ਨਵੀਂ ਦਿੱਲੀ, 21 ਜੂਨ (ਜਗਤਾਰ ਸਿੰਘ)-ਯੂਨਾਈਟਿਡ ਸਿੰਘ ਸਭਾ ਫਾਊਾਡੇਸ਼ਨ ਅਤੇ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਵਲੋਂ ਬੀਬੀ ਮਨਦੀਪ ਕੌਰ ਨੂੰ ਕਰਨਾਟਕ ਦੇ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਬਣਨ ਲਈ ਮੁਬਾਰਕਬਾਦ ਦੇਣ ਦੇ ਨਾਲ ਹੀ, ਇਸ ਫ਼ੈਸਲੇ ਲਈ ਕਰਨਾਟਕ ਸਰਕਾਰ ਦਾ ਧੰਨਵਾਦ ਵੀ ਕੀਤਾ ਹੈ ¢ ਯੂਨਾਈਟਿਡ ਸਿੰਘ ਸਭਾ ਫਾਊਾਡੇਸ਼ਨ ਦੇ ਮੁਖੀ ਰਾਮ ਸਿੰਘ ਰਾਠੌਰ (ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਲਈ ਕਰਨਾਟਕ,ਗੋਆ ਤੇ ਗੁਜਰਾਤ ਦੇ ਆਨਰੇਰੀ ਸਕੱਤਰ) ਨੇ ਦੱਸਿਆ ਕਿ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸ਼੍ਰੀ ਸਿੱਧਰਮਈਆ,ਉਪ ਮੁੱਖ ਮੰਤਰੀ ਡੀ.ਕੇ. ਸ਼ਿਵ ਕੁਮਾਰ, ਵਕਫ਼ ਤੇ ਘੱਟਗਿਣਤੀ ਮਾਮਲਿਆਂ ਦੇ ਮੰਤਰੀ ਜ਼ਮੀਰ ਅਹਿਮਦ ਖ਼ਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ,ਕਿਉਂਕਿ ਸੂਬਾ ਸਰਕਾਰ ਵੱਲੋਂ ਪਹਿਲੀ ਵਾਰੀ ਬਿਦਰ ਨਿਵਾਸੀ ਇੱਕ ਸਿੱਖ ਬੀਬੀ ਮਨਦੀਪ ਕੌਰ ਨੂੰ ਕਰਨਾਟਕ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਵੱਜੋ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ ¢ ਉਨ੍ਹਾਂ ਕਿਹਾ ਕਿ ਬੀਬੀ ਮਨਦੀਪ ਕੌਰ ਦੀ ਇਹ ਨਿਯੁਕਤੀ ਬੀਬੀਆਂ ਅਤੇ ਘੱਟ ਗਿਣਤੀਆਂ ਲਈ ਇੱਕ ਚੰਗਾ ਸ਼ਗਨ ਹੈ, ਕਿਉਂਕਿ ਪਹਿਲੀ ਵਾਰ ਘੱਟਗਿਣਤੀ ਕਮਿਸ਼ਨ ਵਿਚ ਇੱਕ ਸਿੱਖ ਬੀਬੀ ਨੂੰ ਨੁਮਾਇੰਦਗੀ ਦਿੱਤੀ ਗਈ ਹੈ¢ ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਸਿੱਖ ਭਾਈਚਾਰੇ ਲਈ ਸਗੋਂ, ਵੱਡੇ ਪੱਧਰ 'ਤੇ ਦੇਸ਼ ਲਈ ਵੀ ਇੱਕ ਮਾਣਮੱਤਾ ਅਤੇ ਪ੍ਰੇਰਨਾਦਾਇਕ ਪਲ ਹੈ, ਕਿਉਂਕਿ ਸਰਕਾਰ ਦਾ ਇਹ ਫ਼ੈਸਲਾ ਜਨਤਕ ਸੇਵਾ ਵਿਚ ਔਰਤਾਂ ਅਤੇ ਘੱਟ ਗਿਣਤੀਆਂ ਦੀ ਵਧੇਰੇ ਭਾਗੀਦਾਰੀ ਦਾ ਰਾਹ ਪੱਧਰਾ ਕਰਦਾ ਹੈ ¢ ਸ. ਰਾਠੌਰ ਨੇ ਦੱਸਿਆ ਕਿ ਮਹਾਰਾਸ਼ਟਰ ਦੇ ਸਿੱਖਾਂ ਵੱਲੋਂ ਉਮੀਦ ਜਤਾਈ ਗਈ ਹੈ ਕਿ ਬੀਬੀ ਮਨਦੀਪ ਕੌਰ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਹੋਰਨਾ ਬੀਬੀਆਂ ਲਈ ਪ੍ਰੇਰਨਾ ਦਾ ਇੱਕ ਕੇਂਦਰ ਬਣਨਗੇ ¢