04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਐਚਏਯੂ ਵਿਵਾਦ: ਓ.ਬੀ.ਸੀ. ਸਮਾਜ ਦੇ ਲੋਕਾਂ ਨੇ ਮੁੱਖ ਮੰਤਰੀ ਅਤੇ ਰਾਜਪਾਲ ਦੇ ਨਾਂਅ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ <br/>

ਮਿੰਨੀ ਸਕੱਤਰੇਤ ਦੇ ਬਾਹਰ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਸਮੇਂ ਓ.ਬੀ.ਸੀ. ਸਮਾਜ ਦੇ ਪਤਵੰਤੇ | ਤਸਵੀਰ :ਪੰਨੀਵਾਲੀਆ <br/> 19-06-2025
ਸਿਰਸਾ, 18 ਜੂਨ (ਭੁਪਿੰਦਰ ਪੰਨੀਵਾਲੀਆ)- ਹਿਸਾਰ ਸਥਿਤ ਚੌਧਰੀ ਚਰਨ ਸਿੰਘ ਐਗਰੀਕਲਚਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਿਰੁੱਧ ਕਥਿਤ ਤੌਰ 'ਤੇ ਕੀਤੀ ਜਾ ਰਹੀ ਰਾਜਨੀਤੀ ਦੇ ਮਾਮਲੇ ਨੂੰ ਲੈ ਕੇ ਓਬੀਸੀ ਸਮਾਜ ਦੇ ਲੋਕਾਂ ਨੇ ਮੁੱਖ ਮੰਤਰੀ ਅਤੇ ਰਾਜਪਾਲ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ | ਇਸ ਮੌਕੇ 'ਤੇ ਵੱਡੀ ਗਿਣਤੀ 'ਚ ਓਬੀਸੀ ਸਮਾਜ ਦੇ ਲੋਕ ਮੌਜੂਦ ਸਨ | ਸਿਰਸਾ ਦੇ ਮਿੰਨੀ ਸਕੱਤਰੇਤ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਆਏ ਹਰਿਆਣਾ ਕੰਬੋਜ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਦਨ ਲਾਲ ਨਢਾ, ਰਾਮਾਨੰਦ ਨਿਰਾਣੀਆਂ, ਸ਼ੀਸ਼ਪਾਲ ਕੰਬੋਜ ਨੇ ਕਿਹਾ ਕਿ ਐਚਏਯੂ ਦੇ ਵਿਵਾਦ ਨੂੰ ਕੁਝ ਸਿਆਸੀ ਪਾਰਟੀਆਂ ਦੇ ਆਗੂ ਬਿਨ੍ਹਾਂ ਵਜ੍ਹਾ ਤੁਲ ਦੇ ਰਹੇ ਹਨ | ਜਦੋਂਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੱਲੋਂ ਵਿਦਿਆਰਥੀਆਂ ਦੀਆਂ ਸਾਰੀਆਂ ਮੰਗਾਂ ਨੂੰ ਪ੍ਰਵਾਣ ਕਰਦੇ ਹੋਏ ਯੂਨੀਵਰਸਿਟੀ ਨੂੰ ਸਹੀ ਤਰੀਕੇ ਨਾਲ ਚਲਾਉਣ ਲਈ ਕੋਸ਼ਿਸ਼ ਕਰ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਕੁਝ ਅਖੌਤੀ ਸਿਆਸੀ ਪਾਰਟੀਆਂ ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਨੂੰ ਆਪਣੀ ਰਾਜਨੀਤੀ ਦਾ ਕੇਂਦਰ ਬਣਾਉਣ ਦੀ ਕੋਝੀ ਕੋਸ਼ਿਸ਼ ਕਰ ਰਹੀਆਂ ਹਨ | ਇਹ ਸਿਆਸੀ ਪਾਰਟੀਆਂ ਆਪਣੇ ਰਾਜਿਨਤੀਕ ਹਿੱਤਾਂ ਲਈ ਵਿਦਿਆਰਥੀਆਂ ਨੂੰ ਭੜਕਾ ਕੇ ਸੂਬੇ ਦਾ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਹਨ | ਉਨ੍ਹਾਂ ਨੇ ਕਿਹਾ ਕਿ ਵਿਰੋਧੀ ਰਾਜਨੀਤਿਕ ਪਾਰਟੀਆਂ ਆਪਣੀ ਗਲਤ ਮਾਨਸਿਕਤਾ 'ਤੇ ਚਲਦਿਆਂ ਪਛੜੇ ਵਰਗਾਂ ਅਤੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਅਕਾਦਮਿਕ ਅਦਾਰਿਆਂ 'ਚ ਲੱਗੇ ਲੋਕਾਂ ਨੂੰ ਅਦਾਰਿਆਂ ਤੋਂ ਪਾਸੇ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ | ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਬੀ.ਆਰ. ਕੰਬੋਜ ਅਤੇ ਰਜਿਸਟਰਾਰ ਪ੍ਰੋ. ਪਵਨ ਕੁਮਾਰ ਬਹੁਤ ਹੀ ਵਿਦਵਾਨ, ਇਮਾਨਦਾਰ ਅਤੇ ਕਿਸਾਨ-ਪੱਖੀ ਅਧਿਕਾਰੀ ਹਨ ਜਿਨ੍ਹਾਂ ਦੀ ਬਦੌਲਤ ਇਹ ਯੂਨੀਵਰਸਿਟੀ ਨਾ ਸਿਰਫ਼ ਰਾਸ਼ਟਰੀ ਬਲਕਿ ਅੰਤਰਰਾਸ਼ਟਰੀ ਪੱਧਰ 'ਤੇ ਵੀ ਸ਼ਾਨਦਾਰ ਪ੍ਰਾਪਤੀਆਂ ਪ੍ਰਾਪਤ ਕੀਤੀਆਂ ਹਨ | ਇਸ ਮੌਕੇ 'ਤੇ ਓਬੀਸੀ ਸਮਾਜ ਨਾਲ ਜੁੜੇ ਕਈ ਪਤਵੰਤੇ ਮੌਜੂਦ ਸਨ |

ਪਿਛਲੀ ਖ਼ਬਰ 'ਇਕ ਰਾਸ਼ਟਰ-ਇਕ ਚੋਣ' ਲੋਕਤੰਤਰ ਨੂੰ ਇਕ ਨਵਾਂ ਆਯਾਮ ਦੇਵੇਗੀ : ਮੇਅਰ ਸੁਮਨ ਬਾਹਮਣੀ <br/> ਅਗਲੀ ਖ਼ਬਰ ਕੰਡਕਟਰ 'ਤੇ ਹਮਲਾ ਕਰਨ ਦੇ ਦੋਸ਼ੀਆਂ ਦੀ ਗਿ੍ਫ਼ਤਾਰੀ ਨਾ ਹੋਣ ਵਿਰੁੱਧ ਰੋਡਵੇਜ਼ ਮੁਲਾਜ਼ਮਾਂ ਵਲੋਂ ਨਾਅਰੇਬਾਜ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।