ਨਵੀਂ ਦਿੱਲੀ, 21 ਜੂਨ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਇਜ਼ਰਾਈਲ ਅਤੇ ਈਰਾਨ ਵਿਚ ਚੱਲ ਰਹੇ ਮੌਜੂਦਾ ਜੰਗ ਦੇ ਹਾਲਾਤਾਂ ਵਿਚ ਦੋਵਾਂ ਮੁਲਕਾਂ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਪੂਰਨ ਮਰਿਆਦਾ ਨਾਲ ਵਾਪਸ ਲਿਆਉਣ ਅਤੇ ਉੱਥੇ ਫਸੇ ਸਿੱਖ ਤੇ ਹੋਰ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਦੇ ਫ਼ੌਰਨ ਉਪਰਾਲੇ ਕੀਤੇ ਜਾਣ ¢ ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ਵਿਚ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਦੋਵਾਂ ਮੁਲਕਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਉੱਥੇ ਮੌਜੂਦ ਹਨ ਜਿੱਥੇ ਸਿੱਖ ਸੰਗਤ ਹੈ¢ ਉਨ੍ਹਾਂ ਕਿਹਾ ਕਿ ਇਹ ਪਾਵਨ ਸਰੂਪ ਵਾਪਸ ਲਿਆਉਣੇ ਬਹੁਤ ਜ਼ਰੂਰੀ ਹੈ ¢ ਇਸ ਵਾਸਤੇ ਦਿੱਲੀ ਗੁਰਦੁਆਰਾ ਕਮੇਟੀ ਭਾਰਤ ਸਰਕਾਰ ਨੂੰ ਹਰ ਤਰੀਕੇ ਦਾ ਸਹਿਯੋਗ ਦੇਣ ਵਾਸਤੇ ਤਿਆਰ ਹੈ ¢ ਦੋਵਾਂ ਆਗੂਆਂ ਨੇ ਵਿਦੇਸ਼ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਇਨ੍ਹਾਂ ਮੁਲਕਾਂ ਵਿਚ ਗਏ ਸਿੱਖਾਂ ਤੇ ਹੋਰ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਦੇ ਵੀ ਪ੍ਰਬੰਧ ਕੀਤੇ ਜਾਣ¢ ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਭਾਰਤ ਸਰਕਾਰ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਤਿਆਰ ਹੈ ¢