16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਪਤਨੀ ਸਮੇਤ ਵੈਨਕੂਵਰ ਗੁਰੂ ਘਰ ਵਿਖੇ ਹੋਏ ਨਤਮਸਤਕ <br/>

ਭਾਰਤੀ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਪਤਨੀ ਸਮੇਤ ਵੈਨਕੂਵਰ ਗੁਰੂ ਘਰ ਵਿਖੇ ਨਤਮਸਤਕ ਹੋਣ ਮੌਕੇ | <br/> 04-12-2025
ਸਰੀ, 2 ਦਸੰਬਰ (ਸੰਦੀਪ ਸਿੰਘ ਧੰਜੂ)-ਬੀਤੇ ਦਿਨ ਕੈਨੇਡਾ ਵਿਚ ਭਾਰਤ ਦੇ ਨਵ ਨਿਯੁਕਤ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਆਪਣੀ ਪਤਨੀ ਸਮੇਤ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵਿਖੇ ਨਤਮਸਤਕ ਹੋਏ¢ ਉਨ੍ਹਾਂ ਦੇ ਇਥੇ ਪੁੱਜਣ 'ਤੇ ਖਾਲਸਾ ਦੀਵਾਨ ਸੁਸਾਇਟੀ ਦੀ ਕਮੇਟੀ ਵਲੋਂ ਨਿੱਘਾ ਸਵਾਗਤ ਕੀਤਾ ਗਿਆ ¢ ਗੁਰੂ ਘਰ ਵਿਖੇ ਮੱਥਾ ਟੇਕਣ ਉਪਰੰਤ ਉਨ੍ਹਾਂ ਕਮੇਟੀ ਦੇ ਦਫਤਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮਨ ਵਿਚ ਸਿੱਖ ਗੁਰੂ ਸਾਹਿਬਾਨ ਪ੍ਰਤੀ ਸ਼ਰਧਾ ਅਤੇ ਸਿੱਖ ਭਾਈਚਾਰੇ ਪ੍ਰਤੀ ਬਹੁਤ ਸਤਿਕਾਰ ਹੈ¢ ਸਿੱਖ ਭਾਈਚਾਰੇ ਨੇ ਵਿਦੇਸ਼ਾਂ ਵਿਚ ਆਪਣੀ ਮਿਹਨਤ ਤੇ ਲਗਨ ਨਾਲ ਭਾਈਚਾਰੇ ਅਤੇ ਦੇਸ਼ ਦੇ ਮਾਣ ਸਨਮਾਨ ਵਿਚ ਭਾਰੀ ਵਾਧਾ ਕੀਤਾ ਹੈ¢ ਉਨ੍ਹਾਂ ਹੋਰ ਕਿਹਾ ਕਿ ਪਗੜੀ ਸਰਦਾਰਾਂ ਦੀ ਸ਼ਾਨ ਹੈ ਤੇ ਪਗੜੀ ਕਾਰਣ ਦੁਨੀਆ ਦੇ ਕਿਸੇ ਵੀ ਕੋਨੇ ਵਿਚ ਕਿਸੇ ਸਿੱਖ ਨਾਲ ਨੌਕਰੀ ਲੈਣ ਸਮੇਂ ਵਿਤਕਰਾ ਨਹੀਂ ਹੋਣਾ ਚਾਹੀਦਾ ¢ ਉਨ੍ਹਾਂ ਭਾਰਤ ਤੇ ਕੈਨੇਡਾ ਵਿਚਾਲੇ ਚੰਗੇ ਸਬੰਧਾਂ ਦੀ ਮੁੜ ਸ਼ੁਰੂਆਤ ਦੀ ਗੱਲ ਕਰਦਿਆਂ ਕਿਹਾ ਕਿ ਅਗਲੇ ਦਿਨਾਂ ਵਿਚ ਦੋਵਾਂ ਮੁਲਕਾਂ ਵਿਚਾਲੇ ਵਿਆਪਕ ਵਪਾਰ ਸਮਝÏਤਾ ਹੋਣ ਨਾਲ ਦੋਵਾਂ ਮੁਲਕਾਂ ਦੇ ਨਾਗਰਿਕਾਂ ਨੂੰ ਭਾਰੀ ਲਾਭ ਮਿਲੇਗਾ | ਸ੍ਰੀ ਦਿਨੇਸ਼ ਪਟਨਾਇਕ ਨਾਲ ਉਨ੍ਹਾਂ ਦੀ ਪਤਨੀ ਜੋ ਸਿੱਖ ਮੱਕੜ ਪਰਿਵਾਰ ਤੋਂ ਹਨ, ਨੇ ਕਮੇਟੀ ਮੈਂਬਰਾਂ ਨਾਲ ਪੰਜਾਬੀ ਵਿਚ ਗੱਲਬਾਤ ਕੀਤੀ¢ ਇਸ ਮੌਕੇ ਉਨ੍ਹਾਂ ਦੋਵਾਂ ਨੂੰ ਕਮੇਟੀ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਉੱਘੇ ਗੀਤਕਾਰ ਝਲਮਣ ਸਿੰਘ ਢੰਡਾ ਦੀ ਮੌਤ 'ਤੇ ਦੁੱਖ ਪ੍ਰਗਟ <br/> ਅਗਲੀ ਖ਼ਬਰ ਦੱਖਣੀ ਅਫਰੀਕਾ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।