ਮੌੜ ਮੰਡੀ, 18 ਜੂਨ (ਗੁਰਜੀਤ ਸਿੰਘ ਕਮਾਲੂ)- ਭਾਜਪਾ ਦੇ ਸੇਵਾਦਾਰ ਆ ਗਏ ਤੁਹਾਡੇ ਦੁਆਰ, ਤਹਿਤ ਕੇਂਦਰ ਸਰਕਾਰ ਵਲੋਂ ਲਾਗੂ ਸਕੀਮਾਂ ਦਾ ਹਰ ਇੱਕ ਨਾਗਰਿਕ ਨੂੰ ਲਾਭ ਮਿਲੇ ਇਸ ਲਈ ਅੱਜ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਦਿਆਲ ਦਾਸ ਸੋਢੀ ਦੀ ਅਗਵਾਈ ਹੇਠ ਪਿੰਡ ਚਨਾਰਥਲ ਅਤੇ ਮਾਨਸਾ ਕਲਾਂ ਵਿਖੇ ਕੈਂਪ ਲਗਾਏ ਗਏ | ਪਿੰਡਾਂ ਅੰਦਰ ਲਗਾਏ ਜਾ ਰਹੇ ਕੈਂਪਾਂ ਸਬੰਧੀ ਭਾਜਪਾ ਦੇ ਸੂਬਾ ਜਨਰਲ ਸਕੱਤਰ ਦਿਆਲ ਦਾਸ ਸੋਢੀ ਨੇ ਕਿਹਾ ਕਿ ਅਜਿਹੇ ਕੈਂਪ ਹਲਕੇ ਦੇ ਹਰ ਇਕ ਪਿੰਡ ਵਿਚ ਲਗਾਏ ਜਾਣਗੇ ਤਾਂ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਸੁਪਨਾ ਪੂਰਾ ਕਰਨ ਲਈ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਹਰ ਇਕ ਵਿਅਕਤੀ ਨੂੰ ਚੰਗੀ ਤਰ੍ਹਾਂ ਜਾਣੂ ਕਰਵਾਇਆ ਜਾਵੇ | ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਕੈਂਪ ਸ਼ਹਿਰਾਂ ਤੇ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਉੱਪਰ ਲਗਾਏ ਜਾਣਗੇ ਤਾਂ ਜੋ ਹਰ ਇੱਕ ਵਿਅਕਤੀ ਕਿੰਨਾ ਕੈਂਪਾਂ ਦਾ ਫ਼ਾਇਦਾ ਉਠਾ ਸਕੇ| ਇਨਾ ਕੈਂਪਾਂ ਰਾਹੀਂ ਗਰੀਬ ਤੇ ਲੋੜਵੰਦ ਵਿਅਕਤੀ ਕੇਂਦਰ ਵਲੋਂ ਲਾਗੂ ਵੱਖ-ਵੱਖ ਯੋਜਨਾਵਾਂ ਤਹਿਤ ਜਿਵੇਂ ਕਿਸਾਨ ਸਨਮਾਨ ਨਿਧੀ ਯੋਜਨਾਂ ਜਿਸ ਤਹਿਤ ਕਿਸਾਨ ਨੂੰ 6000 ਰੁਪਏ ਹਰ ਸਾਲ, ਆਯੂਸਮਾਨ ਕਾਰਡ ਜਿਸ ਤਹਿਤ 5 ਲੱਖ ਤੱਕ ਦਾ ਮੁਫ਼ਤ ਇਲਾਜ ਕਰਵਾਉਣਾ ਪੱਕੇ ਘਰ ਬਣਾਉਣ ਵਾਸਤੇ, ਵਿਸ਼ਵਕਰਮਾ ਯੋਜਨਾ, ਪੈਨਸ਼ਨਾਂ ਅਤੇ ਸੂਰਿਆ ਘਰ ਮੁਫ਼ਤ ਬਿਜਲੀ ਯੋਜਨਾ ਆਦਿ ਸਕੀਮਾਂ ਦਾ ਲਾਭ ਲੈ ਸਕਣਗੇ | ਉਨ੍ਹਾਂ ਅੱਗੇ ਕਿਹਾ ਕੇਂਦਰ ਸਰਕਾਰ ਵੱਲੋਂ ਲਗਾਏ ਜਾਣ ਵਾਲੇ ਕੈਂਪਾਂ ਦਾ ਇੱਕੋ ਇਕ ਮੰਤਵ ਹੈ ਕਿ ਪੰਜਾਬ ਦਾ ਕੋਈ ਵੀ ਵਿਅਕਤੀ ਇਨਾ ਯੋਜਨਾ ਤੋਂ ਵਾਂਝਾ ਨਾ ਰਹੇ | ਇਹਨਾਂ ਕੈਂਪਾਂ ਵਿਚ ਮਾਈਸਰਖਾਨਾ ਸਰਕਲ ਦੇ ਪ੍ਰਧਾਨ ਮਲਕੀਤ ਸਿੰਘ ਰਾਏ ਖਾਨਾ, ਮੌੜ ਦਿਹਾਤੀ ਦੇ ਸਰਕਲ ਪ੍ਰਧਾਨ ਸਤਨਾਮ ਸਿੰਘ, ਜ਼ਿਲ੍ਹਾ ਐ ਸੀ ਮੋਰਚਾ ਦੇ ਪ੍ਰਧਾਨ ਬਲਕੌਰ ਸਿੰਘ, ਯੁਵਾ ਮੋਰਚਾ ਦੇ ਆਗੂ ਕੁਲਦੀਪ ਸਿੰਘ ਰਾਮਨਗਰ, ਕੌਰ ਪ੍ਰੀਤ ਸਿੰਘ ਪੰਚ ਮਾਨਸਾ ਕਲਾਂ, ਸਤਨਾਮ ਸਿੰਘ ਮਾਨਸਾ ਕਲਾਂ, ਜੱਸਾ ਸਿੰਘ ਰਾਏ ਖਾਨਾ ਤੋਂ ਇਲਾਵਾ ਮਹਿਲਾ ਮੋਰਚਾ ਦੇ ਆਗੂ ਇੰਦਰਜੀਤ ਕੌਰ ਅਤੇ ਰੁਪਿੰਦਰ ਕੌਰ ਵੀ ਇਸ ਮੌਕੇ ਹਾਜ਼ਰ ਸਨ |