25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਲਗਾਤਾਰ ਮੀਂਹ ਤੇ ਘੱਗਰ ਦੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਐੱਸ.ਪੀ. ਆਸਥਾ ਮੋਦੀ ਨੇ ਗੂਹਲਾ ਚੀਕਾ ਖੇਤਰ ਦਾ ਕੀਤਾ ਦੌਰਾ <br/>

ਐਸ.ਪੀ. ਆਸਥਾ ਮੋਦੀ ਘੱਗਰ ਨਦੀ ਦਾ ਦੌਰਾ ਕਰਦਿਆਂ ਅਤੇ ਮੌਕੇ 'ਤੇ ਲੋਕਾਂ ਨਾਲ ਗੱਲਬਾਤ ਕਰਦੇ ਹੋਏ | ਤਸਵੀਰ : ਓ.ਪੀ.ਸੈਣੀ <br/> 05-09-2025
ਗੂਹਲਾ ਚੀਕਾ, 4 ਸਤੰਬਰ (ਓ.ਪੀ. ਸੈਣੀ)- ਲਗਾਤਾਰ ਮੀਂਹ ਅਤੇ ਘੱਗਰ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ, ਕੈਥਲ ਜ਼ਿਲ੍ਹਾ ਪੁਲਿਸ ਸੁਪਰਡੈਂਟ ਆਸਥਾ ਮੋਦੀ ਨੇ ਵੀਰਵਾਰ ਨੂੰ ਗੂਹਲਾ-ਚੀਕਾ ਖੇਤਰ ਦਾ ਦੌਰਾ ਕੀਤਾ ਅਤੇ ਇਸ ਦਾ ਨਿਰੀਖਣ ਕੀਤਾ | ਉਨ੍ਹਾਂ ਨੇ ਘੱਗਰ ਨਦੀ ਦੇ ਕਈ ਸਥਾਨਾਂ 'ਤੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ | ਇਸ ਦੌਰਾਨ ਐਸ.ਪੀ. ਨੇ ਪਿੰਡ ਵਾਸੀਆਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੁਲਿਸ ਅਤੇ ਪ੍ਰਸ਼ਾਸਨ ਹਰ ਸੰਭਵ ਮਦਦ ਪ੍ਰਦਾਨ ਕਰ ਰਿਹਾ ਹੈ | ਐੱਸ.ਪੀ. ਆਸਥਾ ਮੋਦੀ ਨੇ ਕਿਹਾ ਕਿ ਹਰਿਆਣਾ ਪੁਲਿਸ ਸੁਰੱਖਿਆ ਤੇ ਸਹਿਯੋਗ ਲਈ ਹਮੇਸ਼ਾ ਤਿਆਰ ਹੈ | ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਤੁਰੰਤ ਮਦਦ ਪ੍ਰਦਾਨ ਕਰਨ ਲਈ ਲੋੜੀਂਦੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਕੰਟਰੋਲ ਰੂਮ 24 ਘੰਟੇ ਸਰਗਰਮ ਹੈ ਤੇ ਲੋਕ ਕਿਸੇ ਵੀ ਸਮੱਸਿਆ ਲਈ ਸਿੱਧੇ ਤੌਰ 'ਤੇ ਸੰਪਰਕ ਕਰ ਸਕਦੇ ਹਨ | ਐਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਬਰਾਉਣ ਨਾ ਤੇ ਕਿਸੇ ਵੀ ਤਰ੍ਹਾਂ ਦੀ ਜ਼ਰੂਰਤ ਦੀ ਸੂਰਤ ਵਿਚ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰਨ | ਉਨ੍ਹਾਂ ਖ਼ਾਸ ਤੌਰ 'ਤੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਝੂਠੀਆਂ ਜਾਂ ਗੁੰਮਰਾਹਕੁੰਨ ਖ਼ਬਰਾਂ 'ਤੇ ਧਿਆਨ ਨਾ ਦਿਓ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਕੀਤੀ ਗਈ ਅਧਿਕਾਰਤ ਜਾਣਕਾਰੀ 'ਤੇ ਹੀ ਧਿਆਨ ਦਿਓ | ਐਸ.ਪੀ. ਨੇ ਚੇਤਾਵਨੀ ਦਿੱਤੀ ਕਿ ਹੜ੍ਹ ਨਾਲ ਸੰਬੰਧਿਤ ਗੁੰਮਰਾਹਕੁੰਨ ਜਾਣਕਾਰੀ ਜਾਂ ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਐਸ.ਪੀ. ਨੇ ਕਿਹਾ ਕਿ ਸੰਵੇਦਨਸ਼ੀਲ ਥਾਵਾਂ 'ਤੇ ਨਿਗਰਾਨੀ ਵਧਾਈ ਜਾਵੇ, ਪਾਣੀ ਦਾ ਪੱਧਰ ਵਧਣ 'ਤੇ ਪਿੰਡ ਵਾਸੀਆਂ ਨੂੰ ਤੁਰੰਤ ਸੁਚੇਤ ਕੀਤਾ ਜਾਵੇ ਤੇ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ 'ਤੇ ਲੈ ਕੇ ਜਾਣ ਦੇ ਪ੍ਰਬੰਧ ਕੀਤੇ ਜਾਣ | ਐੱਸ.ਪੀ. ਆਸਥਾ ਮੋਦੀ ਨੇ ਭਰੋਸਾ ਦਿੱਤਾ ਕਿ ਪੁਲਿਸ-ਪ੍ਰਸ਼ਾਸਨ 24 ਘੰਟੇ ਚੌਕਸ ਹੈ |

ਪਿਛਲੀ ਖ਼ਬਰ ਐਸ.ਡੀ.ਐਮ. ਵਲੋਂ ਅਧਿਕਾਰੀਆਂ ਨੂੰ ਬੰਨ੍ਹਾਂ ਦੀ ਸੁਰੱਖਿਆ ਸੰਬੰਧੀ ਹਦਾਇਤਾਂ <br/> ਅਗਲੀ ਖ਼ਬਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਰਜਨੀ ਸਾਹਨੀ ਨੇ 'ਹੈੱਡ ਆਫ਼ ਸਕੂਲ' ਵਜੋਂ ਕਾਰਜਭਾਰ ਸੰਭਾਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।