02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਬਿਸ਼ਨਾ ਮੱਲ ਜੈਨ ਸਕੂਲ ਦੇ ਦੋ ਖਿਡਾਰੀਆਂ ਦੀ ਰਾਜ ਪੱਧਰੀ ਖੇਡ ਮੁਕਾਬਲੇ ਲਈ ਚੋਣ <br/>

ਬਿਸ਼ਨਾ ਮੱਲ ਜੈਨ ਸਕੂਲ ਦੇ ਜੇਤੂ ਖਿਡਾਰੀ ਪਿ੍ੰਸੀਪਲ ਅਤੇ ਸਕੂਲ ਸਟਾਫ ਨਾਲ | ਤਸਵੀਰ : ਪੰਨੀਵਾਲੀਆ <br/> 02-09-2025
ਕਾਲਾਂਵਾਲੀ/ਸਿਰਸਾ, 1 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਵਿੱਚ ਡਿਸਕਸ ਥ੍ਰੋਅ ਅਤੇ 80 ਮੀਟਰ ਹਰਡਲ ਦੌੜ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੋਨ ਤਗਮੇ ਜਿੱਤਣ ਤੋਂ ਬਾਅਦ ਬਿਸ਼ਨਾ ਮੱਲ ਜੈਨ ਸਰਸਵਤੀ ਵਿਦਿਆ ਮੰਦਿਰ ਕਾਲਾਂਵਾਲੀ ਦੇ ਦੋ ਖਿਡਾਰੀਆਂ ਦੀ ਰਾਜ ਪੱਧਰੀ ਮੁਕਾਬਲੇ ਲਈ ਚੋਣ ਹੋਈ ਹੈ | ਇਹ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਕੋਚ ਸੁਰੇਂਦਰ ਕੁਮਾਰ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਸਟੇਡੀਅਮ ਸਿਰਸਾ ਵਿਖੇ ਚਾਰ ਰੋਜ਼ਾ ਖੇਡ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਜ਼ਿਲ੍ਹੇ ਭਰ ਦੇ ਕਈ ਸਕੂਲਾਂ ਦੇ ਕਈ ਖਿਡਾਰੀਆਂ ਨੇ ਹਿੱਸਾ ਲਿਆ ਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਮੁਕਾਬਲੇ ਵਿੱਚ ਅੰਡਰ 14 ਉਮਰ ਵਰਗ (ਲੜਕਿਆਂ) ਵਿੱਚੋਂ ਦੁਸ਼ਯੰਤ ਨੇ ਹਰਡਲ ਦੌੜ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਸੋਨ ਤਗਮਾ ਜਿੱਤਿਆ | ਇਸੇ ਤਰ੍ਹਾਂ ਅੰਡਰ 19 ਉਮਰ ਵਰਗ (ਲੜਕੀਆਂ) ਵਿੱਚੋਂ ਜਸ਼ਨਪ੍ਰੀਤ ਨੇ ਵੀ ਡਿਸਕਸ ਥ੍ਰੋਅ ਵਿੱਚ ਸੋਨ ਤਗਮਾ ਜਿੱਤਿਆ | ਹੁਣ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਵਿੱਚ ਸੋਨ ਤਗਮੇ ਜਿੱਤਣ ਵਾਲੇ ਖਿਡਾਰੀ ਰਾਜ ਪੱਧਰੀ ਮੁਕਾਬਲੇ ਵਿੱਚ ਆਪਣੇ ਜ਼ੌਹਰ ਦਿਖਾਉਣਗੇ | ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਦਰਸ਼ਨ ਕੁਮਾਰ ਸਿੰਗਲਾ, ਮੈਨੇਜਰ ਸੁਭਾਸ਼ ਚੰਦਰ ਅਰੋੜਾ, ਖਜ਼ਾਨਚੀ ਕਿ੍ਸ਼ਨ ਕੁਮਾਰ ਤੇ ਸਕੂਲ ਪਿ੍ੰਸੀਪਲ ਸੰਜੀਵ ਕੁਮਾਰ ਸ਼ਰਮਾ ਨੇ ਚੁਣੇ ਗਏ ਖਿਡਾਰੀਆਂ ਤੇ ਉਨ੍ਹਾਂ ਦੇ ਕੋਚ ਸੁਰੇਂਦਰ ਕੁਮਾਰ ਨੂੰ ਵਧਾਈ ਦਿੱਤੀ ਤੇ ਬੱਚਿਆਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਸੰਕਲਪ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਅੰਤਰ-ਕਾਲਜ ਪਾਵਰਪੁਆਇੰਟ ਮੁਕਾਬਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।