21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਪ੍ਰਦਰਸ਼ਨੀ ਲਗਾਈ <br/>

ਅਜੀਤ ਡੈਸਕ 25-11-2025
ਲੰਡਨ, 24 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸ਼ਹੀਦੀ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਸਬੰਧੀ ਅੰਗਰੇਜ਼ੀ ਅਤੇ ਪੰਜਾਬੀ ਵਿਚ ਇਤਿਹਾਸ ਨੂੰ ਤਸਵੀਰਾਂ ਰਾਹੀਂ ਦਰਸਾਇਆ | ਸ਼ਹੀਦੀ ਸਮਾਗਮਾਂ ਮੌਕੇ 92 ਪਰਿਵਾਰਾਂ ਵਲੋਂ ਸ੍ਰੀ ਸਹਿਜ ਪਾਠਾਂ ਦੇ ਭੋਗ ਸਮੂਹਿਕ ਰੂਪ ਵਿਚ ਪਾਏ ਗਏ | ਉਪਰੰਤ ਗੁਰਬਾਣੀ ਕੀਰਤਨ ਰਾਹੀਂ ਹਜ਼ੂਰੀ ਰਾਗੀ ਜਥੇ ਨੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਗੁਰਮੇਲ ਸਿੰਘ ਮੱਲੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਿੱਥੇ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਦਿਵਸ ਦੀ ਵਧਾਈ ਦਿੱਤੀ | ਉੱਥੇ ਹੀ ਉਨ੍ਹਾਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹੀਦੀ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਬਹੁਤ ਲੋੜ ਹੈ | ਇਸ ਮੌਕੇ ਗੁਰਬਚਨ ਸਿੰਘ ਅਠਵਾਲ, ਬੀਬੀ ਸੁਰਜੀਤ ਕੌਰ, ਸੋਹਣ ਸਿੰਘ ਸਮਰਾ, ਬਲਜੀਤ ਸਿੰਘ ਮੱਲੀ, ਭਰਪੂਰ ਸਿੰਘ, ਬਲਵਿੰਦਰ ਸਿੰਘ ਗਿੱਲ ਦੀਨੇਵਾਲੀਆ, ਹਿੰਮਤ ਸਿੰਘ ਸੋਹੀ, ਰਾਜਵਿੰਦਰ ਸਿੰਘ ਸਿੱਧੂ, ਗੁਰਮੀਤ ਸਿੰਘ ਸਿੱਧੂ, ਸੁਲੱਖਣ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਲੇਬਰ ਸਰਕਾਰ ਵਲੋਂ ਪੇਸ਼ ਕੀਤੇ ਜਾ ਰਹੇ ਬਜਟ 'ਚ ਵੱਡੇ ਫੈਸਲੇ ਲੈਣ ਦੀ ਸੰਭਾਵਨਾ <br/> ਅਗਲੀ ਖ਼ਬਰ ਭਾਰਤ ਦੇ ਵਿੱਤੀ ਸਾਲ 26 ਵਿਚ ਜੀਡੀਪੀ ਵਿਕਾਸ ਦਰ 6.5 ਫੀਸਦੀ ਰਹਿਣ ਦਾ ਅਨੁਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।