06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਗੁ. ਸ੍ਰੀ ਗੁਰੂ ਨਾਨਕ ਦਰਸ਼ਨ ਵਿਖੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/>

ਅਜੀਤ ਡੈਸਕ 19-06-2025
ਨਵੀਂ ਦਿੱਲੀ,18 ਜੂਨ (ਜਗਤਾਰ ਸਿੰਘ)- ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਊਾਟ ਆਬੂ (ਰਾਜਸਥਾਨ) ਵਿਖੇ ਕਰਾਇਆ ਗਿਆ ¢ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਾਏ ਗਏ ਇਸ ਸਮਾਗਮ ਵਿਚ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਮੀਤ ਸਕੱਤਰ ਸੁਖਬੀਰ ਸਿੰਘ, ਸਿੱਖ ਮਿਸ਼ਨ ਕਰਨਾਟਕ, ਗੋਆ ਅਤੇ ਗੁਜਰਾਤ ਦੇ ਆਨਰੇਰੀ ਇੰਚਾਰਜ ਸ. ਰਾਮ ਸਿੰਘ ਰਾਠੌਰ ਸਮੇਤ ਹੋਰਨਾ ਸ਼ਖ਼ਸੀਅਤਾਂ ਨੇ ਹਾਜ਼ਰੀ ਭਰ ਕੇ ਸੰਗਤਾਂ ਨਾਲ ਗੁਰਮਤਿ ਵਿਚਾਰ ਸਾਂਝੇ ਕੀਤੇ¢ ਭਾਈ ਅਭਿਆਸੀ ਨੇ , ਗੁਰਮਤਿ ਵਿਚਾਰ ਸਾਂਝੇ ਕਰਨ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ਼ਤਾਬਦੀਆਂ ਨੂੰ ਕੌਮੀ ਪੱਧਰ 'ਤੇ ਮਨਾਉਣ ਸਬੰਧੀ ਉਲੀਕੇ ਗਏ ਵੱਖ ਵੱਖ ਪ੍ਰੋਗਰਾਮਾਂ ਦੀ ਜਾਣਕਾਰੀ ਦਿੱਤੀ ¢ ਸਿੱਖ ਮਿਸ਼ਨ ਕਰਨਾਟਕ, ਗੋਆ ਅਤੇ ਗੁਜਰਾਤ ਦੇ ਆਨਰੇਰੀ ਇੰਚਾਰਜ ਰਾਮ ਸਿੰਘ ਰਾਠੌਰ ਨੇ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨਾਲ ਸਬੰਧਿਤ ਇਤਿਹਾਸਕ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ ਅਤੇ ਗੁਰਮਤਿ ਸਿਧਾਂਤਾਂ 'ਤੇ ਡਟ ਕੇ ਪਹਿਰਾ ਦੇਣ ਲਈ ਪ੍ਰੇਰਿਆ ¢ ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਨਾਨਕ ਦੇਵ ਜੀ ਦੇ ਮਿਸ਼ਨ ਨਾਲ ਜੁੜ ਕੇ,ਕਿਰਤ ਕਰਨੀ, ਨਾਮ ਜਪਣਾ ਤੇ ਵੰਡ ਛਕਣਾ ਦੇ ਮੁੱਢਲੇ ਸਿਧਾਂਤਾਂ ਨੂੰ ਆਪਣੇ ਜੀਵਨ ਵਿਚ ਢਾਲਣ ਦੀ ਕੋਸ਼ਿਸ਼ ਕਰਦੇ ਰਹਿਣਾ ਚਾਹੀਦਾ ਹੈ ¢ ਉਨ੍ਹਾਂ ਕਿਹਾ ਕਿ ਸ਼ਤਾਬਦੀਆਂ ਮਨਾਉਣੀਆਂ ਤਦ ਹੀ ਲਾਹੇਵੰਦ ਹਨ,ਜਦੋਂ ਅਸੀਂ ਆਪਣੇ ਜੀਵਨ ਵਿਚ ਗੁਰਮਤਿ ਅਨੁਸਾਰ ਬਦਲਾਅ ਲਿਆਵਾਂਗੇ ¢ ਇਸ ਦੌਰਾਨ ਸਮਾਗਮ ਦੇ ਉਪਰਾਲੇ ਲਈ ਉਨ੍ਹਾਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਊਾਟ ਆਬੂ ਦੇ ਪ੍ਰਬੰਧਕਾਂ ਤੇ ਸੰਗਤਾਂ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ ¢

ਪਿਛਲੀ ਖ਼ਬਰ ਸਿੱਖ ਦਾ ਮੂੰਹ ਹਮੇਸ਼ਾ ਗੁਰੂ ਗ੍ਰੰਥ ਤੇ ਪੰਥ ਵੱਲ ਹੋਣਾ ਚਾਹੀਦੈ-ਜਥੇਦਾਰ ਗੜਗੱਜ <br/> ਅਗਲੀ ਖ਼ਬਰ ਦਿੱਲੀ 'ਚ ਕੋਰੋਨਾ ਦਾ ਕਹਿਰ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।