28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਦੇ ਕੋਆਰਡੀਨੇਟਰ ਨੇ ਨੌਜਵਾਨਾਂ ਨੂੰ ਨਸ਼ਿਆਂ ਬਾਰੇ ਕੀਤਾ ਜਾਗਰੂਕ <br/>

ਖਿਡਾਰੀ ਬੱਚਿਆਂ ਨਾਲ ਸਮੂਹਿਕ ਤਸਵੀਰ ਦੌਰਾਨ ਨਸ਼ਾ ਮੁਕਤੀ ਮੋਰਚੇ ਦੇ ਕੋਆਰਡੀਨੇਟਰ ਅਤੇ ਹੋਰ | ਤਸਵੀਰ: ਰਾਜੂ <br/> 19-06-2025
ਤਲਵੰਡੀ ਸਾਬੋ, 18 ਜੂਨ (ਰਣਜੀਤ ਸਿੰਘ ਰਾਜੂ)-ਸੂਬਾ ਸਰਕਾਰ ਵਲੋਂ ਸੂਬੇ ਭਰ 'ਚ ਨਸ਼ਾ ਤਸਕਰਾਂ ਖਿਲਾਫ਼ 'ਯੁੱਧ ਨਸ਼ਿਆਂ ਵਿਰੁੱਧ' ਸਿਰਲੇਖ ਹੇਠ ਵਿੱਢੀ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਨਸ਼ਾ ਮੁਕਤੀ ਮੋਰਚੇ ਦੇ ਹਲਕਾ ਤਲਵੰਡੀ ਸਾਬੋ ਦੇ ਕੋਆਰਡੀਨੇਟਰ ਹਰਜੀਤ ਸਿੰਘ ਸਰਾਂ ਨੇ ਅੱਜ ਖੇਡਾਂ 'ਚ ਦਿਲਚਸਪੀ ਰੱਖਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂੰ ਕਰਵਾਉਂਦਿਆਂ ਵੱਖ-ਵੱਖ ਖੇਡਾਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਅਤੇ ਖੇਡਾਂ ਲਈ ਹਰ ਸੰਭਵ ਸਹਾਇਤਾ ਦੇਣ ਦਾ ਯਕੀਨ ਦਵਾਇਆ | ਦੱਸਣਾ ਬਣਦਾ ਹੈ ਕਿ ਗੋਲੇ ਦੇ ਕੌਮਾਂਤਰੀ ਖਿਡਾਰੀ ਵਜੋਂ ਜਾਣੇ ਜਾਂਦੇ ਮਰਹੂਮ ਚੇਤਾ ਸਿੰਘ ਸੇਵਾਮੁਕਤ ਡੀ. ਐਸ. ਪੀ. ਪੰਜਾਬ ਪੁਲਿਸ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਕੇ ਖੇਡਾਂ ਨਾਲ ਜੋੜਣ ਦੇ ਮੰਤਵ ਨਾਲ ਇਕ ਖੇਡ ਮੈਦਾਨ ਬਣਾਕੇ ਬੱਚਿਆਂ ਨੂੰ ਵੱਖ-ਵੱਖ ਖੇਡਾਂ ਲਈ ਸਿਖਲਾਈ ਦੇਣ ਦੇ ਨਾਲ-ਨਾਲ ਆਰਥਿਕ ਪੱਖੋਂ ਕਮਜ਼ੋਰ ਬੱਚਿਆਂ ਦੀ ਡਾਈਟ ਦਾ ਇੰਤਜ਼ਾਮ ਵੀ ਕੀਤਾ ਗਿਆ ਸੀ | ਪਿਛਲੇ ਦਿਨੀਂ ਉਨ੍ਹਾਂ ਦੇ ਅਕਾਲ ਚਲਾਣੇ ਉਪਰੰਤ ਉਨ੍ਹਾਂ ਦੇ ਸਪੁੱਤਰ ਐਡਵੋਕੇਟ ਸਤਿੰਦਰ ਪਾਲ ਸਿੰਘ ਸਿੱਧੂ ਪ੍ਰਧਾਨ ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਨੇ ਆਪਣੇ ਪਿਤਾ ਦੇ ਨਕਸ਼ੇ ਕਦਮਾਂ 'ਤੇ ਚਲਦਿਆਂ ਖਿਡਾਰੀ ਬੱਚਿਆਂ ਦੀ ਡਾਈਟ ਦਾ ਪ੍ਰਬੰਧ ਸੰਭਾਲਦਿਆਂ ਉਨ੍ਹਾਂ ਨੂੰ ਖੇਡ ਸਿਖਲਾਈ ਨਿਰੰਤਰ ਰੱਖਣ ਲਈ ਉਤਸ਼ਾਹਿਤ ਕੀਤਾ ਜਾ ਰਿਹੈ | ਉਕਤ ਟਰੇਨਿੰਗ ਕੈਂਪ ਵਿਚ ਅੱਜ 'ਆਪ' ਦੇ ਨਸ਼ਾ ਮੁਕਤੀ ਮੋਰਚੇ ਦੇ ਹਲਕਾ ਤਲਵੰਡੀ ਸਾਬੋ ਦੇ ਕੋਆਰਡੀਨੇਟਰ ਹਰਜੀਤ ਸਿੰਘ ਸਰਾਂ ਨੇ ਸ਼ਮੂਲੀਅਤ ਕਰਦਿਆਂ ਬੱਚਿਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਅਤੇ ਇਕ ਦਿਨ ਦੀ ਡਾਇਟ ਦਾ ਵੀ ਪ੍ਰਬੰਧ ਆਪਣੇ ਵਲੋਂ ਕੀਤਾ | ਬੱਚਿਆਂ ਨੂੰ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ, ਜਿਸ ਵਿਚ ਤੁਹਾਡੇ ਵਰਗੇ ਨੌਜਵਾਨਾਂ ਦੇ ਯੋਗਦਾਨ ਦੀ ਬਹੁਤ ਜ਼ਰੂਰਤ ਹੈ | ਸਰਾਂ ਨੇ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਦਿਆਂ ਉਨ੍ਹਾਂ ਨੂੰ ਖੇਡਾਂ ਲਈ ਉਕਤ ਟਰੇਨਿੰਗ ਕੈਂਪ ਨਾਲ ਜੁੜਨ ਦਾ ਸੱਦਾ ਦਿੱਤਾ ਅਤੇ ਵਾਅਦਾ ਕੀਤਾ ਕਿ ਟਰੇਨਿੰਗ ਲਈ ਉਨ੍ਹਾਂ ਨੂੰ ਬਣਦੀ ਮੱਦਦ ਦਿੱਤੀ ਜਾਵੇਗੀ | ਉਨ੍ਹਾਂ ਨੇ ਸਵ: ਚੇਤਾ ਸਿੰਘ ਵਲੋਂ ਆਰੰਭੇ ਇਸ ਸਮਾਜਿਕ ਕਾਰਜ ਦੀ ਸ਼ਲਾਘਾ ਵੀ ਕੀਤੀ | ਇਸ ਮੌਕੇ ਹਨੀ ਢਿੱਲੋਂ ਅਤੇ ਜਸਪ੍ਰੀਤ ਸਿੰਘ ਵੀ ਮੌਜੂਦ ਸਨ |

ਪਿਛਲੀ ਖ਼ਬਰ ਸੰਤ ਸੰਮੇਲਨ ਕਰਵਾਇਆ <br/> ਅਗਲੀ ਖ਼ਬਰ ਕੇਂਦਰ ਦੀ ਮੋਦੀ ਸਰਕਾਰ ਦੀਆਂ ਸਕੀਮਾਂ ਦਾ ਲਾਭ ਦੇਣ ਲਈ ਹਰ ਪਿੰਡ ਵਿਚ ਲਗਾਏ ਜਾਣਗੇ ਕੈਂਪ- ਦਿਆਲ ਸੋਢੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।