26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਕੇਂਦਰ ਸਰਕਾਰ ਨੂੰ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਜਾਰੀ ਕਰਨਾ ਚਾਹੀਦਾ ਹੈ : ਸ਼ੇਰ ਪ੍ਰਤਾਪ ਸ਼ੇਰੀ <br/>

ਹਰਿਆਣਾ ਕਿਸਾਨ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸ਼ੇਰ ਪ੍ਰਤਾਪ ਸ਼ੇਰੀ ਕਾਂਗਰਸ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | ਤਸਵੀਰ : ਗੁਰਮੀਤ ਸਿੰਘ ਸੱਗੂ <br/> 03-09-2025

ਕਰਨਾਲ, 2 ਸਤੰਬਰ (ਗੁਰਮੀਤ ਸਿੰਘ ਸੱਗੂ)-ਕਾਂਗਰਸ ਹਾਈਕਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ 'ਚ ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਕਾਂਗਰਸ ਦੇ ਲੀਡਰ ਅਤੇ ਵਰਕਰ ਹੜ੍ਹ ਪੀੜਤਾਂ ਦੀ ਮਦਦ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਰਾਸ਼ਨ ਵੀ ਮੁਹਈਆ ਕਰਵਾ ਰਹੇ ਹਨ | ਜਦੋਂ ਵੀ ਦੇਸ਼ 'ਚ ਕੋਈ ਰਾਸ਼ਟਰੀ ਆਫ਼ਤ ਆਈ, ਤਾਂ ਪੰਜਾਬ ਦੇ ਲੋਕ ਅੱਗੇ ਆਏ ਅਤੇ ਰਾਹਤ ਕਾਰਜਾਂ 'ਚ ਹਿੱਸਾ ਲਿਆ | ਉਪਰੋਕਤ ਵਿਚਾਰ ਹਰਿਆਣਾ ਕਿਸਾਨ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸ਼ੇਰ ਪ੍ਰਤਾਪ ਸ਼ੇਰੀ ਨੇ ਕਸਬਾ ਅਸੰਧ ਵਿਖੇ ਕਰਨਾਲ ਰੋਡ 'ਤੇ ਕਾਂਗਰਸ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ | ਸ਼ੇਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਜਾਰੀ ਕਰਨਾ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਨੂੰ ਤੁਰੰਤ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਹੜ੍ਹ ਵਰਗੀ ਆਫ਼ਤ ਦਾ ਸਾਹਮਣਾ ਕਰ ਰਿਹਾ ਹੈ | ਇਸ ਦੁੱਖ ਦੀ ਘੜੀ 'ਚ, ਕਾਂਗਰਸ ਪਾਰਟੀ ਪੰਜਾਬ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ | ਸ਼ੇਰੀ ਨੇ ਕਾਂਗਰਸੀ ਵਰਕਰਾਂ, ਸਮਾਜਿਕ ਅਤੇ ਧਾਰਮਿਕ ਸੰਗਠਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਫ਼ਤ ਦੀ ਇਸ ਘੜੀ 'ਚ ਮਨੁੱਖਤਾ ਦਾ ਫਰਜ਼ ਨਿਭਾਉਣ ਅਤੇ ਹੜ੍ਹਾਂ ਨਾਲ ਜੂਝ ਰਹੇ ਪੰਜਾਬ ਦੇ ਲੋਕਾਂ ਦੀ ਮਦਦ ਲਈ ਇੱਕਜੁੱਟ ਹੋ ਕੇ ਅੱਗੇ ਆਉਣ | ਇਸ ਮੌਕੇ ਜਨਪਾਲ ਸਿੰਘ, ਨਿਸ਼ਾਬਰ ਸਿੰਘ, ਵਕੀਲ ਅਹਿਮਦ, ਪੰਕਜ ਰਾਣਾ, ਈਸ਼ਵਰ ਸ਼ਰਮਾ, ਮੰਗਲਵੀਰ ਸਿੰਘ, ਅਜੈ ਅਤੇ ਹੋਰ ਮੌਜੂਦ ਸਨ |

ਪਿਛਲੀ ਖ਼ਬਰ ਮੁਹੱਲਾ ਪਠਾਣਾਂ ਵਾਲਾ ਵਿਖੇ ਮਨਾਇਆ ਬਾਬਾ ਸ੍ਰੀਚੰਦ ਦਾ ਜਨਮ ਦਿਵਸ ਅਗਲੀ ਖ਼ਬਰ ਦਿੱਲੀ ਵਿਚ ਲਗਾਤਾਰ ਹੋ ਰਹੀ ਬਾਰਿਸ਼ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।