01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਵਰਲਡ ਕੈਂਸਰ ਕੇਅਰ ਵਲੋਂ ਫਗਵਾੜਾ ਆਰੀਆ ਹਾਈ ਸਕੂਲ 'ਚ ਮੁਫ਼ਤ ਮੈਡੀਕਲ ਕੈਂਪ ਅੱਜ <br/>

ਅਜੀਤ ਡੈਸਕ 05-11-2025
ਐਡੀਲੇਡ, 4 ਨਵੰਬਰ (ਗੁਰਮੀਤ ਸਿੰਘ ਵਾਲੀਆ)-ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਵਲੋਂ ਗੁਰਮੀਤ ਸਿੰਘ ਵਾਲੀਆ ਐਡੀਲੇਡ ਆਸਟ੍ਰੇਲੀਆ ਪਰਿਵਾਰ ਦੇ ਸਹਿਯੋਗ ਨਾਲ 5 ਨਵੰਬਰ, ਬੁੱਧਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਗੁਰਦੁਆਰਾ ਨਿੰਮਾਂ ਵਾਲਾ, ਨੇੜੇ ਆਰੀਆ ਹਾਈ ਸਕੂਲ, ਫਗਵਾੜਾ ਵਿਖੇ ਇੱਕ ਵਿਸ਼ਾਲ ਮੁਫ਼ਤ ਕੈਂਸਰ ਅਤੇ ਹੈਲਥ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ ¢ ਇਸ ਕੈਂਪ ਦਾ ਮੁੱਖ ਉਦੇਸ਼ ਲੋਕਾਂ ਵਿਚ ਕੈਂਸਰ ਰੋਗ ਖ਼ਿਲਾਫ਼ ਜਾਗਰੂਕਤਾ ਫੈਲਾਉਣਾ ਤੇ ਕੈਂਸਰ ਸਮੇਤ ਅੱਖਾਂ ਅਤੇ ਹੋਰਨਾਂ ਬਿਮਾਰੀਆਂ ਦੀ ਰੋਕਥਾਮ ਲਈ ਜਾਂਚ ਕਰਨਾ ਹੈ¢ ਕੈਂਪ ਦੌਰਾਨ ਅਧੁਨਿਕ ਮਸ਼ੀਨਾਂ ਰਾਹੀਂ ਮੁਫ਼ਤ ਜਾਂਚ ਕੀਤੀ ਜਾਵੇਗੀ ਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਤੇ ਐਣਕਾਂ ਵੀ ਵੰਡੀਆਂ ਜਾਣਗੀਆਂ¢ਵਰਲਡ ਕੈਂਸਰ ਕੇਅਰ ਦੇ ਅੰਬੈਸਡਰ ਡਾ. ਕੁਲਵੰਤ ਸਿੰਘ ਧਾਲੀਵਾਲ (ਯੂ.ਕੇ.) ਆਪਣੀ ਮਾਹਰ ਡਾਕਟਰਾਂ ਦੀ ਟੀਮ ਸਮੇਤ ਕੈਂਪ ਵਿੱਚ ਸ਼ਿਰਕਤ ਕਰਨਗੇ¢ ਉਹ ਕੈਂਸਰ ਰੋਗ ਬਾਰੇ ਲੋਕਾਂ ਨੂੰ ਜਾਣਕਾਰੀ ਦੇਣਗੇ ਕਿ ਕੈਂਸਰ ਕੀ ਹੈ ਤੇ ਇਸ ਤੋਂ ਬਚਾਅ ਕਿਵੇਂ ਕੀਤਾ ਜਾ ਸਕਦਾ ਹੈ | ਇਸ ਦੀ ਪਹਿਚਾਣ ਕਿਵੇਂ ਹੋ ਸਕਦੀ ਹੈ, ਮਰੀਜ਼ਾਂ ਨੂੰ ਸਰਕਾਰ ਜਾਂ ਹਸਪਤਾਲ ਵਲੋਂ ਕੀ ਮਦਦ ਮਿਲ ਸਕਦੀ ਹੈ ਤੇ ਸਭ ਤੋਂ ਮਹੱਤਵਪੂਰਨ, ਸ਼ੁਰੂਆਤੀ ਜਾਂਚ ਨਾਲ ਬਚਾਅ ਕਿਵੇਂ ਸੰਭਵ ਹੈ¢ ਗੁਰਦੁਆਰਾ ਨਿੰਮਾਂ ਵਾਲਾ ਦੇ ਪ੍ਰਧਾਨ ਮੋਹਨ ਸਿੰਘ ਗਾਂਧੀ ਤੇ ਗੁਰਦੁਆਰੇ ਦੀ ਪੂਰੀ ਪ੍ਰਬੰਧਕ ਕਮੇਟੀ ਨੇ ਫਗਵਾੜਾ ਸ਼ਹਿਰ ਅਤੇ ਨੇੜਲੇ ਪਿੰਡਾਂ ਦੇ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਅਤੇ ਆਪਣੇ ਪਰਿਵਾਰ ਦੀ ਸਿਹਤ ਦੀ ਸੰਭਾਲ ਲਈ ਇਸ ਮੁਫ਼ਤ ਜਾਂਚ ਕੈਂਪ ਦਾ ਲਾਭ ਜ਼ਰੂਰ ਲੈਣ ¢ ਹੋਰ ਜਾਣਕਾਰੀ ਲਈ ਪੋਸਟਰ 'ਤੇ ਦਿੱਤੇ ਨੰਬਰਾਂ 'ਤੇ ਸੰਪਰਕ ਕੀਤਾ ਜਾ ਸਕਦਾ ਹੈ¢ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੋਸਾਇਟੀ ਵਲੋਂ ਕੀਤੇ ਜਾ ਰਹੇ ਇਹ ਯਤਨ ਲੋਕਾਂ ਨੂੰ ਸਿਹਤਮੰਦ ਜੀਵਨ ਜਿਉਣ ਵੱਲ ਪ੍ਰੇਰਿਤ ਕਰਨਗੇ

ਪਿਛਲੀ ਖ਼ਬਰ ਇੰਗਲੈਂਡ ਦੀ ਸਿੱਖ ਸੰਗਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਨਤਮਸਤਕ ਅਗਲੀ ਖ਼ਬਰ 'ਐਡੀਲੇਡ ਸੰਗਤ ਸੰਸਥਾ' ਪਿਛਲੇ ਕਈ ਸਾਲਾਂ ਤੋਂ ਭਾਈਚਾਰੇ ਦੀ ਸੇਵਾ ਲਈ ਯਤਨਸ਼ੀਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।