ਯਮੁਨਾਨਗਰ, 21 ਜੂਨ (ਗੁਰਦਿਆਲ ਸਿੰਘ ਨਿਮਰ)-ਯੋਗ ਵਿਭਾਗ ਨੇ ਡੀ. ਏ. ਵੀ. ਗਰਲਜ਼ ਕਾਲਜ ਵਿਖੇ 'ਇਕ ਧਰਤੀ ਇਕ ਸਿਹਤ' ਦੇ ਵਿਸ਼ੇ 'ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ | ਇਹ ਪ੍ਰੋਗਰਾਮ ਕਾਰਜਕਾਰੀ ਪਿ੍ੰਸੀਪਲ ਡਾ. ਸੁਰਿੰਦਰ ਕੌਰ, ਮਨੋਵਿਗਿਆਨ ਵਿਭਾਗ ਦੀ ਮੁਖੀ ਸ਼ਾਲਿਨੀ ਛਾਬੜਾ ਦੇ ਨਿਰਦੇਸ਼ਾਂ ਹੇਠ ਕਰਵਾਇਆ ਗਿਆ, ਜਿਸ ਦੇ ਕਨਵੀਨਰ ਹਿੰਦੀ ਵਿਭਾਗ ਦੀ ਮੁਖੀ ਡਾ. ਕਿਰਨ ਸ਼ਰਮਾ ਸਨ | ਇਸ ਮੌਕੇ ਡਾ. ਕਿਰਨ ਸ਼ਰਮਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਯੋਗਾ ਕਿਵੇਂ ਸਵੈ-ਸੁਧਾਰ ਦਾ ਇਕ ਸਾਧਨ ਹੈ | ਕਾਲਜ ਦੇ ਵਿਦਿਆਰਥੀਆਂ ਦੇ ਨਾਲ-ਨਾਲ ਸਟਾਫ਼ ਮੈਂਬਰਾਂ ਨੇ ਯੋਗਾ ਪ੍ਰੋਟੋਕੋਲ ਅਨੁਸਾਰ ਯੋਗ ਆਸਣ ਅਤੇ ਪ੍ਰਾਣਾਯਾਮ ਕੀਤੇ | ਸਟੇਜ ਡਾਇਰੈਕਟਰ ਡਾ. ਪ੍ਰਦੀਪ ਕੁਮਾਰ ਨੇ ਸਾਰਿਆਂ ਨੂੰ ਯੋਗ ਆਸਣਾਂ ਅਤੇ ਪ੍ਰਾਣਾਯਾਮ ਦੇ ਫਾਇਦਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਸਰੀਰਕ ਸਿਹਤ ਦੇ ਨਾਲ-ਨਾਲ ਯੋਗਾ ਅਭਿਆਸ ਕਰਕੇ ਮਾਨਸਿਕ ਸਿਹਤ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ | ਯੋਗਾ ਵਿਭਾਗ ਦੀ ਮੁਖੀ ਡਾ. ਰੰਜਨਾ ਕੰਬੋਜ ਨੇ ਵਿਦਿਆਰਥੀਆਂ ਨੂੰ ਹਮੇਸ਼ਾ ਯੋਗਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਰੁਝੇਵਿਆਂ ਭਰੀ ਜੀਵਨ ਸ਼ੈਲੀ 'ਚ ਆਪਣੀ ਸਿਹਤ ਨੂੰ ਬਿਹਤਰ ਬਣਾਉਣ ਲਈ ਰੋਜ਼ਾਨਾ ਯੋਗਾ ਕਰਨ ਦੀ ਸਲਾਹ ਦਿੱਤੀ | ਯੋਗਾ ਚਿੰਤਾ ਅਤੇ ਤਣਾਅ ਨੂੰ ਘਟਾਉਣ 'ਚ ਪ੍ਰਭਾਵਸ਼ਾਲੀ ਭੂਮਿਕਾ ਨਿਭਾਉਂਦਾ ਹੈ | ਡਾ. ਦੀਪਿਕਾ ਘਈ, ਡਾ. ਸਮਿ੍ਤੀ ਸ਼ਰਮਾ, ਨੀਲਮ ਕੰਬੋਜ, ਨੈਨਾ ਅਤੇ 50 ਤੋਂ ਵੱਧ ਵਿਦਿਆਰਥੀਆਂ ਨੇ ਪ੍ਰੋਗਰਾਮ 'ਚ ਹਿੱਸਾ ਲਿਆ | ਇਸ ਮੌਕੇ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ 'ਚ ਐਮ. ਏ. ਯੋਗਾ ਪਹਿਲੇ ਸਾਲ ਦੇ ਵਿਦਿਆਰਥੀ ਸੁਖਮਨ ਨੇ ਪਹਿਲਾ, ਬੀ. ਏ. ਮਨੋਵਿਗਿਆਨ ਆਨਰਜ਼ ਪਹਿਲੇ ਸਾਲ ਦੀ ਵਿਦਿਆਰਥਣ ਪਲਕ ਸੈਣੀ ਨੇ ਦੂਜਾ ਅਤੇ ਬੀ. ਏ. ਇੰਗਲਿਸ਼ ਆਨਰਜ਼ ਪਹਿਲੇ ਸਾਲ ਦੀ ਵਿਦਿਆਰਥਣ ਨੰਦਿਨੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ |