ਗਲਾਸਗੋ, 22 ਅਕਤੂਬਰ (ਹਰਜੀਤ ਸਿੰਘ ਦੁਸਾਂਝ ਪੁਆਦੜਾ)-ਗਲਾਸਗੋ ਦੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਤੇ ਸੈਂਟਰਲ ਗੁਰਦੁਆਰਾ ਸਿੰਘ ਸਭਾ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ¢ ਸੁਖਮਨੀ ਸਾਹਿਬ ਦੇ ਭੋਗ ਪਾਏ ਤੇ ਸੈਂਟਰਲ ਗੁਰਦੁਆਰਾ ਸਾਹਿਬ ਵਿਖੇ ਭਾਈ ਜਗਦੀਸ਼ ਸਿੰਘ ਤੇ ਭਾਈ ਮਨਜੀਤ ਸਿੰਘ ਦੇ ਕੀਰਤਨੀ ਜੱਥੇ ਨੇ ਤੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਵਿਖੇ ਭਾਈ ਅਮਰੀਕ ਸਿੰਘ ਦੇ ਜੱਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ¢ ਸਵੇਰ ਤੋਂ ਲੈ ਕੇ ਦੇਰ ਸ਼ਾਮ ਤੱਕ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ ¢ ਗੁਰਦੁਆਰਾ ਸਾਹਿਬ ਨੂੰ ਦੀ ਇਮਾਰਤ 'ਤੇ ਕੀਤੀ ਦੀਪਮਾਲਾ ਰਾਤ ਸਮੇਂ ਅਲੌਕਿਕ ਦਿ੍ਸ਼ ਪੇਸ਼ ਕਰ ਰਹੀ ਸੀ | ਰਾਤ ਸਮਾਗਮ ਦੀ ਸਮਾਪਤੀ ਉਪਰੰਤ ਆਤਿਸ਼ਬਾਜ਼ੀ ਵੀ ਕੀਤੀ ਗਈ ¢