06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਮੈਲਬੌਰਨ 'ਚ ਬੱਸ ਚਾਲਕਾਂ ਵਲੋਂ ਹੜਤਾਲ <br/>

ਅਜੀਤ ਡੈਸਕ 23-09-2025
ਮੈਲਬੌਰਨ, 22 ਸਤੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਅੱਜਕਲ੍ਹ ਮੈਲਬੌਰਨ ਦੇ ਪੱਛਮੀ ਇਲਾਕਿਆਂ ਦੇ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਬੱਸ ਚਾਲਕਾਂ ਨੇ ਤਨਖ਼ਾਹ ਤੇ ਕੰਮ ਦੀਆਂ ਸ਼ਰਤਾਂ ਨੂੰ ਲੈ ਕੇ ਤਿੰਨ ਦਿਨਾਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਹੈ | ਇਸ ਹੜਤਾਲ ਕਾਰਨ ਪੱਛਮੀ ਇਲਾਕਿਆਂ 'ਚ ਬੱਸ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ | ਕਰਮਚਾਰੀਆਂ ਦਾ ਕਹਿਣਾ ਹੈ ਕਿ ਕੰਪਨੀ ਉਨ੍ਹਾਂ ਨੂੰ ਨਾ ਤਾਂ ਉਚਿਤ ਤਨਖ਼ਾਹ ਦੇ ਰਹੀ ਹੈ ਅਤੇ ਨਾ ਹੀ ਲਾਜ਼ਮੀ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ | ਹੜਤਾਲ ਕਰਨ ਵਾਲਿਆਂ 'ਚ ਵੱਡੀ ਗਿਣਤੀ ਚ ਪੰਜਾਬੀ ਚਾਲਕ ਵੀ ਸ਼ਾਮਿਲ ਹੈ | ਇਹ ਹੜਤਾਲ ਸਰਕਾਰੀ ਆਵਾਜਾਈ ਪ੍ਰਣਾਲੀ , ਬੱਸ ਓਪਰੇਟਰਾਂ ਅਤੇ ਬੱਸ ਚਾਲਕਾਂ ਵਿਚਾਲੇ ਚੱਲ ਰਹੇ ਤਣਾਅ ਨੂੰ ਸਪਸ਼ਟ ਤੌਰ 'ਤੇ ਦਰਸਾਉਂਦੀ ਹੈ |

ਪਿਛਲੀ ਖ਼ਬਰ ਕੈਲੀਫੋਰਨੀਆ ਪੁੱਜਣ 'ਤੇ ਸਤਵੀਰ ਸਿੰਘ ਪੱਲੀ ਝਿੱਕੀ ਦਾ ਨਿੱਘਾ ਸਵਾਗਤ <br/> ਅਗਲੀ ਖ਼ਬਰ ਤਾਜ਼ਾ ਸਰਵੇਖਣਾਂ 'ਚ ਬਹੁਗਿਣਤੀ ਅਮਰੀਕੀਆਂ ਨੇ ਟਰੰਪ ਦੀ ਕਾਰਗੁਜ਼ਾਰੀ ਨੂੰ ਨਕਾਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।