22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਪਿੰਡ ਕੇਸਰੀ ਵਿਖੇ ਕਰਵਾਏ ਦਸਤਾਰ ਮੁਕਾਬਲੇ ਦੇ ਜੇਤੂਆਂ ਨੂੰ ਸਰਟੀਫਿਕੇਟ ਅਤੇ ਇਨਾਮ ਵੰਡੇ-ਸੁਖਵਿੰਦਰ ਸਿੰਘ

ਅਜੀਤ ਡੈਸਕ 21-06-2025
ਕਰਨਾਲ, 20 ਜੂਨ (ਗੁਰਮੀਤ ਸਿੰਘ ਸੱਗੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਵਲੋਂ ਵੱਡੇ ਪੱਧਰ 'ਤੇ ਗੁਰਮਤਿ ਸਮਾਗਮ, ਗੁਰਮਤਿ ਸਿਖਲਾਈ ਕੈਂਪ ਅਤੇ ਧਰਮ ਪ੍ਰਚਾਰ ਦੇ ਕਾਰਜ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਅੱਜ ਪਿੰਡ ਕੇਸਰੀ (ਅੰਬਾਲਾ) ਵਿਖੇ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ ਗਏ ਅਤੇ ਬੱਚਿਆਂ ਨੂੰ ਸਿੱਖ ਵਿਰਾਸਤ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ | ਇਸ ਸੰਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਦੇ ਦਸਤਾਰ ਮੁਕਾਬਲਿਆਂ 'ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਇਨਾਮ ਵਜੋਂ ਸਰਟੀਫ਼ਿਕੇਟ ਅਤੇ ਸ਼ੀਲਡ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦਸਤਾਰ ਮੁਕਾਬਲੇ 'ਚ ਸਹਿਯੋਗ ਕਰਨ ਲਈ ਪਿੰਡ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਗਰ ਪੰਚਾਇਤ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ ਗਿਆ | ਇਸ ਮੌਕੇ ਭਾਈ ਤਰਨਜੀਤ ਸਿੰਘ ਪ੍ਰਚਾਰਕ ਵਲੋਂ ਸੰਗਤਾਂ ਨੂੰ ਰਹਿਤ ਮਰਿਆਦਾ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਜਸਬੀਰ ਸਿੰਘ ਬੰਟੀ ਬੀਹਟਾ, ਜਸਬੀਰ ਸਿੰਘ, ਗੁਰਲਾਲ ਸਿੰਘ, ਬਹਾਦਰ ਸਿੰਘ ਤੇ ਮਲਕੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਪਿੰਡ ਦੀਆਂ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ 'ਚ ਕੈਬਨਿਟ ਮੰਤਰੀ ਕਿ੍ਸ਼ਨ ਕੁਮਾਰ ਬੇਦੀ ਵਲੋਂ 15 ਸ਼ਿਕ... ਅਗਲੀ ਖ਼ਬਰ ਸਾਈਬਰ ਠੱਗੀ ਦੇ ਮਾਮਲੇ 'ਚ ਦੋ ਮੁਲਜ਼ਮ ਪੁਲਿਸ ਵਲੋਂ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।