ਐਡੀਲੇਡ, 23 ਅਕਤੂਬਰ (ਗੁਰਮੀਤ ਸਿੰਘ ਵਾਲੀਆ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਐਲੈਨਬੀ ਗਾਰਡਨ ਦੀ ਪ੍ਰਬੰਧਕ ਕਮੇਟੀ ਵੱਲੋਂ 20 ਅਕਤੂਬਰ 2025 ਨੂੰ ਬੰਦੀ ਛੋੜ ਦਿਵਸ ਮਨਾਇਆ ਗਿਆ ਜਿਸ 'ਚ ਉਚੇਚੇ ਤੌਰ 'ਤੇ ਪਹੁੰਚੇ ਪ੍ਰਸਿੱਧ ਵੀਚਾਰਵਾਨ ਗਿਆਨੀ ਹਰਜੀਤ ਸਿੰਘ ਗੁਰਸੰਗੀ ਤਰਨ ਤਾਰਨ ਵੱਲੋਂ ਸੰਗਤਾਂ ਨੂੰ ਕਥਾ ਵੀਚਾਰਾਂ ਦੇ ਰਾਹੀਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਕਿਲ੍ਹੇ ਨਾਲ ਸੰਬੰਧਿਤ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ | ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਗੁਰਸੰਗੀ ਜੀ ਨੂੰ ਸਨਮਾਨ ਭੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਨਪ੍ਰੀਤ ਸਿੰਘ, ਇੰਚਾਰਜ ਰਾਗੀ ਜਥੇ, ਹੋਰ ਪਤਵੰਤੇ ਮੌਜੂਦ ਸਨ |