24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਸਰਨਾ ਨੇ ਅਰਦਾਸ ਦੌਰਾਨ ਸਿਆਸੀ ਅਪੀਲਾਂ ਕਰ ਕੇ ਕੀਤੀ ਘੋਰ ਬੇਅਦਬੀ-ਕਾਲਕਾ, ਕਾਹਲੋਂ

ਅਜੀਤ ਡੈਸਕ 23-06-2025
ਨਵੀਂ ਦਿੱਲੀ, 22 ਜੂਨ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਵੱਲੋਂ ਅੱਜ ਗੁਰਦੁਆਰਾ ਬੰਗਲਾ ਸਾਹਿਬ ਵਿਚ ਨਿਸ਼ਾਨ ਸਾਹਿਬ ਦੇ ਨੇੜੇ ਕੀਤੀ ਅਰਦਾਸ ਦੌਰਾਨ ਸਿਆਸੀ ਅਪੀਲਾਂ ਕਰ ਕੇ ਅਰਦਾਸ ਦੀ ਘੋਰ ਬੇਅਦਬੀ ਕੀਤੇ ਜਾਣ ਦੀ ਸ਼ਿਕਾਇਤ ਤਖ਼ਤਾਂ ਦੇ ਜਥੇਦਾਰਾਂ ਨੂੰ ਕਰਕੇ ਪਰਮਜੀਤ ਸਿੰਘ ਸਰਨਾ ਤੇ ਉਹਨਾਂ ਦੇ ਸਾਥੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾਵੇਗੀ | ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਅੱਜ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੇ ਕੋਲ ਕੀਤੀ ਗਈ ਅਰਦਾਸ ਕੈਮਰਿਆਂ ਅੱਗੇ ਖਲੋ ਕੇ ਅਜੀਬ ਢੰਗ ਨਾਲ ਕਰਕੇ ਨਵੀਂ ਮਰਿਆਦਾ ਸਥਾਪਿਤ ਕਰਨ ਦੀ ਅਸਫਲ ਕੋਸ਼ਿਸ਼ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਵੇਖਣ ਨੂੰ ਮਿਲਿਆ ਹੈ ਕਿ ਅਰਦਾਸ ਵਿਚ ਨਿਰੋਲ ਸਿਆਸੀ ਤਕਰੀਰ ਕੀਤੀ ਗਈ ਤੇ ਸਿਆਸੀ ਤਾਕਤ ਮੰਗਣ ਵਾਸਤੇ ਗੁਰੂ ਸਾਹਿਬ ਦੇ ਨਾਂਅ ਦੀ ਦੁਰਵਰਤੋਂ ਕੀਤੀ ਗਈ | ਉਨ੍ਹਾਂ ਕਿਹਾ ਕਿ ਇਸ ਦੇ ਖ਼ਿਲਾਫ਼ ਅਕਾਲ ਤਖ਼ਤ ਸਾਹਿਬ ਕੋਲ ਸ਼ਿਕਾਇਤ ਕੀਤੀ ਜਾਵੇਗੀ |
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਸੰਬੰਧਿਤ ਏਟਕ ਦੀ ਸੂਬਾ ਪੱਧਰੀ ਮੀਟਿੰਗ ਮੋਗਾ ਵਿਖੇ ਅੱਜ ਅਗਲੀ ਖ਼ਬਰ ਗੁਰਦੁਆਰਾ ਪ੍ਰਬੰਧ 'ਚ ਸਰਕਾਰੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਸਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।