29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

3 ਹਜ਼ਾਰ ਦੇ ਫਾਸਟੈਗ ਆਧਾਰਿਤ ਸਾਲਾਨਾ ਪਾਸ ਨਾਲ ਨਿੱਜੀ ਵਾਹਨ ਮਾਲਕਾਂ ਨੂੰ ਬਹੁਤ ਫਾਇਦਾ ਹੋਵੇਗਾ-ਮੇਅਰ ਸੁਮਨ ਬਾਹਮਣੀ <br/>

ਅਜੀਤ ਡੈਸਕ 20-06-2025
ਯਮੁਨਾਨਗਰ, 19 ਜੂਨ (ਗੁਰਦਿਆਲ ਸਿੰਘ ਨਿਮਰ)-ਮੇਅਰ ਸੁਮਨ ਬਾਹਮਣੀ ਨੇ ਕੇਂਦਰੀ ਸੜਕ, ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਦੇ 15 ਅਗਸਤ ਤੋਂ ਨਿੱਜੀ ਵਾਹਨਾਂ ਲਈ 3000 ਰੁ. ਦੇ ਫਾਸਟੈਗ ਆਧਾਰਿਤ ਸਾਲਾਨਾ ਪਾਸ ਦੀ ਸ਼ੁਰੂਆਤ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਫੈਸਲੇ ਨਾਲ ਨਿੱਜੀ ਵਾਹਨ ਮਾਲਕਾਂ ਨੂੰ ਬਹੁਤ ਫਾਇਦਾ ਹੋਵੇਗਾ ਅਤੇ ਉਨ੍ਹਾਂ ਦੀ ਯਾਤਰਾ ਵਧੇਰੇ ਸੁਵਿਧਾਜਨਕ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਹੁਣ ਨਿੱਜੀ ਵਾਹਨ ਚਾਲਕਾਂ ਨੂੰ ਟੋਲ ਪਲਾਜ਼ਾ 'ਤੇ ਵਾਰ-ਵਾਰ ਰੁਕਣ ਦੀ ਜ਼ਰੂਰਤ ਨਹੀਂ ਪਵੇਗੀ, ਜਿਸ ਨਾਲ ਜਿਥੇ ਉਨ੍ਹਾਂ ਦਾ ਸਮਾਂ ਬਚੇਗਾ, ਉਥੇ ਹੀ ਵਾਹਨਾਂ ਦੇ ਵਾਰ-ਵਾਰ ਰੁਕਣ ਕਾਰਨ ਹੋਣ ਵਾਲੀ ਪੈਟਰੋਲ ਅਤੇ ਡੀਜ਼ਲ ਦੀ ਬਰਬਾਦੀ ਨੂੰ ਵੀ ਰੋਕਿਆ ਜਾ ਸਕੇਗਾ | ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਟ੍ਰੈਫਿਕ ਪ੍ਰਣਾਲੀ ਹੋਰ ਸੰਗਠਿਤ ਹੋਵੇਗੀ ਅਤੇ ਟੋਲ ਪਲਾਜ਼ਿਆਂ 'ਤੇ ਵਿਵਾਦਾਂ ਦੀ ਸੰਭਾਵਨਾ ਵੀ ਘੱਟ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਸਾਲਾਨਾ ਪਾਸ ਰਾਹੀਂ ਆਮ ਨਾਗਰਿਕਾਂ ਨੂੰ ਵੀ ਵਿੱਤੀ ਰਾਹਤ ਮਿਲੇਗੀ | ਇਹ ਪਾਸ ਦੇਸ਼ ਭਰ ਦੇ ਰਾਸ਼ਟਰੀ ਰਾਜ ਮਾਰਗਾਂ 'ਤੇ ਨਿਰਵਿਘਨ ਅਤੇ ਲਾਗਤ-ਪ੍ਰਭਾਵਸ਼ਾਲੀ ਯਾਤਰਾ ਨੂੰ ਯਕੀਨੀ ਬਣਾਏਗਾ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵਲੋਂ ਲਏ ਗਏ ਇਸ ਫੈਸਲੇ ਨਾਲ ਦੇਸ਼ ਭਰ ਦੇ ਕਰੋੜਾਂ ਵਾਹਨ ਮਾਲਕਾਂ ਨੂੰ ਫਾਇਦਾ ਹੋਵੇਗਾ | ਉਨ੍ਹਾਂ ਕਿਹਾ ਕਿ ਇਹ ਪਹਿਲ 'ਯਾਤਰਾ ਦੀ ਸੌਖ' ਅਤੇ 'ਡਿਜੀਟਲ ਇੰਡੀਆ' ਵੱਲ ਇਕ ਵੱਡਾ ਕਦਮ ਹੈ | ਉਨ੍ਹਾਂ ਕਿਹਾ ਕਿ ਇਹ ਸਾਲਾਨਾ ਪਾਸ ਨਿੱਜੀ ਗ਼ੈਰ-ਵਪਾਰਕ ਵਾਹਨਾਂ ਲਈ ਵੀ ਹੋਣਗੇ, ਜੋ ਕਿ ਐਕਟੀਵੇਸ਼ਨ ਦੀ ਮਿਤੀ ਤੋਂ ਲੈ ਕੇ ਇਕ ਸਾਲ ਜਾਂ 200 ਯਾਤਰਾਵਾਂ ਲਈ ਮਾਨਤਾ ਪ੍ਰਾਪਤ ਹੋਣਗੇ | ਉਨ੍ਹਾਂ ਦੱਸਿਆ ਕਿ ਇਸ ਨੂੰ ਪਾਸ ਨੂੰ ਹਾਈਵੇ ਯਾਤਰਾ ਐਪ ਜਾਂ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀਆਂ ਵੈੱਬਸਾਈਟਾਂ ਰਾਹੀਂ ਐਕਟੀਵੇਟ ਕੀਤਾ ਜਾ ਸਕਦਾ ਹੈ | ਮੇਅਰ ਸੁਮਨ ਬਾਹਮਣੀ ਨੇ ਲੋਕ ਹਿੱਤ 'ਚ ਲਏ ਗਏ ਇਤਿਹਾਸਕ ਫੈਸਲੇ ਲਈ ਕੇਂਦਰ ਸਰਕਾਰ ਦਾ ਧੰਨਵਾਦ ਵੀ ਕੀਤਾ |

ਪਿਛਲੀ ਖ਼ਬਰ ਕ੍ਰਾਈਮ ਬ੍ਰਾਂਚ-1 ਦੀ ਟੀਮ ਵਲੋਂ ਨਾਜਾਇਜ਼ ਦੇਸੀ ਪਿਸਤੌਲ ਸਮੇਤ ਇਕ ਮੁਲਜ਼ਮ ਕਾਬੂ <br/> ਅਗਲੀ ਖ਼ਬਰ -ਕਿਸਾਨ ਕਤਲ ਮਾਮਲਾ- ਪੁਲਿਸ ਵਲੋਂ ਤਿੰਨ ਮੁਲਜ਼ਮ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।