31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਮਹਿਲਾ ਨਾਲ ਸਾਈਬਰ ਠੱਗੀ ਮਾਰਨ ਸੰਬੰਧੀ ਇਕ ਹੋਰ ਮੁਲਜ਼ਮ ਗਿ੍ਫ਼ਤਾਰ

ਅਜੀਤ ਡੈਸਕ 18-06-2025
ਸਿਰਸਾ, 17 ਜੂਨ (ਭੁਪਿੰਦਰ ਪੰਨੀਵਾਲੀਆ)- ਇੱਥੋਂ ਦੀ ਸਾਈਬਰ ਥਾਣਾ ਪੁਲਿਸ ਨੇ ਇਕ ਮਹਿਲਾ ਨਾਲ ਕਰੀਬ ਸਾਢੇ ਚਾਰ ਲੱਖ ਰੁਪਏ ਦੀ ਸਾਈਬਰ ਠੱਗੀ ਮਾਰਨ ਦੇ ਮਾਮਲੇ ਵਿੱਚ ਇਕ ਹੋਰ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਮਾਮਲੇ ਵਿੱਚ ਪੁਲਿਸ ਤਿੰਨ ਮੁਲਜ਼ਮਾਂ ਨੂੰ ਪਹਿਲਾਂ ਹੀ ਗਿ੍ਫ਼ਤਾਰ ਕਰ ਚੁੱਕੀ ਹੈ | ਹੁਣ ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਓਮਕਾਰ ਮਨੀ ਪੁੱਤਰ ਸ਼ਿਆਮ ਮਨੀ ਵਾਸੀ ਚੇਨੁਚੇਤ ਚੌਰਾ ਜ਼ਿਲ੍ਹਾ ਬਸਤੀ, ਉੱਤਰ ਪ੍ਰਦੇਸ਼ ਵਜੋਂ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਈਬਰ ਪੁਲਿਸ ਥਾਣੇ ਦੇ ਇੰਚਾਰਜ ਸੁਭਾਸ਼ ਚੰਦਰ ਨੇ ਦੱਸਿਆ ਕਿ ਸਿਰਸਾ ਦੀ ਇਕ ਮਹਿਲਾ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ 24 ਅਪ੍ਰੈਲ, 2025 ਨੂੰ ਉਸ ਨੂੰ ਇਕ ਅਣਜਾਣ ਮੋਬਾਈਲ ਨੰਬਰ ਤੋਂ ਕਾਲ ਆਈ ਅਤੇ ਕਾਲ ਕਰਨ ਵਾਲੇ ਨੇ ਕਿਹਾ ਕਿ ਉਹ ਟੈਲੀਗ੍ਰਾਮ ਐਪ ਨਾਲ ਜੁੜ ਕੇ ਘਰ ਬੈਠੇ ਲੱਖਾਂ ਰੁਪਏ ਕਮਾ ਸਕਦੀ ਹੈ | ਇਸ ਬਦਲੇ ਕੰਪਨੀ ਦੁਆਰਾ ਦੱਸਿਆ ਗਿਆ ਕੰਮ ਪੂਰਾ ਕਰਨਾ ਹੋਵੇਗਾ ਅਤੇ ਜਿਵੇਂ ਹੀ ਕੰਮ ਪੂਰਾ ਹੋਵੇਗਾ ਪੈਸੇ ਖਾਤੇ ਵਿੱਚ ਆ ਜਾਣਗੇ | ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਪੀੜਤ ਅÏਰਤ ਨੇ ਲਾਲਚ 'ਚ ਆ ਕੇ 4 ਲੱਖ 44 ਹਜ਼ਾਰ 940 ਰੁਪਏ ਦਾ ਨਿਵੇਸ਼ ਕੀਤਾ ਅਤੇ ਬਾਅਦ ਵਿਚ ਪੈਸੇ ਕਢਵਾਉਣ ਲਈ ਵੈੱਬਸਾਈਟ 'ਤੇ ਦਿੱਤੇ ਲਿੰਕ 'ਤੇ ਕਲਿੱਕ ਕੀਤਾ ਤਾਂ ਟੈਲੀਗ੍ਰਾਮ ਐਪ ਪੂਰੀ ਤਰ੍ਹਾਂ ਬੰਦ ਹੋ ਗਈ ਸੀ | ਥਾਣਾ ਇੰਚਾਰਜ ਨੇ ਦੱਸਿਆ ਕਿ ਇਸ ਸਬੰਧ ਵਿੱਚ ਪੀੜਤ ਅÏਰਤ ਦੀ ਸ਼ਿਕਾਇਤ 'ਤੇ ਸਾਈਬਰ ਕ੍ਰਾਈਮ ਥਾਣੇ 'ਚ ਸਾਈਬਰ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਜਾਂਚ ਸ਼ੁਰੂ ਕੀਤੀ ਗਈ ਸੀ | ਜਾਂਚ ਦੌਰਾਨ ਤਿੰਨ ਮੁਲਜ਼ਮਾਂ ਨੂੰ ਪੁਲਿਸ ਪਹਿਲਾਂ ਹੀ ਗਿ੍ਫ਼ਤਾਰ ਕਰ ਚੁੱਕੀ ਹੈ | ਸਾਈਬਰ ਥਾਣਾ ਇੰਚਾਰਜ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਾਂਚ ਦੌਰਾਨ ਧੋਖਾਧੜੀ ਦੇ ਇਸ ਨੈੱਟਵਰਕ ਵਿਚ ਸ਼ਾਮਿਲ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਗਿ੍ਫ਼ਤਾਰ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਹਰਿਆਣਾ ਕਮੇਟੀ 26 ਨੂੰ ਕੁਰੂਕਸ਼ੇਤਰ ਵਿਖੇ ਕਾਲਾ ਦਿਵਸ ਮਨਾਏਗੀ: ਜਥੇ. ਝੀਂਡਾ <br/> ਅਗਲੀ ਖ਼ਬਰ ਮਿਸਡ ਕਾਲ ਰਾਹੀਂ ਅੰਤਰਰਾਸ਼ਟਰੀ ਯੋਗਾ ਪ੍ਰੋਗਰਾਮ ਲਈ ਕਰਵਾਈ ਰਜਿਸਟ੍ਰੇਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।