29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਸਮਾਧਾਨ ਕੈਂਪ 'ਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ-ਪਿਊਸ਼ ਗੁਪਤਾ <br/>

ਸਮਾਧਾਨ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਸਿਟੀ ਮੈਜਿਸਟ੍ਰੇਟ ਪਿਊਸ਼ ਗੁਪਤਾ ਅਤੇ ਹੋਰ ਅਧਿਕਾਰੀ | ਤਸਵੀਰ : ਨਿਮਰ <br/> 20-06-2025
ਯਮੁਨਾਨਗਰ, 19 ਜੂਨ (ਗੁਰਦਿਆਲ ਸਿੰਘ ਨਿਮਰ)-ਸਮਾਧਾਨ ਕੈਂਪ 'ਚ ਆਉਣ ਵਾਲੇ ਹਰੇਕ ਬਿਨੈਕਾਰ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ | ਇਹ ਜਾਣਕਾਰੀ ਸਾਂਝੀ ਕਰਦਿਆਂ ਸਿਟੀ ਮੈਜਿਸਟ੍ਰੇਟ ਪਿਊਸ਼ ਗੁਪਤਾ ਨੇ ਦੱਸਿਆ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਜਲਦ ਹੱਲ ਲਈ ਸੂਬਾ ਸਰਕਾਰ ਦੀ ਅਗਵਾਈ ਹੇਠ ਲਗਾਏ ਜਾ ਰਹੇ ਸਮਾਧਾਨ ਕੈਂਪਾਂ ਦੇ ਸ਼ਡਿਊਲ 'ਚ ਥੋੜ੍ਹਾ ਬਦਲਾਅ ਕੀਤਾ ਗਿਆ ਹੈ ਅਤੇ ਹੁਣ ਇਹ ਕੈਂਪ ਹਫ਼ਤੇ 'ਚ ਦੋ ਦਿਨ ਭਾਵ ਸੋਮਵਾਰ ਅਤੇ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ ਦੇ 12 ਵਜੇ ਤੱਕ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਪਹਿਲਾਂ ਵਾਂਗ ਕੈਂਪ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਲਗਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਲੜੀ ਤਹਿਤ ਜ਼ਿਲ੍ਹਾ ਸਕੱਤਰੇਤ ਦੇ ਆਡੀਟੋਰੀਅਮ 'ਚ ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪ, ਜਦਕਿ ਬਿਲਾਸਪੁਰ, ਛਛਰੌਲੀ ਅਤੇ ਰਾਦੌਰ ਸਥਿਤ ਐੱਸ.ਡੀ.ਐੱਮ. ਦਫ਼ਤਰਾਂ 'ਚ ਸਬ-ਡਵੀਜ਼ਨ ਪੱਧਰੀ ਸਮਾਧਾਨ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਮਾਧਾਨ ਕੈਂਪਾਂ ਦਾ ਮੁੱਖ ਉਦੇਸ਼ ਜਨਤਾ ਅਤੇ ਪ੍ਰਸ਼ਾਸਨ ਵਿਚਕਾਰ ਸਿੱਧਾ ਸੰਚਾਰ ਸਥਾਪਿਤ ਕਰਨਾ ਹੈ ਤਾਂ ਜੋ ਸਮੱਸਿਆਵਾਂ ਦਾ ਹੱਲ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਲੱਭਿਆ ਜਾ ਸਕੇ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਸ ਪਹਿਲਕਦਮੀ ਨੂੰ ਜਨਤਾ ਵਲੋਂ ਵੀ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅੱਜ ਦੇ ਸਮਾਧਾਨ ਕੈਂਪ 'ਚ ਕੁੱਲ 13 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ 'ਚੋਂ ਕਈ ਸ਼ਿਕਾਇਤਾਂ ਨੂੰ ਮੌਕੇ 'ਤੇ ਹੱਲ ਕਰ ਦਿੱਤਾ ਗਿਆ, ਜਦਕਿ ਬਾਕੀ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਲਈ ਉਨ੍ਹਾਂ ਨੂੰ ਸੰਬੰਧਤ ਵਿਭਾਗਾਂ ਨੂੰ ਭੇਜ ਦਿੱਤਾ ਗਿਆ | ਇਸ ਮੌਕੇ ਸਿਖਲਾਈ ਅਧੀਨ ਆਈ.ਏ.ਐੱਸ. ਸੁਮਨ ਯਾਦਵ, ਡਿਪਟੀ ਨਿਗਮ ਕਮਿਸ਼ਨਰ ਕੁਲਦੀਪ ਮਲਿਕ ਅਤੇ ਡੀ. ਐੱਸ.ਪੀ. ਕਵਲਜੀਤ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸਰਵ ਕਰਮਚਾਰੀ ਸੰਘ ਹਰਿਆਣਾ ਵਲੋਂ ਕਿਰਤ ਵਿਰੋਧੀ ਕੋਡਾਂ ਨੂੰ ਰੱਦ ਕਰਵਾਉਣ ਲਈ ਰਾਸ਼ਟਰ ਪੱਧਰੀ ਹੜਤਾਲ 9 ਜੁਲਾਈ ਨੂੰ ਅਗਲੀ ਖ਼ਬਰ ਐੱਨ.ਸੀ.ਸੀ. ਕੈਂਪ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਦਿੱਤਾ ਜਾਗਰੂਕਤਾ ਭਾਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।