31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਕਿ੍ਕਟ ਟੂਰਨਾਮੈਂਟ ਕਰਵਾਇਆ <br/>

ਪਿੰਡ ਨਗਲਾ ਸਾਧਨ ਵਿਖੇ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ ਕਰਦੇ ਹੋਏ ਥਾਣਾ ਰਾਦੌਰ ਦੇ ਮੁਖੀ ਨਰਿੰਦਰ ਸਿੰਘ | ਤਸਵੀਰ : ਨਿਮਰ <br/> 18-06-2025
ਯਮੁਨਾਨਗਰ, 17 ਜੂਨ (ਗੁਰਦਿਆਲ ਸਿੰਘ ਨਿਮਰ)-ਜ਼ਿਲ੍ਹਾ ਪੁਲਿਸ ਦੀ 'ਨਸ਼ਾ ਮੁਕਤ ਮੁਹਿੰਮ' ਤਹਿਤ ਐਸ. ਪੀ. ਸੁਰਿੰਦਰ ਸਿੰਘ ਭੌਰੀਆ ਦੀ ਅਗਵਾਈ ਹੇਠ ਥਾਣਾ ਰਾਦੌਰ ਦੇ ਮੁਖੀ ਨਰਿੰਦਰ ਸਿੰਘ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਤਹਿਤ ਅੱਜ ਪਿੰਡ ਨਗਲਾ ਸਾਧਨ ਵਿਖੇ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ ਥਾਣਾ ਮੁਖੀ ਨਰਿੰਦਰ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਇਕ ਛੋਟਾ ਜਿਹਾ ਛੇਕ ਕਈ ਵਾਰ ਇਕ ਮਜ਼ਬੂਤ ਕਿਸ਼ਤੀ ਦੇ ਡੁੱਬਣ ਦਾ ਕਾਰਨ ਬਣ ਜਾਂਦਾ ਹੈ, ਉਸੇ ਤਰ੍ਹਾਂ ਨਸ਼ੇ ਦੀ ਬੁਰੀ ਲਤ ਇਕ ਵਿਅਕਤੀ ਦੀਆਂ ਸਾਰੀਆਂ ਚੰਗਿਆਈਆਂ ਅਤੇ ਉਸ ਦੀ ਸਰੀਰਕ ਅਤੇ ਬੌਧਿਕ ਯੋਗਤਾਵਾਂ ਨੂੰ ਤਬਾਹ ਕਰ ਦਿੰਦੀ ਹੈ | ਨਸ਼ੇ ਦੀ ਬੁਰੀ ਆਦਤ ਵਿਅਕਤੀ ਦੀ ਸੋਚਣ ਅਤੇ ਸਮਝਣ ਦੀ ਸਮਰੱਥਾ ਨੂੰ ਤਬਾਹ ਕਰ ਦਿੰਦੀ ਹੈ | ਸਹੀ ਅਤੇ ਗ਼ਲਤ 'ਚ ਫਰਕ ਕਰਨ ਦੀ ਯੋਗਤਾ ਨੂੰ ਨਸ਼ਟ ਕਰਨ ਦੇ ਨਾਲ-ਨਾਲ ਨਸ਼ੇ ਦੀ ਆਦਤ ਵਿਅਕਤੀ ਨੂੰ ਪਤਨ ਵੱਲ ਲੈ ਜਾਂਦੀ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਦੀਆਂ ਬੁਰਾਈਆਂ ਵੱਲ ਸਾਰਿਆਂ ਦਾ ਧਿਆਨ ਖਿੱਚਣ ਅਤੇ ਇਸ ਤੋਂ ਦੂਰ ਰਹਿਣ ਲਈ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ ਪਿੰਡ ਨਗਲਾ ਸਾਧਨ 'ਚ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਬਹੁਤ ਸਾਰੀਆਂ ਟੀਮਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਥਾਣਾ ਮੁਖੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ 'ਚ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਡੇ ਇਲਾਕੇ 'ਚ ਕੋਈ ਨਸ਼ੀਲੇ ਪਦਾਰਥ ਵੇਚਦਾ ਹੈ ਤਾਂ ਪੁਲਿਸ ਨੂੰ ਸੂਚਿਤ ਕੀਤਾ ਜਾਵੇ | ਉਨ੍ਹਾਂ ਸਪੱਸ਼ਟ ਕੀਤਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ | ਇਸ ਮੌਕੇ ਸਾਰੇ ਨੌਜਵਾਨਾਂ ਨੇ ਪੁਲਿਸ ਟੀਮ ਦਾ ਉਨ੍ਹਾਂ ਵਲੋਂ ਚਲਾਈ ਗਈ ਜਾਗਰੂਕਤਾ ਮੁਹਿੰਮ ਲਈ ਤਹਿ ਦਿਲੋਂ ਧੰਨਵਾਦ ਕੀਤਾ |

ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਫਾਰਮੇਸੀ ਵਿਖੇ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਬਿਜਲੀ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ ਐਕਸੀਅਨ ਨੂੰ ਸੌਂਪਿਆ ਮੰਗ-ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।