤੇ ਸਮਾਜ ਸੇਵਕ ਜਤਿੰਦਰ ਸਿੰਘ ਮਿਨਹਾਸ ਨੂੰ ਵੀ ਸਨਮਾਨਿਤ ਕੀਤਾ ਗਿਆ | ਐਸੋਸੀਏਸ਼ਨ ਵਲੋਂ ਆਉਂਦੇ ਦਿਨਾਂ ਵਿਚ ਬੀ ਸੀ ਚਿਲਡਰਨ ਹਸਪਤਾਲ ਦੇ ਬੱਚਿਆਂ ਨੂੰ ਖਿਡੌਣੇ ਦਿੱਤੇ ਜਾਣਗੇ ਅਤੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ¢