29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਕ੍ਰਾਈਮ ਬ੍ਰਾਂਚ-1 ਦੀ ਟੀਮ ਵਲੋਂ ਨਾਜਾਇਜ਼ ਦੇਸੀ ਪਿਸਤੌਲ ਸਮੇਤ ਇਕ ਮੁਲਜ਼ਮ ਕਾਬੂ <br/>

ਨਾਜਾਇਜ਼ ਪਿਸਤੌਲ ਸਮੇਤ ਕਾਬੂ ਮੁਲਜ਼ਮ ਕ੍ਰਾਈਮ ਬ੍ਰਾਂਚ-1 ਦੀ ਟੀਮ ਦੀ ਹਿਰਾਸਤ 'ਚ | ਤਸਵੀਰ : ਨਿਮਰ <br/> 20-06-2025
ਯਮੁਨਾਨਗਰ, 19 ਜੂਨ (ਗੁਰਦਿਆਲ ਸਿੰਘ ਨਿਮਰ)-ਕ੍ਰਾਈਮ ਬ੍ਰਾਂਚ-1 ਦੀ ਟੀਮ ਨੇ ਇਕ ਮੁਲਜ਼ਮ ਨੂੰ ਨਾਜਾਇਜ਼ ਦੇਸੀ ਪਿਸਤੌਲ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕ੍ਰਾਈਮ ਬ੍ਰਾਂਚ-1 ਦੇ ਇੰਚਾਰਜ ਵਰਿੰਦਰ ਵਾਲੀਆ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਰਤੌਲੀ ਰੋਡ ਨੇੜੇ ਨਾਜਾਇਜ਼ ਹਥਿਆਰਾਂ ਸਮੇਤ ਘੁੰਮ ਰਿਹਾ ਹੈ | ਇਸ ਜਾਣਕਾਰੀ ਦੇ ਆਧਾਰ 'ਤੇ ਸਬ-ਇੰਸਪੈਕਟਰ ਕਪਿਲ, ਹੈੱਡ ਕਾਂਸਟੇਬਲ ਸਤਬੀਰ ਸਿੰਘ, ਕੁਲਦੀਪ ਸਿੰਘ ਤੇ ਰਵੀ ਕੁਮਾਰ ਦੀ ਇਕ ਟੀਮ ਬਣਾਈ ਗਈ, ਜਿਸ ਨੇ ਮੌਕੇ 'ਤੇ ਪਹੁੰਚ ਕੇ ਉਥੇ ਘੁੰਮ ਰਹੇ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਨਾਜਾਇਜ਼ ਦੇਸੀ ਪਿਸਤੌਲ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਵੰਸ਼ਰਾਜ ਪੁੱਤਰ ਕਿ੍ਸ਼ਨਾ ਮੂਲ ਵਾਸੀ ਪਿੰਡ ਸਿੰਕ ਪਟਾਰੀ ਜ਼ਿਲ੍ਹਾ ਪਾਣੀਪਤ (ਹਰਿਆਣਾ) ਤੇ ਹਾਲ ਵਾਸੀ ਸਟਾਰ ਲਾਈਟ ਹੋਟਲ ਜਗਾਧਰੀ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਅਸਲ੍ਹਾ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ |

ਪਿਛਲੀ ਖ਼ਬਰ ਐੱਸ.ਡੀ.ਐੱਮ. ਸ਼ਿਵਜੀਤ ਭਾਰਤੀ ਨੇ ਸਮਾਧਾਨ ਕੈਂਪ ਦੌਰਾਨ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ <br/> ਅਗਲੀ ਖ਼ਬਰ 3 ਹਜ਼ਾਰ ਦੇ ਫਾਸਟੈਗ ਆਧਾਰਿਤ ਸਾਲਾਨਾ ਪਾਸ ਨਾਲ ਨਿੱਜੀ ਵਾਹਨ ਮਾਲਕਾਂ ਨੂੰ ਬਹੁਤ ਫਾਇਦਾ ਹੋਵੇਗਾ-ਮੇਅਰ ਸੁਮਨ ਬਾਹਮਣੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।