19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਬਿਨਾਂ ਨੰਬਰੀ ਛੋਟਾ ਹਾਥੀ ਤੇ ਹੈਰੋਇਨ ਸਮੇਤ ਦੋ ਕਾਬੂ

ਅਜੀਤ ਡੈਸਕ 17-06-2025
ਜਮਸ਼ੇਰ ਖਾਸ, 16 ਜੂਨ (ਹਰਵਿੰਦਰ ਕੁਮਾਰ)- ਥਾਣਾ ਸਦਰ ਜਲੰਧਰ ਦੀ ਪੁਲਿਸ ਵਲੋਂ ਚਿੱਟਾ ਬਿਨਾਂ ਨੰਬਰੀ ਛੋਟਾ ਹਾਥੀ ਦੋ ਨਸ਼ਾ ਸਮੱਗਲਰਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਸਦਰ ਜਲੰਧਰ ਦੇ ਮੁੱਖ ਅਫਸਰ ਸੰਜੀਵ ਕੁਮਾਰ ਸੂਰੀ ਨੇ ਦੱਸਿਆ ਕਿ ਏਐਸਆਈ ਨਰਾਇਣ ਗੋਰ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਅਨੰਤਾ ਹੋਮਜ ਕਲੋਨੀ ਵਿਖੇ ਇੱਕ ਚਿੱਟੇ ਰੰਗ ਦਾ ਬਿਨ੍ਹਾਂ ਨੰਬਰੀ ਅਸ਼ੋਕ ਲੇਲੈਂਡ ਫੋਰ ਵੀਲਰ ਛੋਟਾ ਹਾਥੀ ਦੋ ਨਸ਼ਾ ਸਮੱਗਲਰ ਨੂੰ 8 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤੇ ਗਿਆ | ਏਐਸ ਆਈ ਨਰਾਇਣ ਗੌਰ ਨੇ ਦੱਸਿਆ ਕਿ ਜਿਨ੍ਹਾਂ ਦੀ ਪਛਾਣ ਰਣਜੀਤ ਸਿੰਘ ਪੁੱਤਰ ਚਰਨ ਸਿੰਘ ਬਾਸੀ ਪਿੰਡ ਪੂਨੀਆ ਥਾਣਾ ਸ਼ਾਹਕੋਟ ਜ਼ਿਲ੍ਹਾ ਜਲੰਧਰ ਅਤੇ ਗਗਨਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਪਿੰਡ ਪੂਨੀਆਂ ਥਾਣਾ ਸ਼ਾਹਕੋਟ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ | ਏਐਸਆਈ ਨਰਾਇਣ ਗੌਰ ਨੇ ਦੱਸਿਆ ਕਿ ਦੋਨਾਂ ਦੋਸ਼ੀਆਂ ਪਾਸੋਂ 04-04 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਉਨ੍ਹਾਂ ਦੱਸਿਆ ਕਿ ਦੋਨਾਂ ਦੋਸ਼ੀਆਂ ਖ਼ਿਲਾਫ ਥਾਣਾ ਸਦਰ ਜਲੰਧਰ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ |
ਪੰਜਾਬ ਸਬ ਜੂਨੀਅਰ ਮਹਿਲਾ ਹਾਕੀ ਟੀਮ ਦੇ ਚੋਣ ਟਰਾਇਲ ਸਮਾਪਤ
ਜਲੰਧਰ, 16 ਜੂਨ (ਡਾ. ਜਤਿੰਦਰ ਸਾਬੀ)- ਹਾਕੀ ਇੰਡੀਆ ਵਲੋਂ 3 ਤੋਂ 13 ਜੁਲਾਈ 2025 ਤੱਕ ਝਾਰਖੰਡ ਦੇ ਸ਼ਹਿਰ ਰਾਂਚੀ ਵਿਖੇ ਕਰਵਾਈ ਜਾ ਰਹੀ 15ਵੀ ਸਬ ਜੂਨੀਅਰ ਰਾਸ਼ਟਰੀ ਮਹਿਲਾ ਹਾਕੀ ਚੈਪੀਅਨਸ਼ਿਪ 'ਚ ਹਿੱਸਾ ਲੈਣ ਵਾਲੀ ਪੰਜਾਬ ਮਹਿਲਾ ਹਾਕੀ ਟੀਮ ਦੇ ਚੋਣ ਟਰਾਇਲ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਕਰਵਾਏ ਗਏ | ਇਹ ਜਾਣਕਾਰੀ ਦਿੰਦੇ ਹੋਏ ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਤੇ ਸਕੱਤਰ ਅਮਰੀਕ ਸਿੰੰਘ ਪੁਆਰ ਨੇ ਦੱਸਿਆ ਕਿ ਅੱਜ ਦੇ ਚੋਣ ਟਰਾਇਲਾਂ ਨੂੰ 110 ਖਿਡਾਰਨਾਂ ਨੇ ਹਿੱਸਾ ਲਿਆ ਤੇ ਇਸ ਵਿਚੋਂ 40 ਖਿਡਾਰਨਾਂ ਦੀ ਕੋਚਿੰਗ ਕੈਂਪ ਲਈ ਚੋਣ ਕੀਤੀ ਗਈ ਹੈ | ਕੋਚਿੰਗ ਕੈਂਪ ਲਈ ਚੁਣੀਆਂ ਗਈਆਂ ਖਿਡਾਰਨਾਂ ਦਾ ਕੈਂਪ ਜਲੰਧਰ 'ਚ ਅਗਲੇ ਹਫਤੇ ਤੋਂ ਲਗਾਇਆ ਜਾਵੇਗਾ |

ਪਿਛਲੀ ਖ਼ਬਰ ਜੈਮਲ ਸਿੰਘ ਬਣੇ ਸਰਬਸੰਮਤੀ ਨਾਲ ਰੈਵੇਨਿਊ ਕਲਰਕ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਅਗਲੀ ਖ਼ਬਰ ਸਿਰਸਾ 'ਚ ਆਈ.ਆਈ.ਟੀ. ਬਣਾਉਣ ਦੀ ਮੰਗ ਨੂੰ ਲੈ ਕੇ ਸਮਾਜਿਕ ਸੰਗਠਨਾਂ ਵਲੋਂ ਮਤੇ ਪਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।