22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਨਾਜਾਇਜ਼ ਅਸਲ੍ਹੇ ਸਮੇਤ ਨੌਜਵਾਨ ਪੁਲਿਸ ਵਲੋਂ ਗਿ੍ਫ਼ਤਾਰ

ਅਜੀਤ ਡੈਸਕ 21-06-2025
ਸਿਰਸਾ, 20 ਜੂਨ (ਭੁਪਿੰਦਰ ਪੰਨੀਵਾਲੀਆ)- ਪੁਲਿਸ ਨੇ ਇਕ ਨੌਜਵਾਨ ਨੂੰ ਨਜਾਇਜ਼ ਅਸਲੇ ਸਮੇਤ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮ ਦੀ ਪਛਾਣ ਵਜਿੰਦਰ ਕੁਮਾਰ ਪੁੱਤਰ ਕਿ੍ਸ਼ਨ ਕੁਮਾਰ ਵਾਸੀ ਨੇੜੇ ਰਵਿਦਾਸ ਮੰਦਰ ਰਾਣੀਆਂ ਰੋਡ, ਸਿਰਸਾ ਵਜੋਂ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦੇ ਹੋਏ ਪੁਲੀਸ ਬੁਲਾਰੇ ਨੇ ਦੱਸਿਆ ਹੈ ਕਿ ਪੁਲਿਸ ਦੀ ਇਕ ਟੀਮ ਰਾਣੀਆਂ ਰੋਡ 'ਤੇ ਗਸ਼ਤ ਕਰ ਰਹੀ ਸੀ ਤਾਂ ਇਸੇ ਦੌਰਾਨ ਇਕ ਸ਼ੱਕੀ ਨੌਜਵਾਨ ਪੁਲਿਸ ਨੂੰ ਵੇਖ ਕੇ ਇਧਰ-ਓਧਰ ਖਿਸਕਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਉਸ ਨੂੰ ਕਾਬੂ ਕਰ ਲਿਆ | ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇਕ 32 ਬੋਰ ਦਾ ਨਜਾਇਜ਼ ਪਿਸਤੌਲ ਬਰਾਮਦ ਹੋਇਆ | ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਸੈਕਟਰ-17 ਹੁੱਡਾ ਥਾਣੇ ਦੀ ਟੀਮ ਵਲੋਂ ਭਗੌੜਾ ਮੁਲਜ਼ਮ ਕਾਬੂ ਅਗਲੀ ਖ਼ਬਰ ਕਾਲਾਂਵਾਲੀ ਵਿਚ ਵਿਕਾਸ ਦੀ ਕੋਈ ਕਮੀ ਨਹੀਂ ਰਹਿਣ ਦਿਆਂਗੇ-ਕਿ੍ਸ਼ਨ ਪੰਵਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।