22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਕੌਮਾਂਤਰੀ ਯੋਗਾ ਦਿਵਸ ਸੰਬੰਧੀ ਰਿਹਰਸਲ ਕਰਵਾਈ

ਅਜੀਤ ਡੈਸਕ 21-06-2025
ਸਿਰਸਾ, 20 ਜੂਨ (ਭੁਪਿੰਦਰ ਪੰਨੀਵਾਲੀਆ)- 11ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਦੀ ਤਿਆਰੀ ਸਬੰਧੀ ਅੱਜ ਸ਼ਹੀਦ ਭਗਤ ਸਿੰਘ ਸਟੇਡੀਅਮ 'ਚ ਰਿਹਰਸਲ ਕਰਵਾਈ ਗਈ | ਇਸ ਦੌਰਾਨ ਸਰਕਾਰੀ ਅਫਸਰਾਂ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਤੇ ਸਮਾਜ ਸੇਵੀ ਸੰਸਥਾਵਾਂ ਨਾਲ ਜੁੜੇ ਲੋਕਾਂ ਨੇ ਯੋਗਾ ਰਿਹਰਸਲ ਵਿੱਚ ਸ਼ਿਰਕਤ ਕੀਤੀ | ਇਸ ਮੌਕੇ 'ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸੀਈਓ ਡਾ. ਸੁਭਾਸ਼ ਚੰਦਰ ਨੇ ਲੋਕਾਂ ਨੂੰ ਕੌਮਾਂਤਰੀ ਯੋਗਾ ਦਿਵਸ ਮੌਕੇ ਹੋਣ ਵਾਲੇ ਸਮਾਗਮ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ | ਉਨ੍ਹਾਂ ਨੇ ਕਿਹਾ ਕਿ ਆਮ ਲੋਕਾਂ ਦੇ ਜੀਵਨ ਵਿੱਚ ਯੋਗਾ ਦਾ ਬਹੁਤ ਮਹੱਤਵ ਹੈ | ਯੋਗਾ ਵਿਅਕਤੀ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਸਿਹਤਮੰਦ ਬਣਾਉਂਦਾ ਹੈ | ਹਰ ਵਿਅਕਤੀ ਨੂੰ ਯੋਗਾ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ ਅਤੇ ਦੂਜਿਆਂ ਨੂੰ ਵੀ ਯੋਗਾ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ | ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਯੋਗਾ ਦਿਵਸ ਸ਼ਹੀਦ ਭਗਤ ਸਿੰਘ ਸਟੇਡੀਅਮ 'ਚ ਹੋਵੇਗਾ, ਜਿਸ ਵਿੱਚ ਵੱਡੀ ਗਿਣਤੀ 'ਚ ਲੋਕ ਹਿੱਸਾ ਲੈਣਗੇ |
ਪਿਛਲੀ ਖ਼ਬਰ ਕਾਲਾਂਵਾਲੀ ਵਿਚ ਵਿਕਾਸ ਦੀ ਕੋਈ ਕਮੀ ਨਹੀਂ ਰਹਿਣ ਦਿਆਂਗੇ-ਕਿ੍ਸ਼ਨ ਪੰਵਾਰ ਅਗਲੀ ਖ਼ਬਰ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਐਮਰਜੈਂਸੀ ਨੂੰ 'ਕਾਲਾ ਦਿਵਸ' ਵਜੋਂ ਮਨਾਏ ਜਾਣ ਨੂੰ ਲੈ ਕੇ ਪੈਦਾ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।