22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਥਾਣਾ ਜਗਾਧਰੀ ਦੀ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਮੁਲਜ਼ਮ ਕਾਬੂ

ਅਜੀਤ ਡੈਸਕ 21-06-2025
ਯਮੁਨਾਗਰ, 20 ਜੂਨ (ਗੁਰਦਿਆਲ ਸਿੰਘ ਨਿਮਰ)-ਥਾਣਾ ਜਗਾਧਰੀ ਦੀ ਪੁਲਿਸ ਨੇ ਇਕ ਮੁਲਜ਼ਮ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਰਾਜਪਾਲ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਬਨੀ ਰੋਡ ਨਹਿਰ ਦੇ ਪੁਲ ਕੋਲ ਇਕ ਨੌਜਵਾਨ ਚੋਰੀ ਦੇ ਮੋਟਰਸਾਈਕਲ ਸਮੇਤ ਘੁੰਮ ਰਿਹਾ ਹੈ | ਇਸ ਜਾਣਕਾਰੀ ਦੇ ਆਧਾਰ 'ਤੇ ਹੈੱਡ ਕਾਂਸਟੇਬਲ ਵਿਜੇ ਕੁਮਾਰ ਦੀ ਅਗਵਾਈ ਹੇਠ ਇਕ ਟੀਮ ਬਣਾਈ ਗਈ, ਜਿਸ ਨੇ ਮੌਕੇ 'ਤੇ ਪੁੱਜ ਕੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ | ਇਸੇ ਦੌਰਾਨ ਪੁਲਿਸ ਟੀਮ ਨੂੰ ਇਕ ਮੋਟਰਸਾਈਕਲ 'ਤੇ ਸਵਾਰ ਨੌਜਵਾਨ ਆਉਂਦਾ ਦਿਖਾਈ ਦਿੱਤਾ ਅਤੇ ਸ਼ੱਕ ਦੇ ਆਧਾਰ 'ਤੇ ਪੁਲਿਸ ਪਾਰਟੀ ਨੇ ਜਦੋਂ ਉਸ ਤੋਂ ਮੋਟਰਸਾਈਕਲ ਦੇ ਦਸਤਾਵੇਜ਼ ਮੰਗੇ ਤਾਂ ਉਹ ਮੋਟਰਸਾਈਕਲ ਚੋਰੀ ਦਾ ਨਿਕਲਿਆ | ਪੁੱਛਗਿੱਛ ਦੌਰਾਨ ਮੁਲਜ਼ਮ ਦੀ ਪਛਾਣ ਸਾਵਨ ਪੁੱਤਰ ਸੰਜੇ ਕੁਮਾਰ ਵਾਸੀ ਪਿੰਡ ਬੁਢੇਦਾ ਜ਼ਿਲ੍ਹਾ ਕਰਨਾਲ ਵਜੋਂ ਹੋਈ | ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ 'ਚ ਪੇਸ਼ ਕੀਤਾ, ਜਿਥੋਂ ਉਸ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ | ਥਾਣਾ ਮੁਖੀ ਰਾਜਪਾਲ ਅਨੁਸਾਰ ਮੁਲਜ਼ਮ ਵਿਰੁੱਧ ਪਹਿਲਾਂ ਵੀ ਕਰਨਾਲ ਅਤੇ ਕੁਰੂਕਸ਼ੇਤਰ ਵਿਖੇ ਚੋਰੀ ਦੇ ਤਿੰਨ ਮਾਮਲੇ ਦਰਜ ਹਨ, ਜੋ ਕਿ ਅਦਾਲਤ 'ਚ ਵਿਚਾਰ ਅਧੀਨ ਹਨ |
ਪਿਛਲੀ ਖ਼ਬਰ 23 ਅਤੇ 24 ਜੂਨ ਨੂੰ ਉਮੀਦਵਾਰਾਂ ਦੇ ਚੋਣ ਖਰਚ ਰਜਿਸਟਰਾਂ ਦੀ ਹੋਵੇਗੀ ਜਾਂਚ ਅਗਲੀ ਖ਼ਬਰ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਇਕ ਮੁਲਜ਼ਮ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।