16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਸੰਬੰਧ 'ਚ ਇੰਗਲੈਂਡ ਦੇ ਗੁਰੂ ਘਰਾਂ 'ਚ ਵੱਡੇ ਪੱਧਰ 'ਤੇ ਹੋਏ ਧਾਰਮਿਕ ਸਮਾਗਮ <br/>

ਅਜੀਤ ਡੈਸਕ 23-10-2025
ਲੈਸਟਰ (ਇੰਗਲੈਂਡ), 22 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਰੋਸ਼ਨੀਆ ਦਾ ਤਿਉਹਾਰ ਦਿਵਾਲੀ ਤੇ ਬੰਦੀ ਛੋੜ ਦਿਵਸ ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ 'ਚ ਬੜੇ ਵੱਡੇ ਪੱਧਰ 'ਤੇ ਮਨਾਇਆ ਗਿਆ ¢ ਇਸੇ ਤਰ੍ਹਾਂ ਇੰਗਲੈਂਡ ਅਤੇ ਯੂਰਪ ਭਰ ਦੀ ਸਭ ਤੋਂ ਮਸ਼ਹੂਰ ਤੇ ਵੱਡੀ ਦਿਵਾਲੀ ਇੰਗਲੈਂਡ ਦੇ ਸ਼ਹਿਰ ਮੈਲਟਨ ਰੋਡ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੇ ਵੱਡੇ ਪੱਧਰ 'ਤੇ ਮਨਾਈ ਗਈ | ਇਸ ਸਾਲ ਵੀ ਸਿਟੀ ਕੌਂਸਲ ਵੱਲੋਂ ਮੈਲਟਨ ਰੋਡ 'ਤੇ ਵੱਡੇ ਪੱਧਰ 'ਤੇ ਦੀਪ ਮਾਲਾ ਕਰਕੇ ਤੇ ਰੋਡ ਦੀ ਆਵਾਜਾਈ ਬੰਦ ਕਰਕੇ ਦਿਵਾਲੀ ਦਾ ਤਿਉਹਾਰ ਬੜੇ ਵੱਡੇ ਪੱਧਰ 'ਤੇ ਮਨਾਇਆ ਗਿਆ | ਇਸ ਸੰਬੰਧ 'ਚ ਵੱਡੀ ਪੱਧਰ 'ਤੇ ਦੁਕਾਨਾਂ ਲਗਾ ਕੇ ਭਾਰਤੀ ਭਾਈਚਾਰੇ ਦੇ ਲੋਕਾਂ ਲਈ ਦਿਵਾਲੀ ਦਾ ਤਿਉਹਾਰ ਮਨਾਉਣ ਲਈ ਵੱਡੇ ਪੱਧਰ 'ਤੇ ਸਕਿਊਰਟੀ ਦੇ ਪ੍ਰਬੰਧ ਕੀਤੇ ਗਏ | ਇਸੇ ਤਰ੍ਹਾਂ ਇੰਗਲੈਂਡ ਦੇ ਵੱਖ ਵੱਖ ਗੁਰੂ ਘਰਾਂ 'ਚ ਬੰਦੀ ਛੋੜ ਦਿਵਸ ਵੀ ਬੜੇ ਵੱਡੇ ਪੱਧਰ 'ਤੇ ਮਨਾਇਆ ਗਿਆ | ਵੱਖ-ਵੱਖ ਗੁਰੂ ਘਰਾਂ 'ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਵਿਸ਼ਾਲ ਰਾਗੀ, ਢਾਡੀ ਤੇ ਕੀਰਤਨੀ ਦਰਬਾਰ ਸਜਾਏ ਗਏ | ਇਸ ਮÏਕੇ 'ਤੇ ਪੰਜਾਬ ਤੋਂ ਵਿਸ਼ੇਸ਼ ਤÏਰ 'ਤੇ ਆਏ ਭਾਈ ਮਲਕੀਤ ਸਿੰਘ ਬੱਗਾ ਦੇ ਕਵੀਸ਼ਰੀ ਜਥੇ ਵੱਲੋਂ ਕਵੀਸ਼ਰੀ ਵਾਰਾ ਰਾਹੀਂ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਸਬੰਧ 'ਚ ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਵੱਡੇ ਪੱਧਰ 'ਤੇ ਦੀਪ ਮਾਲਾ ਕੀਤੀ ਗਈ ਤੇ ਵੱਡੀ ਗਿਣਤੀ ਦੇ ਸੰਗਤਾਂ ਵੱਲੋਂ ਗੁਰੂ ਘਰ ਆ ਕੇ ਗੁਰੂ ਮਹਾਰਾਜ ਪ੍ਰਤੀ ਆਪਣੀ ਸ਼ਰਧਾ ਨਾਲ ਪ੍ਰਗਟਾਵਾ ਕੀਤਾ ਗਿਆ ਤੇ ਗੁਰੂ ਘਰਾਂ 'ਚ ਦੀਵੇ ਜਗਾਏ ਗਏ | ਬੰਦੀ ਛੋੜ ਦਿਵਸ ਦੇ ਸੰਬੰਧ 'ਚ ਵੱਖ-ਵੱਖ ਗੁਰੂ ਘਰਾਂ 'ਚ ਵੱਖ ਵੱਖ ਪ੍ਰਕਾਰ ਦੇ ਗੁਰੂ ਕੇ ਅਤੁੱਟ ਲੰਗਰ ਵੀ ਵਰਤਾਏ ਗਏ | ਮਠਿਆਈਆਂ ਜਲੇਬੀਆਂ ਦੇ ਵੱਡੀ ਗਿਣਤੀ 'ਚ ਲੰਗਰ ਸੰਗਤਾਂ 'ਚ ਵਰਤਾਏ ਗਏ¢ ਇਸ ਮÏਕੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਈਸਟ ਪਾਰਕ ਰੋਡ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ ਨਵਾਂ ਸ਼ਹਿਰ, ਤੀਰ ਗਰੁੱਪ ਦੇ ਮੁੱਖ ਬੁਲਾਰੇ ਰਾਜਮਨਵਿੰਦਰ ਸਿੰਘ ਰਾਜਾ ਕੰਗ, ਤੀਰ ਗਰੁੱਪ ਦੇ ਚੇਅਰਮੈਨ ਬਰਿੰਦਰ ਸਿੰਘ ਬਿੱਟੂ, ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਸਤਵਿੰਦਰ ਸਿੰਘ ਦਿਓਲ ਸਮੇਤ ਵੱਖ-ਵੱਖ ਕਮੇਟੀ ਮੈਂਬਰਾਂ ਨੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ |

ਪਿਛਲੀ ਖ਼ਬਰ ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ 'ਚ ਇਕ ਦਰੱਖਤ ਅਗਲੀ ਖ਼ਬਰ ਸਾਹਿਤਕ ਸਮਾਗਮ ਦੌਰਾਨ ਦਰਸ਼ਨ ਸਿੰਘ ਬੁੱਟਰ ਹੋਏ ਹਜ਼ਰੀਨ ਦੇ ਰੂਬਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।