30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਦਿੱਲੀ ਵਿਚ ਮੌਸਮ ਹੋਇਆ ਸੁਹਾਵਣਾ, ਮੀਂਹ ਅਤੇ ਠੰਢੀ ਹਵਾ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ

ਅਜੀਤ ਡੈਸਕ 18-06-2025
ਨਵੀਂ ਦਿੱਲੀ, 17 ਜੂਨ (ਮਿਸਰਦੀਪ ਭਾਟੀਆ)-ਮੰਗਲਵਾਰ 17 ਜੂਨ ਨੂੰ ਦਿੱਲੀ ਵਿਚ ਮੌਸਮ ਬਦਲ ਗਿਆ ਹੈ | ਰਾਜਧਾਨੀ ਵਿਚ ਕੁਝ ਥਾਵਾਂ 'ਤੇ ਮੀਂਹ ਪੈਣ ਨਾਲ ਗਰਮੀ ਤੋਂ ਰਾਹਤ ਮਿਲੀ ਹੈ | ਇਸ ਤੋਂ ਪਹਿਲਾਂ ਤੇਜ਼ ਹਵਾਵਾਂ ਨਾਲ ਮੌਸਮ ਸੁਹਾਵਣਾ ਹੋ ਗਿਆ | ਮੌਸਮ ਵਿਭਾਗ ਨੇ ਮੰਗਲਵਾਰ ਨੂੰ ਰੈੱਡ ਅਲਰਟ ਜਾਰੀ ਕੀਤਾ ਹੈ | ਮੌਸਮ ਵਿਭਾਗ ਦੇ ਅਨੁਸਾਰ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਜਾਰੀ ਕੀਤੇ ਗਏ ਅਲਰਟ ਦੇ ਤਹਿਤ ਵੱਖ-ਵੱਖ ਥਾਵਾਂ 'ਤੇ ਗਰਜ਼, ਦਰਮਿਆਨੀ ਤੋਂ ਭਾਰੀ ਬਾਰਿਸ਼ ਅਤੇ 50 ਤੋਂ 70 ਕਿੱਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚਲਣ ਦੀ ਸੰਭਾਵਨਾ ਹੈ | ਮੌਸਮ ਵਿਭਾਗ ਨੇ ਜਨਤਾ ਨੂੰ ਸਲਾਹ ਦਿੱਤੀ ਹੈ ਕਿ ਉਹ ਘਰਾਂ ਦੇ ਅੰਦਰ ਰਹਿਣ ਅਤੇ ਬੇਲੋੜੀ ਯਾਤਰਾ ਤੋਂ ਬਚਣ |
ਪਿਛਲੀ ਖ਼ਬਰ ਜਮਹੂਰੀ ਅਧਿਕਾਰ ਸਭਾ ਮੋਗਾ ਨੇ ਅਣ-ਐਲਾਨੀ ਐਮਰਜੈਂਸੀ ਦੀ ਕੀਤੀ ਨਿਖੇਧੀ ਅਗਲੀ ਖ਼ਬਰ ਡੀ.ਯੂ. ਵਿਚ ਵੱਜ ਗਿਆ ਦਾਖ਼ਲਿਆਂ ਦਾ ਬਿਗਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।