06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਅੰਤਰਰਾਸ਼ਟਰੀ ਵਿਦਿਆਰਥੀਆਂ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਫੰਡ ਇਕੱਠਾ ਕਰਨ ਦਾ ਐਲਾਨ <br/>

ਅਜੀਤ ਡੈਸਕ 23-09-2025
ਵਿਨੀਪੈਗ, 22 ਸਤੰਬਰ (ਵਰਿੰਦਰ ਸਿੰਘ ਰੰਧਾਵਾ)-ਅੰਤਰਰਾਸ਼ਟਰੀ ਵਿਦਿਆਰਥੀ ਜਥੇਬੰਦੀ ਤੇ ਵਿਦੇਸ਼ੀ ਕਾਮਿਆਂ ਵੱਲੋਂ ਪੰਜਾਬ ਦੇ ਹੜ ਪੀੜਤਾਂ ਲਈ ਸਹਾਇਤਾ ਰਾਸ਼ੀ ਇੱਕਠੀ ਕੀਤੀ ਜਾ ਰਹੀ ਹੈ | ਇਸ ਸਬੰਧੀ ਮੈਨੀਟੋਬਾ ਦੇ ਸ਼ਹਿਰ ਵਿਨੀਪੈਗ ਵਿਖੇ ਹੋਈ ਇਕ ਮੀਟਿੰਗ ਦÏਰਾਨ ਜਾਣਕਾਰੀ ਦਿੰਦਿਆਂ ਹੋਇਆਂ ਨਵਤੇਜ ਸਿੰਘ, ਸਿਮਰਨ ਸਰਮਾਂ, ਸਾਹਿਜਪ੍ਰੀਤ ਕÏਰ, ਜਰਮਨਜੀਤ ਸਿੰਘ, ਪ੍ਰਭਨੂਰ ਸਿੰਘ, ਅਮੀਤੋਜ ਸਿੰਘ , ਬੇਅੰਤ ਸਿੰਘ, ਗੁਰਕੀਰਤ ਸਿੰਘ, ਯਾਦਵਿੰਦਰ ਸਿੰਘ, ਰੁਪਿੰਦਰ ਸਿੰਘ ਅਤੇ ਗੁਰਮੀਤ ਸਿੰਘ ਨੇ ਦੱਸਿਆ ਕਿ ਹੜ ਪੀੜਤ ਪਰਿਵਾਰਾਂ ਦੀ ਮਦਦ ਲਈ ਜਥੇਬੰਦੀ ਵਲੋਂ 18 ਅਕਤੂਬਰ ਨੂੰ ਇਕ ਸਮਾਗਮ ਕੀਤਾ ਜਾ ਰਿਹਾ ਹੈ ¢ਇਸ ਮÏਕੇ ਫੰਡ ਇਕੱਠਾ ਕੀਤਾ ਜਾਵੇਗਾ ਅਤੇ ਹੋਰ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਹਾਇਤਾ ਰਾਸ਼ੀ ਇਕੱਠੀ ਕਰਕੇ ਪੰਜਾਬ ਦੇ ਹੜ ਪੀੜਤਾਂ ਨੂੰ ਜਥੇਬੰਦੀ ਦੇ ਵਰਕਰਾਂ ਵੱਲੋਂ ਆਪ ਵੱਡੀ ਜਾਵੇਗੀ | ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਵਿਦਿਆਰਥੀ ਭਾਵੇਂ ਕਿ ਇਸ ਸਮੇਂ ਅਨੇਕਾਂ ਮੁਸ਼ਕਿਲਾਂ ਵਿੱਚੋਂ ਗੁਜ਼ਰ ਰਹੇ ਹਨ ਪਰ ਉਹ ਪੰਜਾਬ ਨਾਲ ਹਰ ਤਰ੍ਹਾਂ ਨਾਲ ਹਮਦਰਦੀ ਰੱਖਦੇ ਹਨ | ਉਨ੍ਹਾਂ ਨੇ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ 'ਚ ਸਿਧੇ ਤੌਰ 'ਤੇ ਮਦਦ ਕਰਨ ¢

ਪਿਛਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਦੀ ਮਹੀਨੇਵਾਰ ਸਾਹਿਤਕ ਬੈਠਕ <br/> ਅਗਲੀ ਖ਼ਬਰ ਅੰਦਰੂਨੀ ਸੁਹੱਪਣ ਲਈ ਮਨੁੱਖ ਦਾ ਕਿਤਾਬਾਂ ਨਾਲ ਜੁੜਨਾ ਬਹੁਤ ਜ਼ਰੂਰੀ-ਡਾ. ਸਾਹਿਬ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।