31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਬਿਜਲੀ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ ਐਕਸੀਅਨ ਨੂੰ ਸੌਂਪਿਆ ਮੰਗ-ਪੱਤਰ <br/>

ਅਜੀਤ ਡੈਸਕ 18-06-2025
ਕਰਨਾਲ, 17 ਜੂਨ (ਗੁਰਮੀਤ ਸਿੰਘ ਸੱਗੂ)-ਹਰਿਆਣਾ 'ਚ ਬਿਜਲੀ ਦੀਆਂ ਵਧਾਈਆ ਗਈਆਂ ਕੀਮਤਾਂ ਦੇ ਵਿਰੋਧ 'ਚ ਪੰਥਕ ਸੇਵਾ ਦਲ ਵਲੋਂ ਬਿਜਲੀ ਵਿਭਾਗ ਦੇ ਐਕਸੀਅਨ ਨੂੰ ਮੰਗ-ਪੱਤਰ ਸੌਂਪਿਆ ਗਿਆ | ਇਸ ਮੌਕੇ ਦਲ ਦੇ ਆਗੂਆਂ ਦੀ ਅਗਵਾਈ ਨੌਜਵਾਨ ਆਗੂ ਸੁਰਿੰਦਰਪਾਲ ਸਿੰਘ ਰਾਮਗੜ੍ਹੀਆ ਕਰ ਰਹੇ ਸਨ, ਜਿਨ੍ਹਾਂ ਕਿਹਾ ਕਿ ਸਰਕਾਰ ਨੇ ਜਿਸ ਤਰ੍ਹਾਂ ਬਿਜਲੀ ਦੀਆਂ ਕੀਮਤਾਂ 'ਚ ਵਾਧਾ ਕੀਤਾ ਹੈ, ਉਹ ਲੋਕਾਂ ਨਾਲ ਬੇਇਨਸਾਫ਼ੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਜਿਹੜੇ ਬਿਜਲੀ ਬਿੱਲ ਭੇਜੇ ਹਨ, ਉਹ ਪਿਛਲੇ ਮਹੀਨੇ ਤੋਂ ਵਧਾ ਕੇ ਇਸ ਮਹੀਨੇ ਦੇ ਬਿੱਲ 'ਚ ਜੋੜ ਕੇ ਭੇਜੇ ਗਏ ਹਨ, ਜਿਸ ਕਾਰਨ ਲੋਕਾਂ 'ਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਮਹਿੰਗਾਈ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਪਰੋਂ ਸਰਕਾਰ ਨੇ ਬਿਜਲੀ ਦੇ ਰੇਟ ਵਧਾ ਦਿੱਤੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੇ ਇਕ ਪਾਸੇ ਬਿਜਲੀ ਦੇ ਰੇਟ ਵਧਾਏ ਹਨ, ਜਦਕਿ ਦੂਜੇ ਪਾਸੇ ਗਰਮੀ ਦੇ ਮੌਸਮ ਕਾਰਨ ਬਿਜਲੀ ਦੇ ਲੰਬੇ ਕੱਟਾਂ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਬਿਜਲੀ ਦੇ ਰੇਟ ਵਧਾਉਣ ਲਈ ਲੋਕਾਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਅਤੇ ਪਿਛਲੇ ਮਹੀਨੇ ਤੋਂ ਬਿਜਲੀ ਦੇ ਰੇਟ ਵਧਾ ਕੇ ਇਸ ਮਹੀਨੇ ਦੇ ਬਿੱਲ 'ਚ ਜੋੜ ਕੇ ਬਿੱਲ ਭੇਜੇ ਹਨ, ਜੋ ਕਿ ਨਿਆਂ ਸੰਗਤ ਨਹੀਂ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਿਜਲੀ ਦੇ ਵਧਾਏ ਗਏ ਰੇਟ ਤੁਰੰਤ ਵਾਪਸ ਲਏ ਜਾਣ |

ਪਿਛਲੀ ਖ਼ਬਰ ਕਿ੍ਕਟ ਟੂਰਨਾਮੈਂਟ ਕਰਵਾਇਆ <br/> ਅਗਲੀ ਖ਼ਬਰ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਬ ਸਮਾਜ ਸਭਾ ਦੀ ਬੈਠਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।