19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਨਾਜਾਇਜ਼ ਦੇਸੀ ਪਿਸਤੌਲ ਸਮੇਤ 1 ਮੁਲਜ਼ਮ ਗਿ੍ਫ਼ਤਾਰ

ਅਜੀਤ ਡੈਸਕ 17-06-2025
ਯਮੁਨਾਨਗਰ, 16 ਜੂਨ (ਗੁਰਦਿਆਲ ਸਿੰਘ ਨਿਮਰ)-ਐਂਟੀ ਵਹੀਕਲ ਥੈਫਟ ਸੈੱਲ ਦੀ ਟੀਮ ਨੇ ਇਕ ਮੁਲਜ਼ਮ ਨੂੰ ਨਾਜਾਇਜ਼ ਦੇਸੀ ਪਿਸਤੌਲ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਂਟੀ ਵਹੀਕਲ ਥੈਫਟ ਸੈੱਲ ਦੇ ਇੰਚਾਰਜ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਕਲਾਨੌਰ ਨੇੜੇ ਕਿਸੇ ਘਟਨਾ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਨਾਜਾਇਜ਼ ਹਥਿਆਰ ਸਮੇਤ ਘੁੰਮ ਰਿਹਾ ਹੈ | ਇਸ ਜਾਣਕਾਰੀ ਦੇ ਆਧਾਰ 'ਤੇ ਸਬ-ਇੰਸਪੈਕਟਰ ਗੁਰਮੀਤ ਸਿੰਘ, ਰਵਿੰਦਰ, ਯੋਗੇਸ਼, ਜਤਿੰਦਰ ਤੇ ਨਰੇਸ਼ ਦੀ ਇਕ ਟੀਮ ਬਣਾਈ ਗਈ, ਜਿਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਉਥੇ ਘੁੰਮ ਰਹੇ ਨੌਜਵਾਨ ਨੂੰ ਗਿ੍ਫ਼ਤਾਰ ਕਰ ਲਿਆ | ਇਸ ਤੋਂ ਬਾਅਦ ਪੁਲਿਸ ਪਾਰਟੀ ਨੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਨਾਜਾਇਜ਼ ਦੇਸੀ ਪਿਸਤੌਲ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਦੀ ਪਛਾਣ ਦਿਨੇਸ਼ ਉਰਫ਼ ਗੁਲਾ ਪੁੱਤਰ ਜਤਿੰਦਰ ਕੁਮਾਰ ਵਾਸੀ ਪਿੰਡ ਲਵਾਣਾ ਵਜੋਂ ਹੋਈ, ਜਿਸ ਖ਼ਿਲਾਫ਼ ਪੁਲਿਸ ਨੇ ਅਸਲ੍ਹਾ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ 'ਚ ਪੇਸ਼ ਕੀਤਾ, ਜਿਥੋਂ ਉਸ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਚੋਰੀ ਦੇ ਪੰਜ ਮਾਮਲੇ ਦਰਜ ਹਨ, ਜੋ ਕਿ ਅਦਾਲਤ 'ਚ ਵਿਚਾਰ ਅਧੀਨ ਹਨ |
ਪਿਛਲੀ ਖ਼ਬਰ ਐਸ. ਡੀ. ਐਮ. ਸ਼ਿਵਜੀਤ ਭਾਰਤੀ ਨੇ ਹੜ੍ਹਾਂ ਦੀ ਰੋਕਥਾਮ ਸੰਬੰਧੀ ਸਮੀਖਿਆ ਮੀਟਿੰਗ ਕੀਤੀ ਅਗਲੀ ਖ਼ਬਰ ਭਾਜਪਾ ਸਰਕਾਰ ਅਪਰਾਧੀਆਂ ਅੱਗੇ ਗੋਡੇ ਟੇਕ ਰਹੀ-ਕੁਮਾਰੀ ਸ਼ੈਲਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।