19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੋਬਿੰਦਪੁਰੀ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 17-06-2025
ਨਵੀਂ ਦਿੱਲੀ, 16 ਜੂਨ (ਮਿਸਰਦੀਪ ਭਾਟੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੋਬਿੰਦਪੁਰੀ ਵਲੋਂ ਦਸਮੇਸ਼ ਪਬਲਿਕ ਸਕੂਲ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਾ, ਜਿਸ ਵਿਚ ਭਾਈ ਬਲਬੀਰ ਸਿੰਘ ਚੰਡੀਗੜ੍ਹ, ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ | ਮਾਂ ਬੋਲੀ ਪੰਜਾਬੀ ਕੈਂਪ ਵਿਚ ਗੁਰਮੁਖੀ ਦੀ ਮੁਢਲੀ ਸਿੱਖਿਆ ਲੈਣ ਵਾਲੇ ਬੱਚਿਆਂ ਨੂੰ ਇਸ ਸਮਾਗਮ ਵਿਚ ਇਨਾਮ ਦੇ ਕੇ ਨਿਵਾਜਿਆ ਗਿਆ | ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਅਤੇ ਪੰਜਾਬੀ ਭਾਸ਼ਾ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਹਰਦਿੱਤਾ ਸਿੰਘ ਗੋਬਿੰਦਪੁਰੀ ਨੇ ਕਿਹਾ ਕਿ ਗੁਰੂ ਤੋਂ ਬਿਨਾਂ ਜੀਵਨ ਦਿਸ਼ਾਹੀਨ ਹੈ | ਸਾਡਾ ਫ਼ਰਜ ਹੈ ਕਿ ਅਸੀਂ ਖੰਡੇ ਦੀ ਪਹੁਲ ਲੈ ਕੇ ਗੁਰੂ ਵਾਲੇ ਬਣੀਏ | ਗੁਰੂ ਇਨਸਾਨ ਨੂੰ ਅਗਿਆਨਤਾ ਦੇ ਹਨੇਰੇ ਵਿਚੋਂ ਕੱਢ ਕੇ ਪ੍ਰਕਾਸ਼ ਦੇ ਮਾਰਗ ਵੱਲ ਤੋਰਦਾ ਹੈ | ਸਭਾ ਦੇ ਪ੍ਰਧਾਨ ਸੁਰਜੀਤ ਸਿੰਘ, ਮੀਤ ਪ੍ਰਧਾਨ ਰਜਿੰਦਰ ਸਿੰਘ, ਖਜ਼ਾਨਚੀ ਅਜੈਪਾਲ ਸਿੰਘ, ਮੀਤ ਖਜ਼ਾਨਚੀ ਕੁਲਦੀਪ ਸਿੰਘ ਤੇ ਗੁਰਦੁਆਰਾ ਸਾਹਿਬ ਦੇ ਮੈਂਬਰ ਸਾਹਿਬਾਨ ਨੇ ਆਏ ਪਤਵੰਤੇ ਸੱਜਣਾਂ ਨੂੰ ਸਤਿਕਾਰ ਵਜੋਂ ਸ਼ਾਲ ਭੇਟ ਕਰਕੇ ਜੀ ਆਇਆਂ ਆਖਿਆ | ਸਕੂਲ ਮੁਖੀ ਬੀਬੀ ਜਗਜੋਤ ਕੌਰ ਅਤੇ ਦਫ਼ਤਰ ਮੁਖੀ ਬੀਬੀ ਜਸਵਿੰਦਰ ਕੌਰ ਨੇ ਸਮੁੱਚੇ ਸਕੂਲ ਸਟਾਫ਼ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ | ਇਸ ਮੌਕੇ ਮਾਤਾ ਖੀਵੀ ਇਸਤਰੀ ਸਤਿਸੰਗ ਸਭਾ, ਗੋਬਿੰਦਪੁਰੀ, ਸੁਖਮਨੀ ਸਿਮਰਨ ਸੇਵਾ ਸੁਸਾਇਟੀ, ਗੋਬਿੰਦਪੁਰੀ ਤੇ ਵਿਸ਼ਵਕਰਮਾ ਵਿੱਦਿਆ ਵਿਗਿਆਨ ਪ੍ਰਚਾਰਨੀ ਸਭਾ, ਗੋਬਿੰਦਪੁਰੀ ਐਕਸਟੈਂਸਨ ਦੇ ਅਹੁਦੇਦਾਰ ਤੇ ਮੈਂਬਰ ਸਾਹਿਬਾਨ ਹਾਜ਼ਰ ਸਨ |
ਪਿਛਲੀ ਖ਼ਬਰ ਦਿੱਲੀ ਦੇ ਭਾਰਤ ਨਗਰ ਵਿਚ 36 ਬੰਗਲਾਦੇਸ਼ੀ ਨਾਗਰਿਕ ਫੜੇ ਅਗਲੀ ਖ਼ਬਰ ਦਿੱਲੀ ਵਿਚ 14 ਕਰੋੜ ਦੇ ਜੀ.ਐਸ.ਟੀ. ਰਿਫੰਡ ਘੁਟਾਲੇ ਦਾ ਪਰਦਾਫਾਸ਼, ਇਕ ਦੋਸ਼ੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।