18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਸਰਨਾ ਤੇ ਜੀ.ਕੇ. ਸ਼੍ਰੋਮਣੀ ਕਮੇਟੀ ਦੀਆਂ ਜਾਇਦਾਦਾਂ ਵੇਚੇ ਜਾਣ ਦੇ ਮਾਮਲੇ 'ਚ ਚੁੱਪ ਕਿਉਂ?-ਕਾਲਕਾ, ਕਾਹਲੋਂ

ਅਜੀਤ ਡੈਸਕ 22-06-2025
ਨਵੀਂ ਦਿੱਲੀ, 21 ਜੂਨ (ਜਗਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਮੇਟੀ ਅਧੀਨ ਕੁੱਝ ਜਾਇਦਾਦਾਂ ਨੂੰ ਕਥਿਤ ਤੌਰ 'ਤੇ ਘੱਟ ਕੀਮਤ 'ਤੇ ਵੇਚੇ ਜਾਣ ਸਬੰਧੀ ਮਾਮਲੇ ਬਾਰੇ ਸ਼੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇ.ਗਿਆਨੀ ਰਣਜੀਤ ਸਿੰਘ ਵੱਲੋਂ ਲਾਏ ਦੋਸ਼ਾਂ ਨੂੰ ਆਧਾਰ ਬਣਾ ਕੇ ਦਿੱਲੀ ਗੁਰਦੁਆਰਾ ਕਮੇਟੀ ਪ੍ਰਬੰਧਕਾਂ ਨੇ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀਕੇ ਦੀ ਚੁੱਪੀ 'ਤੇ ਸਵਾਲ ਚੁੱਕੇ ਹਨ ¢ ਪ੍ਰੈੱਸ ਕਾਨਫ਼ਰੰਸ ਦੌਰਾਨ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਲੱਖਾਂ ਰੁਪਏ ਦੀ ਕੀਮਤ ਵਾਲੇ 2 ਪਲਾਟ ਆਪਣੇ ਚਹੇਤਿਆਂ ਨੂੰ ਘੱਟ ਕੀਮਤ 'ਤੇ ਵੇਚ ਦਿੱਤੇ ਹਨ ਜਦਕਿ ਅਸਲ ਕੀਮਤ 5-6 ਗੁਣਾ ਜ਼ਿਆਦਾ ਹੈ ¢ ਉਨ੍ਹਾਂ ਕਿਹਾ ਕਿ ਇਹ ਕੌਮ ਦੀ ਮਲਕੀਅਤ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਨੂੰ ਨਹੀਂ ਵੇਚ ਸਕਦੀ ¢ ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਜਾਇਦਾਦਾਂ ਦੇ ਮਾਮਲੇ 'ਚ ਰੋਲਾ ਪਾ ਸੰਗਤਾਂ ਨੂੰ ਗੁਮਰਾਹ ਕਰਨ ਵਾਲੇ ਸਰਨਾ ਤੇ ਜੀ.ਕੇ. ਹੁਣ ਕਿਉਂ ਚੁੱਪ ਹਨ ? ਉਨ੍ਹਾਂ ਪੁੱਛਿਆ ,ਕੀ ਹੁਣ ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਘਰ ਅੱਗੇ ਰੋਸ ਧਰਨਾ ਦੇਣਗੇ ? ਕਾਲਕਾ ਤੇ ਕਾਹਲੋਂ ਨੇ ਸ਼੍ਰੋਮਣੀ ਕਮੇਟੀ ਨੂੰ ਜ਼ਮੀਨਾਂ ਦੇ ਠੇਕਿਆਂ ਦੇ ਵੇਰਵੇ ਵੀ ਜਨਤਕ ਕਰਨ ਲਈ ਆਖਿਆ ਹੈ ¢ ਉਨ੍ਹਾਂ ਕਿਹਾ ਕਿ ਸਰਨਾ ਤੇ ਜੀ.ਕੇ. ਨੂੰ ਕੌਮ ਦੀਆਂ ਜਾਇਦਾਦਾਂ ਵੇਚਣ ਦਾ ਵਿਰੋਧ ਕਰਨਾ ਚਾਹੀਦਾ ਹੈ ¢
ਪਿਛਲੀ ਖ਼ਬਰ ਬੀਬੀ ਮਨਦੀਪ ਕੌਰ ਨੂੰ ਬਣਾਇਆ ਰਾਜ ਘੱਟ ਗਿਣਤੀ ਕਮਿਸ਼ਨ ਦਾ ਮੈਂਬਰ ਅਗਲੀ ਖ਼ਬਰ ਡਾ. ਬੀ. ਡੀ. ਸਚਦੇਵਾ ਵੈੱਲਫੇਅਰ ਸੁਸਾਇਟੀ ਨੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।