ਕਰਨਾਲ, 17 ਜੂਨ (ਗੁਰਮੀਤ ਸਿੰਘ ਸੱਗੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਅਤੇ ਸੁਖਵਿੰਦਰ ਸਿੰਘ ਇੰਚਾਰਜ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ (ਐਸ. ਜੀ. ਪੀ. ਸੀ.) ਵਲੋਂ ਅਹਿਮਦਾਬਾਦ ਵਿਖੇ ਹੋਏ ਹਵਾਈ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੀ ਇਸ ਹਾਦਸੇ 'ਚ ਜਾਨ ਗਈ ਹੈ, ਉਨ੍ਹਾਂ ਦੇ ਪਰਿਵਾਰਾਂ ਲਈ ਇਹ ਨਾ ਪੂਰਾ ਹੋਣ ਵਾਲਾ ਘਾਟਾ ਹੈ | ਉਨ੍ਹਾਂ ਕਿਹਾ ਕਿ ਇਹ ਕੇਵਲ ਇਕ ਹਵਾਈ ਹਾਦਸਾ ਨਹੀਂ ਸਗੋਂ ਪੂਰੇ ਦੇਸ਼ ਲਈ ਬੇਹੱਦ ਦੁਖਘਾਈ ਘਟਨਾ ਹੈ | ਉਨ੍ਹਾਂ ਕਿਹਾ ਕਿ ਉਹ ਪ੍ਰਮਾਤਮਾ ਦੇ ਚਰਨਾਂ ਅਰਦਾਸ ਕਰਦੇ ਹਨ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ 'ਚ ਨਿਵਾਸ ਬਖਸ਼ੇ ਅਤੇ ਪਿੱਛੇ ਰਹਿ ਗਏ ਪਰਿਵਾਰ ਨੂੰ ਭਾਣਾ ਮਿੱਠਾ ਕਰਕੇ ਮੰਨਣ ਲਈ ਬਲ ਪ੍ਰਦਾਨ ਕਰੇ |