ਨਵੀਂ ਦਿੱਲੀ, 16 ਜੂਨ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗਰਮੀ ਦੀ ਛੁੱਟੀਆਂ ਵਿਚ ਲਗਾਏ ਗਏ ਗੁਰਮਤਿ ਕੈਂਪਾਂ ਦੇ 2 ਰੋਜ਼ਾ ਸਮਾਪਤੀ ਸਮਾਗਮ ਦੌਰਾਨ ਕਮੇਟੀ ਪ੍ਰਬੰਧਕਾਂ ਨੇ ਦੱਸਿਆ ਕਿ ਇਨ੍ਹਾਂ ਗੁਰਮਤਿ ਕੈਂਪਾਂ ਨੂੰ ਦਿੱਲੀ ਸਮੇਤ ਬਾਹਰਲੇ ਸੂਬਿਆਂ ਵਿਚ ਵੱਡਾ ਹੁੰਗਾਰਾ ਮਿਲਿਆ ਹੈ ¢ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਤੇ ਧਰਮ ਪ੍ਰਚਾਰ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਬੀਤੇ ਦਿਨੀਂ ਯੂ.ਪੀ. ਵਿਚ ਜਿੱਥੇ ਸਿੱਖਾਂ ਦੇ ਧਰਮ ਪਰਿਵਰਤਨ ਦੀਆਂ ਖ਼ਬਰਾਂ ਆ ਰਹੀਆਂ ਸਨ, ਉਨ੍ਹਾਂ ਇਲਾਕਿਆਂ ਵਿਚ ਲਗਾਏ ਗੁਰਮਤਿ ਕੈਂਪਾਂ ਨੂੰ ਵੀ ਵੱਡਾ ਹੁੰਗਾਰਾ ਮਿਲਿਆ ¢ ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਬੱਚਿਆਂ ਨੂੰ ਗੁਰਬਾਣੀ ਅਤੇ ਜੀਵਨ ਜਾਚ ਨਾਲ ਜੋੜਿਆ ਗਿਆ ਅਤੇ ਬੱਚਿਆਂ ਨੂੰ ਗੁਰਮਤਿ ਕੈਂਪਾਂ ਵਿਚ ਹਿੱਸਾ ਲੈਣ ਪ੍ਰਤੀ ਕਾਫ਼ੀ ਦਿਲਚਸਪੀ ਵਿਖਾਈ ¢ ਉਨ੍ਹਾਂ ਕਿਹਾ ਕਿ ਜਦੋਂ ਇਹ ਵਿਦਿਆਰਥੀ ਆਪਣੇ ਜੀਵਨ ਦੇ ਮੁੱਢਲੇ ਪੜਾਅ ਵਿਚ ਹੀ ਗੁਰਸਿੱਖੀ ਜੀਵਨ ਜਾਚ ਨਾਲ ਜੁੜਦੇ ਹਨ ਤਾਂ ਇਹ ਉਨ੍ਹਾਂ ਦੇ ਪਰਿਵਾਰਾਂ ਤੇ ਕੌਮ ਦੇ ਭਵਿੱਖ ਲਈ ਚੰਗਾ ਸੰਕੇਤ ਹੈ ¢ ਕਾਲਕਾ, ਕਾਹਲੋਂ ਤੇ ਕਰਮਸਰ ਨੇ ਕੈਂਪਾਂ ਦੀ ਸਫਲਤਾ ਵਾਸਤੇ ਕਿਸੀ ਵੀ ਤਰ੍ਹਾਂ ਦਾ ਯੋਗਦਾਨ ਦੇਣ ਵਾਲੇ ਸਾਰੇ ਸੱਜਣਾਂ ਦਾ ਧੰਨਵਾਦ ਕੀਤਾ ¢ ਕਮੇਟੀ ਪ੍ਰਬੰਧਕਾਂ ਨੇ ਕੈਂਪ ਵਿਚ ਸ਼ਮੂਲੀਅਤ ਕਰਨ ਵਾਲੇ ਉਸ 5 ਸਾਲਾ ਬੱਚੇ ਵਾਸਤੇ 12ਵੀਂ ਤੱਕ ਮੁਫ਼ਤ ਸਿੱਖਿਆ ਪ੍ਰਦਾਨ ਕਰਨ ਦਾ ਐਲਾਨ ਕੀਤਾ ਜਿਸ 5 ਸਾਲ ਦੇ ਬੱਚੇ ਨੂੰ ਜਪੁਜੀ ਸਾਹਿਬ ਸਮੇਤ ਅਨੇਕਾਂ ਬਾਣੀਆਂ ਕੰਠ ਸਨ¢