19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਵਿਨੀਪੈਗ ਵਿਖੇ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਲੁੱਟੀ ਗਹਿਣਿਆਂ ਦੀ ਦੁਕਾਨ <br/>

ਅਜੀਤ ਡੈਸਕ 17-10-2025
ਵਿਨੀਪੈਗ, 16 ਅਕਤੂਬਰ (ਵਰਿੰਦਰ ਸਿੰਘ ਰੰਧਾਵਾ)-ਪਿਛਲੇ ਦਿਨੀ ਕੇਨੈਡਾ ਦੇ ਸ਼ਹਿਰ ਵਿਨੀਪੈਗ ਦੇ ਪੰਜਾਬੀਆਂ ਦੀ ਸੰਘਣੀ ਵੱਸੋਂ ਵਾਲੇ ਇਲਾਕੇ ਮੈਪਲ 'ਚ ਗਹਿਣਿਆਂ ਦੀ ਦੁਕਾਨ 'ਚ ਦਾਖਲ ਹੋ ਕੇ ਹਥਿਆਰਬੰਦ ਵਿਅਕਤੀਆਂ ਵੱਲੋਂ ਗੋਲੀਬਾਰੀ ਕਰਕੇ ਦੁਕਾਨਦਾਰ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਤੇ ਤਕਰੀਬਨ ਦਸ ਲੱਖ ਡਾਲਰ ਦੇ ਗਹਿਣੇ ਲੁੱਟ ਲਏ ਗਏ ਹਨ | ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਦੁਕਾਨਦਾਰ ਰਾਜਨ ਡੱਲਾ ਨੇ ਦੱਸਿਆ ਕਿ ਉਹ ਆਪਣੇ ਘਰ 'ਚ ਗਹਿਣਿਆਂ ਦੀ ਦੁਕਾਨ ਕਰਦੇ ਹਨ | ਬੀਤੀ 9 ਅਕਤੂਬਰ ਦੀ ਸ਼ਾਮ ਨੂੰ ਚਾਰ ਹਥਿਆਰਬੰਦ ਲੁਟੇਰੇ ਉਸ ਦੀ ਦੁਕਾਨ ਵਿੱਚ ਦਾਖਲ ਹੋਏ ਸਨ ਅਤੇ ਉਨਾ ਵੱਲੋਂ ਹਥਿਆਰਾਂ ਦੀ ਨੋਕ ਤੇ ਗਹਿਣੇ ਲੁੱਟ ਲਏ ਗਏ ਅਤੇ ਮੇਰੇ ਵੱਲੋਂ ਵਿਰੋਧ ਕਰਨ ਤੋਂ ਲੁਟੇਰਿਆਂ ਨੇ ਮੇਰੇ ਉੱਪਰ ਗੋਲੀਆਂ ਚਲਾ ਦਿੱਤੀਆਂ | ਜਿਸ ਕਾਰਨ ਮੈਂ ਜ਼ਖ਼ਮੀ ਹੋ ਗਿਆ | ਇਸ ਘਟਨਾ 'ਚ ਲੁਟੇਰੇ ਤਕਰੀਬਨ ਦਸ ਲੱਖ ਡਾਲਰ ਦੇ ਗਹਿਣੇ ਲੁੱਟ ਕੇ ਫਰਾਰ ਹੋ ਗਏ | ਇਸ ਘਟਨਾ ਦੀ ਸੂਚਨਾ ਮਿਲਣ ਉਪੰਰਤ ਵਿਨੀਪੈਗ ਪੁਲਿਸ ਵੱਲੋਂ ਮੌਕੇ 'ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਕੇਨੈਡਾ ਵਿੱਚ ਵਾਪਰ ਰਹੀਆਂ ਅਜਿਹੀਆਂ ਅਪਰਾਧਿਕ ਘਟਨਾਵਾਂ ਨੂੰ ਲੈ ਕੇ ਪੰਜਾਬੀ ਭਾਈਚਾਰੇ 'ਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ |

ਪਿਛਲੀ ਖ਼ਬਰ ਐਡੀਲੇਡ ਕਨਵੈਨਸ਼ਨ ਸੈਂਟਰ ਵਿਖੇ ਖੁਸ਼ੀ ਤੇ ਉਤਸ਼ਾਹ ਨਾਲ ਮਨਾਈ ਦੀਵਾਲੀ <br/> ਅਗਲੀ ਖ਼ਬਰ ਬਾਬਾ ਬੁੱਢਾ ਜੀ ਦੇ ਜੋੜ ਮੇਲੇ 'ਤੇ ਬਰੇਸ਼ੀਆ 'ਚ ਵਿਸ਼ੇਸ਼ ਗੁਰਮਤਿ ਸਮਾਗਮ 19 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।