23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਗੁਰੂ ਨਾਨਕ ਖ਼ਾਲਸਾ ਕਾਲਜ ਨੇ ਮਿਸ਼ਨ ਲਾਈਫ਼ ਤਹਿਤ 'ਪਲਾਸਟਿਕ ਦਾ ਬਾਈਕਾਟ ਕਰੋ' ਵਿਸ਼ੇ 'ਤੇ ਜਾਗਰੂਕਤਾ ਰੈਲੀ ਕੱਢੀ

ਅਜੀਤ ਡੈਸਕ 21-06-2025
ਯਮੁਨਾਨਗਰ, 20 ਜੂਨ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਵਲੋਂ ਮਿਸ਼ਨ ਲਾਈਫ਼ ਤਹਿਤ 'ਪਲਾਸਟਿਕ ਦਾ ਬਾਈਕਾਟ ਕਰੋ' ਵਿਸ਼ੇ 'ਤੇ ਇਕ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਦਾ ਉਦੇਸ਼ ਲੋਕਾਂ ਨੂੰ ਵਾਤਾਵਰਨ ਦੀ ਸਥਿਰਤਾ ਅਤੇ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣਾ ਸੀ | ਰੈਲੀ ਦੌਰਾਨ ਐਨ. ਸੀ. ਸੀ. ਕੈਡਿਟਾਂ ਨੇ ਸਵੱਛਤਾ ਅਤੇ ਪਲਾਸਟਿਕ ਮੁਕਤ ਜੀਵਨ ਦੇ ਸੰਦੇਸ਼ਾਂ ਵਾਲੇ ਨਾਅਰੇ ਲਗਾ ਕੇ ਅਤੇ ਹੱਥਾਂ:'ਚ ਤਖ਼ਤੀਆਂ ਫੜ੍ਹ ਕੇ ਲੋਕਾਂ 'ਚ ਜਾਗਰੂਕਤਾ ਪੈਦਾ ਕੀਤੀ | ਇਹ ਰੈਲੀ ਕਾਲਜ ਕੈਂਪਸ ਤੋਂ ਸ਼ੁਰੂ ਹੋ ਕੇ ਯਮੁਨਾਨਗਰ ਸ਼ਹਿਰ ਦੇ ਮੁੱਖ ਇਲਾਕਿਆਂ 'ਚੋਂ ਦੀ ਗੁਜਰੀ, ਜਿਸ ਨੇ ਆਮ ਲੋਕਾਂ ਦਾ ਧਿਆਨ ਵਾਤਾਵਰਨ ਅਨੁਕੂਲ ਜੀਵਨ ਸ਼ੈਲੀ ਅਪਣਾਉਣ ਵੱਲ ਖਿੱਚਿਆ | ਇਸ ਮੌਕੇ ਕਾਲਜ ਦੀ ਕਾਰਜਕਾਰੀ ਪਿ੍ੰ. ਡਾ. ਪ੍ਰਤਿਮਾ ਸ਼ਰਮਾ ਨੇ ਐਨ. ਸੀ. ਸੀ. ਕੈਡਿਟਾਂ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਮਿਸ਼ਨ ਲਾਈਫ਼ ਸਾਡੇ ਦੇਸ਼ ਦੀ ਇਕ ਸ਼ਲਾਘਾਯੋਗ ਪਹਿਲ ਹੈ, ਜੋ ਕਿ ਟਿਕਾਊ ਜੀਵਨ ਲਈ ਵਿਅਕਤੀਆਂ 'ਚ ਵਿਵਹਾਰਕ ਤਬਦੀਲੀ ਲਿਆਉਣ ਲਈ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਰੂਪ 'ਚ ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਇਕ ਮਿਸਾਲ ਕਾਇਮ ਕਰੀਏ | ਇਸੇ ਦੌਰਾਨ ਐਨ. ਸੀ. ਸੀ. ਇੰਚਾਰਜ ਡਾ. ਲੈਫ. ਜੋਸ਼ਪ੍ਰੀਤ ਸਿੰਘ ਨੇ ਵਾਤਾਵਰਨ ਸੰਬੰਧੀ ਮੁੱਦਿਆਂ 'ਚ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਨੂੰ ਮਹੱਤਵਪੂਰਨ ਦੱਸਦੇ ਹੋਏ ਕਿਹਾ ਕਿ ਸਾਡੇ ਕੈਡਿਟ ਸਿਰਫ ਰਾਸ਼ਟਰੀ ਸੇਵਾ ਤੱਕ ਹੀ ਸੀਮਿਤ ਨਹੀਂ, ਬਲਕਿ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਵੀ ਬਹੁਤ ਵਧੀਆ ਢੰਗ ਨਾਲ ਨਿਭਾ ਰਹੇ ਹਨ | ਇਸ ਮੌਕੇ ਰੈਲੀ ਦਾ ਹਿੱਸਾ ਬਣਨ ਵਾਲੇ ਡਾ. ਅਰੁਣ ਨੇ ਵੀ ਵਿਦਿਆਰਥੀਆਂ ਨੂੰ ਆਪਣੇ ਜੀਵਨ 'ਚ ਟਿਕਾਊ ਵਿਕਲਪ ਅਪਣਾਉਣ ਲਈ ਉਤਸ਼ਾਹਿਤ ਕੀਤਾ | ਇਸੇ ਦੌਰਾਨ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਣਦੀਪ ਸਿੰਘ ਜੌਹਰ ਨੇ ਆਪਣੇ ਸੰਦੇਸ਼ 'ਚ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਡੇ ਵਿਦਿਆਰਥੀਆਂ ਨੂੰ ਅਜਿਹੇ ਨੇਕ ਕੰਮ 'ਚ ਮੋਹਰੀ ਭੂਮਿਕਾ ਨਿਭਾਉਂਦੇ ਦੇਖਣਾ ਸਾਡੇ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਪਲਾਸਟਿਕ ਪ੍ਰਦੂਸ਼ਣ ਵਰਗੇ ਭਖਦੇ ਮੁੱਦਿਆਂ 'ਤੇ ਜਨਤਕ ਜਾਗਰੂਕਤਾ ਫੈਲਾਉਣਾ ਸਮੇਂ ਦੀ ਮੁੱਖ ਲੋੜ ਹੈ |
ਪਿਛਲੀ ਖ਼ਬਰ ਭਾਜਪਾ ਦੀ ਕੇਂਦਰ ਸਰਕਾਰ ਨੇ ਹਰ ਵਰਗ ਦੀ ਭਲਾਈ ਲਈ ਵਿਸ਼ੇਸ਼ ਯੋਜਨਾਵਾਂ ਬਣਾਈਆਂ : ਜਸਪਾਲ ਪੰਜਗਰਾਈਾ ਅਗਲੀ ਖ਼ਬਰ ਐਸ.ਡੀ.ਐਮ. ਕੈਪਟਨ ਪ੍ਰਮੇਸ਼ ਸਿੰਘ ਨੇ ਚੋਣਾਂ ਨਾਲ ਸੰਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਿੱਤੀ ਸਿਖਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।