ਕਾਲਾਂਵਾਲੀ/ਸਿਰਸਾ, 17 ਜੂਨ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਯੂਥ ਕਾਂਗਰਸ ਚੋਣਾਂ ਵਿਚ ਪਿੰਡ ਔਢਾਂ ਵਾਸੀ ਯੂਥ ਕਾਂਗਰਸੀ ਆਗੂ ਗੋਬਿੰਦ ਸਿੰਘ ਉਰਫ ਬੱਗਾ ਨੇ ਯੂਥ ਕਾਂਗਰਸ ਜ਼ਿਲ੍ਹਾ ਪ੍ਰਧਾਨ ਦੀ ਚੋਣ ਜਿੱਤ ਲਈ ਹੈ | ਅÏਨਲਾਈਨ ਵੋਟਿੰਗ ਪ੍ਰਕਿਰਿਆ ਵਿੱਚ ਗੋਬਿੰਦ ਸਿੰਘ ਨੇ ਆਪਣੀ ਛਾਪ ਛੱਡੀ ਅਤੇ 695 ਵੋਟਾਂ ਨਾਲ ਜਿੱਤ ਕੇ ਜਿੱਤ ਦਾ ਝੰਡਾ ਲਹਿਰਾਇਆ | ਬੱਗਾ ਦੇ ਪ੍ਰਧਾਨ ਚੁਣੇ ਜਾਣ ਦੀ ਖ਼ਬਰ ਮਿਲਦੇ ਹੀ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ | ਵਰਕਰਾਂ ਨੇ ਗੋਬਿੰਦ ਸਿੰਘ ਨੂੰ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਅਤੇ ਸ਼ੁਭਕਾਮਨਾਵਾਂ ਦਿੱਤੀਆਂ | ਆਪਣੀ ਜਿੱਤ 'ਤੇ ਖੁਸ਼ੀ ਪ੍ਰਗਟ ਕਰਦੇ ਹੋਏ ਗੋਬਿੰਦ ਸਿੰਘ ਬੱਗਾ ਨੇ ਸਾਰਿਆਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਸਿਧਾਂਤਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੋਵੇਗਾ, ਜਿਸ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ | ਉਨ੍ਹਾਂ ਨੇ ਖਾਸ ਤੌਰ 'ਤੇ ਨੌਜਵਾਨਾਂ ਨੂੰ ਕਾਂਗਰਸ ਨਾਲ ਜੋੜਨ 'ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਉਹ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜ ਕੇ ਇੱਕ ਮਜ਼ਬੂਤ ਯੁਵਾ ਸ਼ਕਤੀ ਪੈਦਾ ਕਰਨਗੇ | ਉਨ੍ਹਾਂ ਨੇ ਇਸ ਜਿੱਤ ਲਈ ਸਹਿਯੋਗ ਦੇਣ ਵਾਲੇ ਸਾਰੇ ਨੌਜਵਾਨ ਸਾਥੀਆਂ ਦਾ ਧੰਨਵਾਦ ਕੀਤਾ |