19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਦਿੱਲੀ ਸਰਕਾਰ ਵਲੋਂ ਜ਼ਮੀਨਾਂ ਦੇ ਸਰਕਲ ਰੇਟ 'ਚ ਵੱਡਾ ਬਦਲਾਅ ਕਰਨ ਦੀ ਤਿਆਰੀ

ਅਜੀਤ ਡੈਸਕ 17-06-2025
ਨਵੀਂ ਦਿੱਲੀ, 16 ਜੂਨ (ਜਗਤਾਰ ਸਿੰਘ)-ਦਿੱਲੀ ਦੀ ਰੇਖਾ ਗੁਪਤਾ ਸਰਕਾਰ ਜ਼ਮੀਨਾਂ ਦੇ ਸਰਕਲ ਰੇਟ ਵਿਚ ਵੱਡਾ ਬਦਲਾਅ ਕਰਨ ਜਾ ਰਹੀ ਹੈ ¢ ਬੀਤੇ ਦਿਨੀਂ ਇਸ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਅਧਿਕਾਰੀਆਂ ਦੇ ਨਾਲ ਇਕ ਉੱਚ ਪੱਧਰੀ ਮੀਟਿੰਗ ਕੀਤੀ ¢ ਇਸ ਮੀਟਿੰਗ ਵਿਚ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਡਵੀਜ਼ਨਲ ਕਮਿਸ਼ਨਰ ਦੀ ਅਗਵਾਈ ਵਿਚ ਇੱਕ ਕਮੇਟੀ ਦਾ ਗਠਨ ਕੀਤਾ ਜਾਵੇ ਅਤੇ ਦਿੱਲੀ ਦੇ ਭਾਰੀ ਫ਼ਰਕ ਵਾਲੇ ਵੱਖ ਵੱਖ ਇਲਾਕਿਆਂ ਵਿਚ ਸਰਕਲ ਰੇਟ ਦੀ ਰਿਪੋਰਟ ਪੇਸ਼ ਕੀਤੀ ਜਾਵੇ ¢ ਉਨ੍ਹਾਂ ਕਿਹਾ ਕਿ ਦਿੱਲੀ ਦੇ ਵੱਖ-ਵੱਖ ਬਾਜ਼ਾਰਾਂ ਦੀ ਸਥਿਤੀ ਦੇ ਹਿਸਾਬ ਨਾਲ ਉੱਥੇ ਦਾ ਸਰਕਲ ਰੇਟ ਕਿੰਨਾ ਹੈ, ਇਸ ਦੀ ਰਿਪੋਰਟ ਵੀ ਪੇਸ਼ ਕੀਤੀ ਜਾਵੇਗੀ ¢ ਇਸ ਰਿਪੋਰਟ ਤੋਂ ਬਾਅਦ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਸਰਕਲ ਰੇਟ ਵਿਚ ਬਦਲਾਅ ਕੀਤਾ ਜਾਵੇਗਾ ਅਤੇ ਮੰਨਿਆ ਜਾ ਰਿਹਾ ਹੈ ਕਿ ਇਸ ਬਦਲਾਅ ਤੋਂ ਬਾਅਦ ਰਾਜਧਾਨੀ 'ਚ ਜ਼ਮੀਨ ਖ਼ਰੀਦਣਾ ਹੋਰ ਮਹਿੰਗਾ ਹੋ ਜਾਵੇਗਾ ¢ ਮੀਟਿੰਗ ਦੌਰਾਨ ਮੁੱਖ ਮੰਤਰੀ ਰੇਖਾ ਗੁਪਤਾ ਨੇ ਦਿੱਲੀ ਐਨ.ਸੀ.ਆਰ. ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਦੇ ਨਾਲ ਹੀ ਵਪਾਰ ਨੂੰ ਅਸਾਨ ਬਣਾਉਣ 'ਤੇ ਵੀ ਚਰਚਾ ਕੀਤੀ ਗਈ ¢ ਇਸ ਬੈਠਕ ਵਿਚ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਐਮ.ਸੀ.ਡੀ., ਡੀ. ਡੀ. ਏ., ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ, ਕੋ-ਆਪਰੇਟਿਵ ਸੁਸਾਇਟੀਆਂ ਦੇ ਰਜਿਸਟ੍ਰਾਰ ਅਤੇ ਭਾਰਤੀ ਉਦਯੋਗ ਪਰਿਸੰਘ ਦੇ ਕਈ ਨੁਮਾਇੰਦੇ ਵੀ ਸ਼ਾਮਿਲ ਹੋਏ ਸਨ ¢
ਪਿਛਲੀ ਖ਼ਬਰ ਦਿੱਲੀ ਸਮੇਤ ਬਾਹਰਲੇ ਸੂਬਿਆਂ 'ਚ ਗੁਰਮਤਿ ਕੈਂਪਾਂ ਨੂੰ ਮਿਲਿਆ ਵੱਡਾ ਹੁੰਗਾਰਾ- ਦਿੱਲੀ ਕਮੇਟੀ ਅਗਲੀ ਖ਼ਬਰ 'ਰਾਹਤ ਕਮੇਟੀ' ਨੇ ਮੁੱਖ ਮੰਤਰੀ ਦਫ਼ਤਰ ਵਿਖੇ ਸੌਂਪਿਆ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।