18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

20 ਰੋਜ਼ਾ ਸ਼ਾਸਤਰ ਅਤੇ ਸ਼ਸ਼ਤਰ ਸਿਖਲਾਈ ਕੈਂਪ ਸਮਾਪਤ <br/>

ਗਤਕਾ ਸਿਖਲਾਈ ਕੈਂਪ 'ਚ ਹਿੱਸਾ ਲੈਣ ਵਾਲੇ ਬੱਚਿਆਂ ਦਾ ਸਨਮਾਨ ਕਰਦੇ ਹੋਏ ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਸੁਖਵਿੰਦਰ ਸਿੰਘ ਅਤੇ ਹੋਰ | ਤਸਵੀਰ : ਗੁਰਮੀਤ ਸਿੰਘ ਸੱਗੂ <br/> 22-06-2025
ਕਰਨਾਲ, 21 ਜੂਨ (ਗੁਰਮੀਤ ਸਿੰਘ ਸੱਗੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਿੰਡ ਬਖ਼ਤਲਾ ਜ਼ਿਲ੍ਹਾ ਕੁਰੂਕਸ਼ੇਤਰ ਵਿਖੇ ਬੱਚਿਆਂ ਦਾ 20 ਰੋਜ਼ਾ ਸ਼ਾਸਤਰ ਅਤੇ ਸ਼ਸ਼ਤਰ ਸਿਖਲਾਈ ਕੈਂਪ ਲਗਾਇਆ ਸੀ, ਜਿਸ ਦੀ ਅੱਜ ਸੰਪੂਰਨਤਾ ਕੀਤੀ ਗਈ | ਇਸ ਮੌਕੇ ਕੈਂਪ 'ਚ ਭਾਗ ਲੈਣ ਵਾਲਿਆਂ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੱਚਿਆਂ ਦੇ ਗਤਕਾ ਮੁਕਾਬਲੇ ਵੀ ਕਰਵਾਏ ਗਏ, ਜਦਕਿ ਭਾਈ ਹਰਦੀਪ ਸਿੰਘ ਪ੍ਰਚਾਰਕ ਵਲੋਂ ਸਿੱਖ ਇਤਿਹਾਸ ਦੀ ਮੁਢਲੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਗਿਆ | ਇਸ ਮੌਕੇ ਪਿੰਡ ਦੇ ਸਰਪੰਚ ਭਗਵਾਨ ਸਿੰਘ, ਮੈਂਬਰ ਸਕੀਨ ਸਿੰਘ, ਜਸਬੀਰ ਸਿੰਘ ਕੈਥਲ, ਗੁਰਲਾਲ ਸਿੰਘ, ਸ਼ੇਰ ਸਿੰਘ ਕੁਰੂਕਸ਼ੇਤਰ, ਮਾਲਕ ਸਿੰਘ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |

ਪਿਛਲੀ ਖ਼ਬਰ ਵਿਸ਼ਵ ਪੰਜਾਬੀ ਸਭਾ ਵਲੋਂ 3 ਰੋਜ਼ਾ ਅੰਤਰਰਾਸ਼ਟਰੀ ਪੰਜਾਬੀ ਕਾਨਫ਼ਰੰਸ ਮਾਂ ਬੋਲੀ ਦਾ ਸੁਨੇਹਾ ਦਿੰਦਿਆਂ ਸ਼ੁੱਭ ਆਰੰਭ <b... ਅਗਲੀ ਖ਼ਬਰ ਨਿਯਮਿਤ ਯੋਗ ਅਭਿਆਸ ਸਰੀਰ ਅਤੇ ਮਨ ਨੂੰ ਤੰਦਰੁਸਤ ਬਣਾਉਂਦਾ ਹੈ-ਐੱਸ.ਡੀ.ਐੱਮ. ਕੈਪਟਨ ਪ੍ਰਮੇਸ਼ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।