28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਗੁਰਦੁਆਰਾ ਗੁਰੂ ਨਾਨਕ ਵਾੜੀ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਚੋਣ <br/>

ਗੁਰਦੁਆਰਾ ਗੁਰੂ ਨਾਨਕ ਵਾੜੀ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਚੁਣੇ ਹੋਏ ਅਹੁਦੇਦਾਰ | ਅਜੀਤ ਤਸਵੀਰ <br/> 19-06-2025
ਬਠਿੰਡਾ, 18 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਥਾਨਕ ਗੁਰੂ ਗੋਬਿੰਦ ਸਿੰਘ ਨਗਰ, ਗਲੀ ਨੰਬਰ-10 ਸਥਿਤ ਗੁਰਦੁਆਰਾ ਗੁਰੂ ਨਾਨਕ ਵਾੜੀ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਬੰਧੀ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿਚ ਹਾਜ਼ਰੀਨ ਸੰਗਤ ਨੇ ਸਰਬਸੰਮਤੀ ਨਾਲ ਇੰਦਰ ਸਿੰਘ ਨੂੰ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ (ਪ੍ਰਧਾਨ) ਚੁਣ ਲਿਆ ਗਿਆ | ਜਦਕਿ ਜਗਤਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਠੇਕੇਦਾਰ ਨੂੰ ਮੀਤ ਪ੍ਰਧਾਨ, ਗੁਰਦੇਵ ਸਿੰਘ ਨੂੰ ਖ਼ਜ਼ਾਨਚੀ, ਪੰਨਾ ਸਿੰਘ ਨੂੰ ਸਹਾਇਕ ਖ਼ਜ਼ਾਨਚੀ, ਬਿਕਰਮਜੀਤ ਸਿੰਘ ਰਾਣਾ ਨੂੰ ਪ੍ਰਚਾਰ ਸਕੱਤਰ, ਦਰਸ਼ਨ ਸਿੰਘ ਬੈਂਕ ਵਾਲੇ ਨੂੰ ਅਡੀਟਰ, ਕਰਮ ਸਿੰਘ ਨੂੰ ਸਕੱਤਰ, ਜਗਜੀਤ ਸਿੰਘ ਨੂੰ ਸਕੱਤਰ, ਲਾਭ ਸਿੰਘ ਨੂੰ ਸਲਾਹਕਾਰ ਬਣਾਇਆ ਗਿਆ | ਇਸੇ ਤਰ੍ਹਾਂ ਰੇਸ਼ਮ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਕਮੇਟੀ ਮੈਂਬਰ ਚੁਣਿਆ ਹੈ | ਨਵਨਿਯੁਕਤ ਅਹੁੱਦੇਦਾਰਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ | ਸਮੂਹ ਅਹੁੱਦੇਦਾਰਾਂ ਨੇ ਇਮਾਨਦਾਰੀ ਤੇ ਤਨਦੇਹੀ ਨਾਲ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਦਾ ਵਿਸ਼ਵਾਸ ਪ੍ਰਗਟਾਇਆ ਹੈ | ਨਵ-ਨਿਯੁੱਕਤ ਪ੍ਰਧਾਨ ਇੰਦਰ ਸਿੰਘ ਨੇ ਸੇਵਾ ਸੌਂਪਣ ਲਈ ਸਭਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਵਾਰਡ ਨੰਬਰ 4 ਦੇ ਕੌਂਸਲਰ ਸੁਖਦੇਵ ਸਿੰਘ ਸੁੱਖਾ ਵੀ ਮੌਜੂਦ ਰਹੇ |

ਪਿਛਲੀ ਖ਼ਬਰ 10ਵੀਂ ਪਾਤਸ਼ਾਹੀ ਦੇ ਬਠਿੰਡਾ ਆਗਮਨ 'ਤੇ ਸਾਲਾਨਾ ਗੁਰਮਤਿ ਸਮਾਗਮ ਅਤੇ ਨਗਰ ਕੀਰਤਨ ਸਜਾਏ ਜਾਣਗੇ <br/> ਅਗਲੀ ਖ਼ਬਰ ਸੰਤ ਸੰਮੇਲਨ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।