08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਵਿਦੇਸ਼ਾਂ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ-ਯੂਨਾਈਟਿਡ ਸਿੰਘ ਸਭਾ ਫਾਊਾਡੇਸ਼ਨ

ਅਜੀਤ ਡੈਸਕ 22-09-2025
ਨਵੀਂ ਦਿੱਲੀ, 21 ਸਤੰਬਰ (ਜਗਤਾਰ ਸਿੰਘ)- ਯੂਨਾਈਟਿਡ ਸਿੰਘ ਸਭਾ ਫਾਊਾਡੇਸ਼ਨ ਵੱਲੋਂ ਕੇਂਦਰ ਸਰਕਾਰ ਨੂੰ ਵਿਦੇਸ਼ਾਂ ਵਿਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ ਹੈ | ਫਾਊਾਡੇਸ਼ਨ ਦੇ ਕਾਰਜਕਾਰੀ ਮੈਂਬਰ ਮੰਗਾ ਸਿੰਘ ਬਖ਼ਸ਼ੀ ਨੇ ਕਿਹਾ ਕਿ ਸਿੱਖ ਭਾਈਚਾਰੇ ਦੇਸ਼ ਵਿਦੇਸ਼ਾਂ ਵਿਚ ਆਪਣੀ ਮਿਹਨਤ ਤੇ ਇਮਾਨਦਾਰੀ ਨਾਲ ਵੱਖਰਾ ਮੁਕਾਮ ਹਾਸਲ ਕੀਤਾ ਹੈ ਤੇ ਜਿਹੜੇ ਜਿਹੜੇ ਮੁਲਕਾਂ ਵਿਚ ਸਿੱਖ ਵੱਸਦੇ ਹਨ, ਉਨ੍ਹਾਂ ਨੇ ਉੱਥੋਂ ਦੇ ਮੁਲਕਾਂ ਦੀ ਤਰੱਕੀ ਵਿਚ ਵਿਸ਼ੇਸ਼ ਯੋਗਦਾਨ ਪਾਇਆ ਹੈ | ਇਹੀ ਨਹੀਂ ਵਿਦੇਸ਼ਾਂ ਵਿਚ ਰਹਿਣ ਵਾਲੇ ਸਿੱਖ ਸਬੰਧਿਤ ਮੁਲਕਾਂ ਦੇ ਕਾਇਦੇ ਕਾਨੂੰਨ ਦੀ ਵੀ ਪੂਰੀ ਤਰ੍ਹਾਂ ਪਾਲਣਾ ਕਰਦੇ ਹਨ ਪਰ ਇਸ ਦੇ ਬਾਵਜੂਦ ਵਿਦੇਸ਼ਾਂ ਵਿਚ ਸਿੱਖਾਂ 'ਤੇ ਹਮਲਿਆਂ ਦੀਆਂ ਘਟਨਾਵਾਂ ਅਕਸਰ ਸੁਣਨ ਨੂੰ ਮਿਲਦੀਆਂ ਰਹਿੰਦੀਆਂ ਹਨ | ਉਨ੍ਹਾਂ ਕਿਹਾ ਕਿ ਕੁੱਝ ਦਿਨ ਪਹਿਲਾਂ ਇੰਗਲੈਂਡ ਵਿਚ 2 ਸਿੱਖ ਬਜ਼ੁਰਗਾਂ 'ਤੇ ਹਮਲਾ ਕੀਤਾ ਗਿਆ ਸੀ ਤੇ ਹੁਣ ਇੱਕ ਸਿੱਖ ਔਰਤ 'ਤੇ ਨਸਲੀ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਉਨ੍ਹਾਂ ਕਿਹਾ ਕਿ ਸਿੱਖਾਂ 'ਤੇ ਹੋਣ ਵਾਲੇ ਅਜਿਹੇ ਹਮਲੇ ਬੇਹੱਦ ਨਿੰਦਣਯੋਗ ਹਨ ਤੇ ਉੱਥੋਂ ਦੀ ਸਰਕਾਰ ਤੇ ਕਾਨੂੰਨ ਵਿਵਸਥਾ ਏਜੰਸੀਆਂ ਨੂੰ ਤੁਰੰਤ ਕਾਰਵਾਈ ਕਰਕੇ ਅਜਿਹੇ ਮਾਮਲਿਆਂ 'ਤੇ ਰੋਕ ਲਾਉਣੀ ਚਾਹੀਦੀ ਹੈ | ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵਿਦੇਸ਼ੀ ਸਰਕਾਰਾਂ ਨਾਲ ਗੱਲਬਾਤ ਕਰਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ |
ਪਿਛਲੀ ਖ਼ਬਰ ਸੂਬੇ 'ਚ ਪਰਾਲੀ ਸਾੜਨ ਦੇ ਮਾਮਲੇ ਵਧ ਕੇ 56 ਹੋਏ ਅਗਲੀ ਖ਼ਬਰ ਗੁਰਦੁਆਰਾ ਚੋਣਾਂ ਲਈ ਆਪਣੀ ਵੋਟ ਬਣਾਉਣ ਨੂੰ ਲੈ ਕੇ ਲੋਕਾਂ 'ਚ ਖਾਸ ਦਿਲਚਸਪੀ ਨਹੀਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।