31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਮੀਂਹ ਪੈਣ ਮਗਰੋਂ ਗਰਮੀ ਤੋਂ ਮਿਲੀ ਰਾਹਤ

ਅਜੀਤ ਡੈਸਕ 18-06-2025
ਸਿਰਸਾ, 17 ਜੂਨ (ਭੁਪਿੰਦਰ ਪੰਨੀਵਾਲੀਆ)- ਬੀਤੀ ਦੇਰ ਰਾਤ ਇਲਾਕੇ ਵਿਚ ਪਏ ਮੀਂਹ ਨਾਲ ਲੋਕਾਂ ਨੂੰ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ, ੳੱੁਥੇ ਹੀ ਸਾਉਣੀ ਦੀ ਨਰਮੇ ਤੇ ਕਪਾਹ ਦੀ ਫ਼ਸਲ ਨੂੰ ਵੀ ਕਾਫੀ ਫਾਇਦਾ ਹੋਇਆ ਹੈ | ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਦੱਸਿਆ ਹੈ ਕਿ ਮੀਂਹ ਪੈਣ ਨਾਲ ਗਰਮੀ ਕਾਰਨ ਝੁਲਸ ਰਹੇ ਨਰਮੇ ਤੇ ਕਪਾਹ ਦੀ ਫ਼ਸਲ ਨੂੰ ਫਾਇਦਾ ਹੋਇਆ ਹੈ | ਕਿਸਾਨਾਂ ਨੇ ਦੱਸਿਆ ਹੈ ਕਿ ਝੋਨੇ ਵਾਲੇ ਏਰੀਏ 'ਚ ਜਿਹੜੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ, ਉਨ੍ਹਾਂ ਕਿਸਾਨਾਂ ਨੂੰ ਵੀ ਇਸ ਮੀਂਹ ਦਾ ਫਾਇਦਾ ਹੋਇਆ ਹੈ | ਮੀਂਹ ਪੈਣ ਨਾਲ ਜਿਥੇ ਕਿਸਾਨਾਂ ਨੂੰ ਫਾਇਦਾ ਹੋਇਆ ਹੈ ਉਥੇ ਹੀ ਸ਼ਹਿਰੀ ਖੇਤਰ ਚੋਂ ਪਾਣੀ ਦੀ ਨਿਕਾਸੀ ਦੇ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਕਈ ਸੜਕਾਂ 'ਤੇ ਪਾਣੀ ਭਰ ਗਿਆ | ਮੀਂਹ ਪੈਣ ਮਗਰੋਂ ਬਿਜਲੀ ਦੀ ਮੰਗ ਵਿਚ ਵੀ ਕਮੀ ਆਈ ਹੈ |
ਪਿਛਲੀ ਖ਼ਬਰ 52 ਲੀਟਰ ਲਾਹਣ ਸਮੇਤ ਸ਼ਰਾਬ ਤਸਕਰ ਕਾਬੂ ਅਗਲੀ ਖ਼ਬਰ ਅਹਿਮਦਾਬਾਦ ਹਵਾਈ ਹਾਦਸਾ ਬੇਹੱਦ ਦੁਖਦਾਈ- ਵਿਰਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।