03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸ਼ੈਫੀਲਡ 'ਚ ਵਾਪਰੇ ਗੋਲੀਕਾਂਡ ਕਾਰਨ ਇਲਾਕੇ 'ਚ ਫੈਲੀ ਦਹਿਸ਼ਤ <br/>

ਅਜੀਤ ਡੈਸਕ 28-12-2025
ਲੈਸਟਰ (ਇੰਗਲੈਂਡ), 27 ਦਸੰਬਰ (ਸੁਖਜਿੰਦਰ ਸਿੰਘ ਢੱਡੇ)- ਕ੍ਰਿਸਮਸ ਵਾਲੇ ਦਿਨ ਦੱਖਣੀ ਯਾਰਕਸ਼ਾਇਰ ਦੇ ਸ਼ਹਿਰ ਸ਼ੈਫ਼ੀਲਡ 'ਚ ਵਾਪਰੇ ਗੰਭੀਰ ਗੋਲੀਕਾਂਡ ਨੇ ਇਲਾਕੇ ਵਿਚ ਦਹਿਸ਼ਤ ਫੈਲਾ ਦਿੱਤੀ ਹੈ ¢ ਡਾਰਨਾਲ ਇਲਾਕੇ ਦੀ ਵਿਲਫ਼ਰੈਡ ਡਰਾਈਵ 'ਤੇ ਵਾਪਰੀ ਇਸ ਘਟਨਾ ਵਿਚ 20 ਸਾਲਾ ਨੌਜਵਾਨ ਦੀ ਛਾਤੀ ਵਿਚ ਗੋਲੀ ਮਾਰੀ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਚਾਰ ਵਿਅਕਤੀਆਂ ਨੂੰ ਕਤਲ ਦੀ ਕੋਸ਼ਿਸ਼ ਦੇ ਸ਼ੱਕ 'ਚ ਗਿ੍ਫ਼ਤਾਰ ਕਰ ਲਿਆ ਹੈ ¢ ਪੁਲਿਸ ਮੁਤਾਬਕ ਰਾਤ ਕਰੀਬ 11.30 ਵਜੇ ਐਮਰਜੈਂਸੀ ਸੇਵਾਵਾਂ ਨੂੰ ਸੂਚਨਾ ਮਿਲੀ, ਇਸ ਮੌਕੇ ਪਹੁੰਚੀ ਐਂਬੂਲੈਂਸ ਟੀਮ ਨੇ ਗੰਭੀਰ ਜ਼ਖ਼ਮੀ ਨੌਜਵਾਨ ਨੂੰ ਤੁਰੰਤ ਹਸਪਤਾਲ ਪਹੁੰਚਾਇਆ ¢ ਦੱਖਣੀ ਯਾਰਕਸ਼ਾਇਰ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਨੌਜਵਾਨ ਦੀ ਹਾਲਤ ਨਾਜ਼ੁਕ ਅਤੇ ਜਾਨਲੇਵਾ ਬਣੀ ਹੋਈ ਹੈ ਅਤੇ ਡਾਕਟਰਾਂ ਦੀ ਟੀਮ ਉਸ ਦੀ ਜਾਨ ਬਚਾਉਣ ਲਈ ਜੁਟੀ ਹੋਈ ਹੈ¢ ਪੁਲਿਸ ਨੇ ਕਿਹਾ ਕਿ ਘਟਨਾ ਵਾਲੀ ਜਗ੍ਹਾ ਦੀ ਘੇਰਾਬੰਦੀ ਕਰਕੇ ਫੋਰੈਂਸਿਕ ਜਾਂਚ ਕੀਤੀ ਗਈ ਤੇ ਸਬੂਤ ਇਕੱਠੇ ਕੀਤੇ ਗਏ¢ ਜਾਂਚ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ 'ਤੇ ਚਾਰ ਸ਼ੱਕੀਆਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ¢ ਅਧਿਕਾਰੀਆਂ ਅਨੁਸਾਰ ਇਹ ਗੋਲੀਕਾਂਡ ਪੁਰਾਣੀ ਰੰਜਿਸ਼ ਜਾਂ ਕਿਸੇ ਆਪਸੀ ਵਿਵਾਦ ਨਾਲ ਜੁੜਿਆ ਹੋ ਸਕਦਾ ਹੈ, ਜਿਸਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ¢ ਇਲਾਕੇ ਦੇ ਵਸਨੀਕਾਂ ਨੇ ਦੱਸਿਆ ਕਿ ਕ੍ਰਿਸਮਸ ਵਰਗੇ ਤਿਉਹਾਰ ਦੇ ਦਿਨ ਅਜਿਹੀ ਹਿੰਸਕ ਘਟਨਾ ਨੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ¢ ਪੁਲਿਸ ਨੇ ਸੁਰੱਖਿਆ ਦੇ ਮੱਦੇਨਜ਼ਰ ਇਲਾਕੇ ਵਿਚ ਵਾਧੂ ਗਸ਼ਤ ਤਾਇਨਾਤ ਕਰ ਦਿੱਤੀ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਘਟਨਾ ਸਬੰਧੀ ਕੋਈ ਵੀ ਜਾਣਕਾਰੀ ਜਾਂ ਸੀ.ਸੀ.ਟੀ.ਵੀ. ਫੁਟੇਜ ਹੋਵੇ ਤਾਂ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਜਾਵੇ, ਤਾਂ ਜੋ ਦੋਸ਼ੀਆਂ ਨੂੰ ਕਾਨੂੰਨ ਦੇ ਕਟਘਰੇ ਵਿੱਚ ਲਿਆਂਦਾ ਜਾ ਸਕੇ ¢

ਪਿਛਲੀ ਖ਼ਬਰ ਸ਼ਿਕਾਗੋ ਦੀ ਪੰਜਾਬੀ ਸੱਭਿਆਚਾਰਕ ਸੁਸਾਇਟੀ ਵਲੋਂ 2026 ਲਈ ਕਾਰਜਕਾਰੀ ਬੋਰਡ ਦਾ ਐਲਾਨ <br/> ਅਗਲੀ ਖ਼ਬਰ ਭਾਰਤੀ ਮਿਸ਼ਨ ਕੈਨੇਡਾ ਵਿਚ ਪ੍ਰੇਸ਼ਾਨ ਔਰਤਾਂ ਲਈ ਇਕ ਸਟਾਪ ਸਹਾਇਤਾ ਕੇਂਦਰ ਸਥਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।