19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸੈਨੀਟੇਸ਼ਨ ਕਰਮਚਾਰੀਆਂ ਨੂੰ ਵੰਡੀਆਂ ਸੁਰੱਖਿਆ ਕਿੱਟਾਂ

ਅਜੀਤ ਡੈਸਕ 17-06-2025
ਯਮੁਨਾਨਗਰ, 16 ਜੂਨ (ਗੁਰਦਿਆਲ ਸਿੰਘ ਨਿਮਰ)-ਨਗਰ ਨਿਗਮ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਯਤਨਸ਼ੀਲ ਹੈ | ਜਿੱਥੇ ਨਿਗਮ ਸਫਾਈ ਵੱਲ ਵਿਸ਼ੇਸ਼ ਧਿਆਨ ਦੇ ਰਿਹਾ ਹੈ, ਉੱਥੇ ਹੀ ਸਫਾਈ ਕਰਮਚਾਰੀਆਂ ਦੀ ਸੁਰੱਖਿਆ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ | ਸਫਾਈ ਕਰਮਚਾਰੀਆਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਰੱਖਣ ਲਈ ਨਗਰ ਨਿਗਮ ਕਮਿਸ਼ਨਰ ਅਖਿਲ ਪਿਲਾਨੀ ਦੇ ਨਿਰਦੇਸ਼ਾਂ 'ਤੇ ਨਿਗਮ ਦੇ 50 ਸਫਾਈ ਕਰਮਚਾਰੀਆਂ ਨੂੰ ਸੁਰੱਖਿਆ ਕਿੱਟਾਂ ਦਿੱਤੀਆਂ ਗਈਆਂ | ਸੀ. ਐਸ. ਆਈ. ਅਨਿਲ ਨੈਨ, ਵਾਰਡ 16 ਤੋਂ ਕੌਂਸਲਰ ਸੰਦੀਪ ਧੀਮਾਨ, ਆਈ. ਈ. ਸੀ. ਮਾਹਿਰ ਅਤੇ ਵੱਖ-ਵੱਖ ਸਮਾਜਿਕ ਸੰਗਠਨਾਂ ਦੇ ਅਧਿਕਾਰੀਆਂ ਵਲੋਂ ਕਰਮਚਾਰੀਆਂ ਨੂੰ ਸੁਰੱਖਿਆ ਕਿੱਟਾਂ ਵੰਡਣ ਦੀ ਰਸਮ ਅਦਾ ਕੀਤੀ ਗਈ | ਇਸ ਕਿੱਟ 'ਚ ਰਿਫਲੈਕਟਰ ਜੈਕਟਾਂ, ਦਸਤਾਨੇ, ਮਾਸਕ ਅਤੇ ਹੋਰ ਚੀਜ਼ਾਂ ਸ਼ਾਮਿਲ ਹਨ | ਹੁਣ ਕਿੱਟ ਪਹਿਨਣ ਨਾਲ ਰਾਤ ਨੂੰ ਸਫਾਈ ਕਰਦੇ ਸਮੇਂ ਦੁਰਘਟਨਾ ਦਾ ਕੋਈ ਖ਼ਤਰਾ ਵੀ ਨਹੀਂ ਰਹੇਗਾ | ਕਰਮਚਾਰੀਆਂ ਦੀ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਕੂੜਾ ਚੁੱਕਣ ਲਈ ਹੱਥਾਂ 'ਚ ਪਹਿਨਣ ਵਾਸਤੇ ਦਸਤਾਨੇ ਦਿੱਤੇ ਗਏ ਹਨ ਅਤੇ ਨਾਲ ਹੀ ਮਾਸਕ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸਮੇਂ-ਸਮੇਂ 'ਤੇ ਸਫਾਈ ਕਰਮਚਾਰੀਆਂ ਦੀ ਸਿਹਤ ਜਾਂਚ ਵੀ ਕੀਤੀ ਜਾ ਰਹੀ ਹੈ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸ਼ਹਿਰ ਨੂੰ ਸੁੰਦਰ ਅਤੇ ਸਾਫ਼-ਸੁਥਰਾ ਬਣਾਉਣ 'ਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ | ਇਸ ਮੌਕੇ ਸਨੇਹ ਸੇਵਾ ਟਰੱਸਟ ਦੀ ਪ੍ਰਧਾਨ ਮਮਤਾ ਸੇਨ, ਸੁਦਰਸ਼ਨ ਫਾਊਾਡੇਸ਼ਨ ਦੇ ਪ੍ਰਧਾਨ ਸੰਦੀਪ ਬਜਾਜ, ਸ੍ਰੀ ਜੀ ਸੇਵਾ ਟਰੱਸਟ ਦੇ ਸਕੱਤਰ ਨੀਰਜ ਕਾਲੜਾ, ਸਫਾਈ ਇੰਸਪੈਕਟਰ ਗੋਵਿੰਦ ਸ਼ਰਮਾ, ਸੁਸ਼ੀਲ ਕੁਮਾਰ ਤੇ ਮੁਕਤਾ ਆਦਿ ਵੀ ਮੌਜੂਦ ਸਨ |
ਪਿਛਲੀ ਖ਼ਬਰ ਸਮਾਧਾਨ ਕੈਂਪ 'ਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ-ਪਿਊਸ਼ ਗੁਪਤਾ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਨੇ ਮੰਗਾਂ ਦੀ ਪੂਰਤੀ ਲਈ ਕੀਤਾ ਵਿਚਾਰ ਵਟਾਂਦਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।